ਸੰਨੀ ਦਿਓਲ ਨੇ ਹਾਈਕੋਰਟ ਵਿਚ ਦਾਇਰ ਕੀਤੀ ਪਟੀਸ਼ਨ , ਗੁਰਦਾਸਪੁਰ ਨੂੰ ਐਲਾਨਿਆ ਜਾਵੇ ਅਤਿ ਸੰਵੇਦਨਸ਼ੀਲ ਹਲਕਾ

By  Shanker Badra May 17th 2019 04:44 PM

ਸੰਨੀ ਦਿਓਲ ਨੇ ਹਾਈਕੋਰਟ ਵਿਚ ਦਾਇਰ ਕੀਤੀ ਪਟੀਸ਼ਨ , ਗੁਰਦਾਸਪੁਰ ਨੂੰ ਐਲਾਨਿਆ ਜਾਵੇ ਅਤਿ ਸੰਵੇਦਨਸ਼ੀਲ ਹਲਕਾ:ਚੰਡੀਗੜ੍ਹ : ਪੰਜਾਬ 'ਚ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਸਿਰਫ਼ 2 ਦਿਨ ਰਹਿ ਗਏ ਹਨ , ਜਿਸ ਕਰਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।ਜਿਉਂ -ਜਿਉਂ ਵੋਟਾਂ ਦੇ ਦਿਨ ਨੇੜੇ ਆ ਰਹੇ ਹਨ ਉਮੀਦਵਾਰ ਲੋਕਾਂ ਦੇ ਦਰਵਾਜ਼ਿਆਂ ਅੱਗੇ ਜਾ ਕੇ ਉਨ੍ਹਾਂ ਨੂੰ ਆਪਣੇ ਹੱਕ ਵਿੱਚ ਭੁਗਤਣ ਲਈ ਅਪੀਲ ਕਰ ਰਹੇ ਹਨ।ਇਸ ਤਰ੍ਹਾਂ ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਵੀ ਚੋਣ ਮੈਦਾਨ ਵਿੱਚ ਹਨ ਅਤੇ ਲਗਾਤਾਰ ਚੋਣ ਪ੍ਰਚਾਰ ਕਰ ਰਹੇ ਹਨ।

Sunny Deol Gurdaspur Extremely sensitive Halqa High Court Filed Petition
ਸੰਨੀ ਦਿਓਲ ਨੇ ਹਾਈਕੋਰਟ ਵਿਚ ਦਾਇਰ ਕੀਤੀ ਪਟੀਸ਼ਨ , ਗੁਰਦਾਸਪੁਰ ਨੂੰ ਐਲਾਨਿਆ ਜਾਵੇ ਅਤਿ ਸੰਵੇਦਨਸ਼ੀਲ ਹਲਕਾ

ਇਸ ਦੌਰਾਨ ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ।ਇਸ ਪਟੀਸ਼ਨ ਵਿੱਚ ਸੰਨੀ ਦਿਓਲ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਨੂੰ ਅਤਿ ਸੰਵੇਦਨਸ਼ੀਲ ਹਲਕਾ ਐਲਾਨੇ ਜਾਣ ਮੰਗ ਕੀਤੀ ਹੈ।ਇਸ ਦੇ ਨਾਲ ਹੀ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਇੱਥੇ ਵਾਧੂ ਫੋਰਸ ਲਗਾਈ ਜਾਵੇ ਅਤੇ ਨੀਮ ਫ਼ੌਜੀ ਦਸਤਿਆਂ ਦੀ ਨਿਗਰਾਨੀ ਹੇਠ ਚੋਣਾਂ ਕਰਵਾਈਆਂ ਜਾਣ। ਇਹ ਪਟੀਸ਼ਨ ਅੱਜ ਹੀ ਦਾਖਲ ਕੀਤੀ ਗਈ ਹੈ ਪਰ ਹਾਈਕੋਰਟ ਨੇ ਪਟੀਸ਼ਨ ਮਨਜ਼ੂਰ ਨਹੀਂ ਕੀਤੀ।

Sunny Deol Gurdaspur Extremely sensitive Halqa High Court Filed Petition
ਸੰਨੀ ਦਿਓਲ ਨੇ ਹਾਈਕੋਰਟ ਵਿਚ ਦਾਇਰ ਕੀਤੀ ਪਟੀਸ਼ਨ , ਗੁਰਦਾਸਪੁਰ ਨੂੰ ਐਲਾਨਿਆ ਜਾਵੇ ਅਤਿ ਸੰਵੇਦਨਸ਼ੀਲ ਹਲਕਾ

ਦੱਸ ਦੇਈਏ ਕਿ ਗੁਰਦਾਸਪੁਰ ਲੋਕ ਸਭਾ ਸੀਟ 'ਤੇ ਕਾਂਗਰਸ ਵੱਲੋਂ ਸੁਨੀਲ ਜਾਖੜ ਅਤੇ ਆਮ ਆਦਮੀ ਪਾਰਟੀ ਵੱਲੋਂ ਪੀਟਰ ਮਸੀਹ ਨੂੰ ਉਮੀਦਵਾਰ ਐਲਾਨਿਆ ਹੈ।ਇਸ ਸੀਟ 'ਤੇ ਹੁਣ ਭਾਜਪਾ ਉਮੀਦਵਾਰ ਸੰਨੀ ਦਿਓਲ ਅਤੇ ਕਾਂਗਰਸ ਦੇ ਸੁਨੀਲ ਜਾਖੜ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਵੇਗਾ ਕਿਉਂਕਿ ਸੰਨੀ ਦਿਓਲ ਦੇ ਆਉਣ ਨਾਲ ਮੁਕਾਬਲਾ ਕਾਫ਼ੀ ਫਸਵਾਂ ਹੋ ਗਿਆ ਹੈ।

Sunny Deol Gurdaspur Extremely sensitive Halqa High Court Filed Petition
ਸੰਨੀ ਦਿਓਲ ਨੇ ਹਾਈਕੋਰਟ ਵਿਚ ਦਾਇਰ ਕੀਤੀ ਪਟੀਸ਼ਨ , ਗੁਰਦਾਸਪੁਰ ਨੂੰ ਐਲਾਨਿਆ ਜਾਵੇ ਅਤਿ ਸੰਵੇਦਨਸ਼ੀਲ ਹਲਕਾ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਪਟਿਆਲਾ ਤੋਂ ਅਕਾਲੀ -ਭਾਜਪਾ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਕੱਢਿਆ ਰੋਡ ਸ਼ੋਅ

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਆਉਂਦੀ 19 ਮਈ ਨੂੰ ਲੋਕ ਸਭਾ ਚੋਣਾਂ ਦੇ ਅੰਤਮ ਗੇੜ ਲਈ ਵੋਟਿੰਗ ਹੋਵੇਗੀ, ਜਿਸ ਲਈ ਚੋਣ ਪ੍ਰਚਾਰ 17 ਮਈ ਨੂੰ ਬੰਦ ਹੋ ਜਾਵੇਗਾ। 23 ਮਈ ਨੂੰ 17ਵੀਂ ਲੋਕ ਸਭਾ ਦੇ ਨਤੀਜੇ ਜਾਰੀ ਕੀਤੇ ਜਾਣਗੇ।

-PTCNews

Related Post