ਧਾਰਾ-370 ਹਟਾਉਣ ਵਿਰੁੱਧ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ, ਯੇਚੁਰੀ ਨੂੰ ਕਸ਼ਮੀਰ ਜਾਣ ਦੀ ਮਿਲੀ ਇਜਾਜ਼ਤ

By  Shanker Badra August 28th 2019 02:14 PM

ਧਾਰਾ-370 ਹਟਾਉਣ ਵਿਰੁੱਧ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ, ਯੇਚੁਰੀ ਨੂੰ ਕਸ਼ਮੀਰ ਜਾਣ ਦੀ ਮਿਲੀ ਇਜਾਜ਼ਤ:ਨਵੀਂ ਦਿੱਲੀ : ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਸੰਵਿਧਾਨ ਦੀ ਧਾਰਾ -370 ਨੂੰ ਹਟਾਉਣ ਵਿਰੁੱਧ ਦਾਇਰ ਪਟੀਸ਼ਨਾਂ ‘ਤੇ ਬੁੱਧਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਹੈ। ਸੁਪਰੀਮ ਕੋਰਟ ਨੇ ਧਾਰਾ-370 ਹਟਾਏ ਜਾਣ ਨੂੰ ਚੁਣੌਤੀ ਦੇਣ ਵਾਲੀਆਂ ਸਾਰੀਆਂ ਪਟੀਸ਼ਨਾਂ ’ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਕੇਂਦਰ ਅਤੇ ਜੰਮੂ-ਕਸ਼ਮੀਰ ਪ੍ਰਸ਼ਾਸਨ ਨੂੰ ਸੂਬੇ ’ਚ ਸੰਚਾਰ ਸੇਵਾ ਦੀ ਬਹਾਲੀ ਬਾਰੇ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਇੱਕ ਹਫ਼ਤੇ ਵਿੱਚ ਇਸ ਮੁੱਦੇ ‘ਤੇ ਜਵਾਬ ਦਾਇਰ ਕਰਨ ਲਈ ਕਿਹਾ ਹੈ।

Supreme Court Article 370 petitions Case Centre issues notice ,Sitaram Yechury to visit J&K ਧਾਰਾ-370 ਹਟਾਉਣ ਵਿਰੁੱਧ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ, ਯੇਚੁਰੀ ਨੂੰ ਕਸ਼ਮੀਰ ਜਾਣ ਦੀ ਮਿਲੀ ਇਜਾਜ਼ਤ

ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਸੰਵਿਧਾਨ ਦੀ ਧਾਰਾ -370 ਦੀਆਂ ਜ਼ਿਆਦਾਤਰ ਵਿਵਸਥਾਵਾਂ ਨੂੰ ਰੱਦ ਕਰਨ ਦੇ ਕੇਂਦਰ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਗਈ ਹੈ। ਇਸ ਮਾਮਲੇ ਵਿੱਚ ਚੁਣੌਤੀ ਦੇਣ ਵਾਲੀਆਂ ਕਈ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ ਸੁਣਵਾਈ ਕਰੇਗਾ।

Supreme Court Article 370 petitions Case Centre issues notice ,Sitaram Yechury to visit J&K ਧਾਰਾ-370 ਹਟਾਉਣ ਵਿਰੁੱਧ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ, ਯੇਚੁਰੀ ਨੂੰ ਕਸ਼ਮੀਰ ਜਾਣ ਦੀ ਮਿਲੀ ਇਜਾਜ਼ਤ

ਸੀਜੇਆਈ ਨੇ ਸੁਣਵਾਈ ਦੌਰਾਨ ਕਿਹਾ ਕਿ ਸੀਪੀਆਈ (ਐਮ) ਦੇ ਜਨਰਲ ਸਕੱਤਰ ਹੋਣ ਦੇ ਨਾਤੇ ਸੀਤਾਰਾਮ ਯੇਚੁਰੀ ਨੂੰ ਪਾਰਟੀ ਦੇ ਸਾਬਕਾ ਵਿਧਾਇਕ ਯੂਸਫ ਤਾਰੀਗਾਮੀ ਨਾਲ ਮੁਲਾਕਾਤ ਲਈ ਜੰਮੂ-ਕਸ਼ਮੀਰ ਜਾਣ ਦੀ ਆਗਿਆ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਕਿਸੇ ਰਾਜਨੀਤਿਕ ਗਤੀਵਿਧੀ ਵਿਚ ਸ਼ਾਮਲ ਹੋਣ ਦੀ ਆਗਿਆ ਨਹੀਂ। ਯੇਚੁਰੀ ਨੇ ਤਾਰੀਗਾਮੀ ਨੂੰ ਮਿਲਣ ਦੀ ਮੰਗ ਕੀਤੀ ਸੀ।

Supreme Court Article 370 petitions Case Centre issues notice ,Sitaram Yechury to visit J&K ਧਾਰਾ-370 ਹਟਾਉਣ ਵਿਰੁੱਧ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ, ਯੇਚੁਰੀ ਨੂੰ ਕਸ਼ਮੀਰ ਜਾਣ ਦੀ ਮਿਲੀ ਇਜਾਜ਼ਤ

ਇਸ ਤੋਂ ਇਲਾਵਾ ਬੈਂਚ ਨੇ ਕਸ਼ਮੀਰ ਅਖਬਾਰ ਦੀ ਸੰਪਾਦਕ ਅਨੁਰਾਧਾ ਭਸੀਨ ਦੀ ਪਟੀਸ਼ਨ 'ਤੇ ਇੰਟਰਨੈੱਟ, ਲੈਂਡਲਾਈਨ ਅਤੇ ਹੋਰ ਮੀਡੀਆ ਵਿਚ ਛੋਟ ਦੇਣ ਨੂੰ ਲੈ ਕੇ ਇਕ ਹਫ਼ਤੇ ਵਿਚ ਕੇਂਦਰ ਤੋਂ ਜਵਾਬ ਮੰਗਿਆ ਹੈ। ਇਸ ਦੌਰਾਨ ਅਦਾਲਤ ਨੇ ਜੰਮੂ-ਕਸ਼ਮੀਰ ਵਿਚ ਗੱਲਬਾਤ ਕਰਤਾ ਨਿਯੁਕਤ ਕਰਨ ਦੀ ਮੰਗ ਤੋਂ ਇਨਕਾਰ ਕਰ ਦਿੱਤਾ ਹੈ।ਬੈਂਚ ਨੇ ਪਟੀਸ਼ਨਕਰਤਾ ਮੁਹੰਮਦ ਅਲੀਮ ਸਯਦ ਨੂੰ ਪਰਿਵਾਰ ਨਾਲ ਮਿਲਣ ਲਈ ਅਨੰਤਨਾਗ ਆਉਣ ਦੀ ਆਗਿਆ ਦਿੱਤੀ। ਜੰਮੂ-ਕਸ਼ਮੀਰ ਪ੍ਰਸ਼ਾਸਨ ਨੂੰ ਇਸ ਦੀ ਸੁਰੱਖਿਆ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ।

-PTCNews

Related Post