ਦਾਜ ਲਈ ਤੰਗ-ਪਰੇਸ਼ਾਨ ਕਰਨ ਦੇ ਮਾਮਲੇ 'ਚ ਸੁਪਰੀਮ ਕੋਰਟ ਦਾ ਆਇਆ ਇਹ ਫ਼ੈਸਲਾ

By  Shanker Badra September 14th 2018 02:31 PM

ਦਾਜ ਲਈ ਤੰਗ-ਪਰੇਸ਼ਾਨ ਕਰਨ ਦੇ ਮਾਮਲੇ 'ਚ ਸੁਪਰੀਮ ਕੋਰਟ ਦਾ ਆਇਆ ਇਹ ਫ਼ੈਸਲਾ:ਸੁਪਰੀਮ ਕੋਰਟ ਨੇ ਦਾਜ ਲਈ ਤੰਗ-ਪਰੇਸ਼ਾਨ ਕਰਨ ਦੇ ਮਾਮਲੇ 'ਚ ਤੁਰੰਤ ਗ੍ਰਿਫਤਾਰੀ ਤੇ ਰੋਕ ਦੇ ਖਿਲਾਫ ਦਾਇਰ ਅਪੀਲ 'ਤੇ ਅੱਜ ਅਹਿਮ ਫੈਸਲਾ ਸੁਣਾਇਆ ਹੈ।ਅਦਾਲਤ ਨੇ ਪਰਿਵਾਰ ਨੂੰ ਮਿਲੀ ਸੁਰੱਖਿਆ ਨੂੰ ਖ਼ਤਮ ਕਰ ਦਿੱਤਾ ਹੈ,ਜਿਸ ਦੇ ਤਹਿਤ ਦਾਜ ਲਈ ਤੰਗ-ਪਰੇਸ਼ਾਨ ਕਰਨ ਦੇ ਮਾਮਲੇ 'ਚ ਔਰਤ ਦੇ ਪਤੀ ਅਤੇ ਉਸ ਦੇ ਸਹੁਰੇ ਪਰਿਵਾਰ 'ਤੇ ਕੇਸ ਦਰਜ ਹੋਣ ਤੋਂ ਤੁਰੰਤ ਬਾਅਦ ਗ੍ਰਿਫ਼ਤਾਰੀ ਕੀਤੀ ਜਾ ਸਕੇਗੀ। ਮੁੱਖ ਜੱਜ ਜਸਟਿਸ ਦੀਪਕ ਮਿਸ਼ਰਾ, ਜਸਟਿਸ ਏਐਮ ਖਾਨਵਿਲਕਰ ਅਤੇ ਜਸਟਿਸ ਡੀਵਾਈ ਚੰਦਰਚੂੜ ਦੀ ਪ੍ਰਧਾਨਗੀ ਵਾਲੀ ਤਿੰਨ ਜੱਜਾਂ ਦੀ ਬੈਂਚ ਨੇ ਪੁਰਾਣੇ ਫੈਸਲੇ 'ਚ ਸੋਧ ਕਰਦਿਆਂ ਕਿਹਾ ਹੈ ਕਿ ਮਾਮਲੇ ਦੀ ਸਿ਼ਕਾਇਤ ਦੀ ਜਾਂਚ ਲਈ ਕਮੇਟੀ ਦੀ ਲੋੜ ਨਹੀਂ ਹੈ। ਜ਼ਿਕਰਯੋਗ ਹੈ ਕਿ ਅਪ੍ਰੈਲ 'ਚ ਅਦਾਲਤ ਨੇ ਸਾਰੇ ਪੱਖਾਂ ਨੂੰ ਸੁਣਨ ਤੋਂ ਬਾਅਦ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।ਸੁਪਰੀਮ ਕੋਰਟ ਨੇ ਕਿਹਾ ਕਿ ਸ਼ਿਕਾਇਤਾਂ ਨੂੰ ਨਜਿੱਠਣ ਲਈ ਪਰਿਵਾਰ ਕਲਿਆਣ ਕਮੇਟੀ ਦੀ ਲੋੜ ਨਹੀਂ ਹੈ।ਇਸ ਮਾਮਲੇ 'ਚ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ 'ਤੇ ਲੱਗੀ ਰੋਕ ਹਟਾਉਂਦਿਆਂ ਅਦਾਲਤ ਨੇ ਕਿਹਾ ਕਿ ਪੀੜਤਾ ਦੀ ਸੁਰੱਖਿਆ ਲਈ ਅਜਿਹਾ ਕਰਨਾ ਜ਼ਰੂਰੀ ਹੈ।ਹਾਲਾਂਕਿ ਅਦਾਲਤ ਨੇ ਇਹ ਵੀ ਕਿਹਾ ਹੈ ਕਿ ਦੋਸ਼ੀਆਂ ਲਈ ਅਗਾਊਂ ਜ਼ਮਾਨਤ ਦਾ ਰਾਹ ਖੁੱਲ੍ਹਾ ਹੈ। -PTCNews

Related Post