ਸੰਨੀ ਦਿਓਲ ਨੇ ਟਵੀਟ ਕਰਕੇ PA ਵਿਵਾਦ 'ਤੇ ਅਫਸੋਸ ਪ੍ਰਗਟਾਇਆ

By  Jashan A July 2nd 2019 05:37 PM -- Updated: July 2nd 2019 05:42 PM

ਸੰਨੀ ਦਿਓਲ ਨੇ ਟਵੀਟ ਕਰਕੇ PA ਵਿਵਾਦ 'ਤੇ ਅਫਸੋਸ ਪ੍ਰਗਟਾਇਆ,ਨਵੀਂ ਦਿੱਲੀ: ਗੁਰਦਾਸਪੁਰ ਤੋਂ ਸਾਂਸਦ ਸੰਨੀ ਦਿਓਲ ਨੇ ਲੇਖਕ ਅਤੇ ਫਿਲਮ ਨਿਰਦੇਸ਼ਕ ਗੁਰਪ੍ਰੀਤ ਸਿੰਘ ਪਲਹੇਰੀ ਨੂੰ ਆਪਣਾ ਨੁਮਾਇੰਦਾ ਨਿਯੁਕਤ ਕਰਨ 'ਤੇ ਅਫਸੋਸ ਪ੍ਰਗਟਾਇਆ ਹੈ। ਉਹਨਾਂ ਕਿਹਾ ਕਿ ਉਨ੍ਹਾਂ ਨੇ ਸਿਰਫ ਆਪਣਾ ਪੀ. ਏ. ਨਿਯੁਕਤ ਕੀਤਾ ਹੈ ਅਤੇ ਬਿਨਾਂ ਕਿਸੇ ਕਾਰਨ ਇਸ ਨੂੰ ਮੁੱਦਾ ਬਣਾਇਆ ਜਾ ਰਿਹਾ ਹੈ। ਸੰਨੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਗੁਰਦਾਸਪੁਰ ਦੇ ਵਿਕਾਸ ਕਾਰਜਾਂ 'ਚ ਕੋਈ ਵੀ ਰੁਕਾਵਟ ਨਾ ਆਵੇ ਅਤੇ ਵਿਕਾਸ ਕਾਰਜ ਨਾ ਰੁੱਕਣ। ਜ਼ਿਕਰਯੋਗ ਹੈ ਕਿ ਗੁਰਦਾਸਪੁਰ ਤੋਂ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰ ਸੰਨੀ ਦਿਓਲ ਨੇ ਵੱਡਾ ਫੈਸਲਾ ਲੈਂਦੇ ਹੋਏ ਲੇਖਕ ਅਤੇ ਫਿਲਮ ਨਿਰਦੇਸ਼ਕ ਗੁਰਪ੍ਰੀਤ ਸਿੰਘ ਪਲਹੇਰੀ ਨੂੰ ਗੁਰਦਾਸਪੁਰ ਸੰਸਦੀ ਹਲਕੇ ਤੋਂ ਆਪਣਾ ਨੁਮਾਇੰਦਾ ਬਣਾਇਆ ਹੈ। -PTC News  

Related Post