ਸੰਨੀ ਦਿਓਲ ਸਮੇਤ ਪੰਜਾਬ ਦੇ ਇਹਨਾਂ ਨੇਤਾਵਾਂ ਨੇ ਸਾਂਸਦ ਵਜੋਂ ਚੁੱਕੀ ਸਹੁੰ

By  Jashan A June 18th 2019 12:16 PM

ਸੰਨੀ ਦਿਓਲ ਸਮੇਤ ਪੰਜਾਬ ਦੇ ਇਹਨਾਂ ਨੇਤਾਵਾਂ ਨੇ ਸਾਂਸਦ ਵਜੋਂ ਚੁੱਕੀ ਸਹੁੰ,ਨਵੀਂ ਦਿੱਲੀ: 17ਵੀਂ ਲੋਕ ਸਭਾ ਦੇ ਸੈਸ਼ਨ ਦੀ ਸ਼ੁਰੂਆਤ ਹੋ ਚੁੱਕੀ ਹੈ, ਜਿਸ ਦੌਰਾਨ ਸੰਸਦ ਮੈਬਰਾਂ ਨੂੰ ਸਹੁੰ ਚੁਕਾਈ ਜਾ ਰਹੀ ਹੈ। ਸੈਸ਼ਨ ਦੇ ਪਹਿਲੇ ਦਿਨ ਕੁੱਲ 313 ਸੰਸਦ ਮੈਂਬਰਾਂ ਨੇ ਸਹੁੰ ਚੁਕੀ। ਅੱਜ ਯਾਨੀ ਮੰਗਲਵਾਰ ਨੂੰ ਦੂਜੇ ਦਿਨ ਬਾਕੀ ਬਚੇ ਸੰਸਦ ਮੈਂਬਰ ਸਹੁੰ ਚੁੱਕ ਰਹੇ ਹਨ।

ਪਟਿਆਲਾ ਤੋਂ ਮਹਾਰਾਣੀ ਪ੍ਰਨੀਤ ਕੌਰ ਨੇ ਵੀ ਸਹੁੰ ਚੁੱਕੀ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਇਕਲੌਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਵੀ ਪੰਜਾਬੀ 'ਚ ਸਹੁੰ ਚੁੱਕੀ।

-PTC News

Related Post