PM ਮੋਦੀ ਦੀ ਸੁਰੱਖਿਆ ਮਾਮਲੇ 'ਤੇ ਸੁਪਰੀਮ ਕੋਰਟ ਸਖ਼ਤ, ਰਿਕਾਰਡ ਸੁਰੱਖਿਅਤ ਦੇ ਦਿੱਤੇ ਹੁਕਮ

By  Riya Bawa January 7th 2022 12:24 PM -- Updated: January 7th 2022 04:06 PM

ਨਵੀਂ ਦਿੱਲੀ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕਮੀ ਦਾ ਮਾਮਲਾ ਚਰਚਾ ਦਾ ਮੁੱਦਾ ਬਣਿਆ ਹੋਇਆ ਹੈ। ਇਸ ਬਾਰੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਰਜਿਸਟਰਾਰ ਨੂੰ ਰਿਕਾਰਡ ਸੁਰੱਖਿਅਤ ਕਰਨ ਦੇ ਹੁਕਮ ਦਿੱਤੇ ਹਨ।

MHA's panel in Ferozepur to inquire into PM Narendra Modi's 'security breach'ਇਸ ਦੇ ਨਾਲ ਹੀ ਸਾਰੀਆਂ ਕੇਂਦਰੀ ਏਜੰਸੀਆਂ ਨੂੰ ਤੁਰੰਤ ਪ੍ਰਭਾਵ ਨਾਲ ਪੁਲਿਸ ਦਾ ਸਹਿਯੋਗ ਦੇਣ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਪੀਐਮ ਮੋਦੀ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਹਾਂ। ਸੂਬਾ ਤੇ ਕੇਂਦਰ ਸਰਕਾਰ ਨੂੰ ਇਸ ਬਾਰੇ ਵਿਚਾਰ ਕਰਨਾ ਚਾਹੀਦਾ ਹੈ। ਸੁਪਰੀਮ ਕੋਰਟ ਹੁਣ ਸੋਮਵਾਰ ਨੂੰ ਸੁਣਵਾਈ ਕਰੇਗਾ।

ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ ਸੋਮਵਾਰ ਤੱਕ ਲਈ ਟਾਲ ਦਿੱਤੀ। ਇਸ ਦੇ ਨਾਲ ਹੀ ਅਦਾਲਤ ਨੇ ਕੇਂਦਰ ਅਤੇ ਰਾਜ ਨੂੰ ਇਸ ਮਾਮਲੇ ਨਾਲ ਜੁੜੀ ਕਾਰਵਾਈ ਸੋਮਵਾਰ ਤੱਕ ਰੋਕਣ ਦੇ ਨਿਰਦੇਸ਼ ਦਿੱਤੇ ਹਨ। ਇਸ ਦਾ ਮਤਲਬ ਹੈ ਕਿ ਸੋਮਵਾਰ ਤੱਕ ਕੇਂਦਰ ਅਤੇ ਰਾਜ ਆਪਣੀ ਜਾਂਚ ਦੇ ਆਧਾਰ 'ਤੇ ਕਿਸੇ ਵੀ ਅਧਿਕਾਰੀ ਖਿਲਾਫ ਕਾਰਵਾਈ ਨਹੀਂ ਕਰ ਸਕਣਗੇ।

ਮਾਮਲੇ ਦੀ ਸੁਣਵਾਈ ਦੌਰਾਨ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਮਾਮਲਾ ਕਿਸੇ 'ਤੇ ਨਹੀਂ ਛੱਡਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਰਹੱਦ ਪਾਰ ਅੱਤਵਾਦ ਦਾ ਹੈ ਅਤੇ ਐਨਆਈਏ ਅਧਿਕਾਰੀ ਇਸ ਮਾਮਲੇ ਦੀ ਜਾਂਚ ਵਿੱਚ ਸਹਿਯੋਗ ਕਰ ਸਕਦੇ ਹਨ। ਸੁਪਰੀਮ ਕੋਰਟ ਵਿੱਚ ਜਦੋਂ ਸੁਣਵਾਈ ਸ਼ੁਰੂ ਹੋਈ ਤਾਂ ਸਭ ਤੋਂ ਪਹਿਲਾਂ ਪਟੀਸ਼ਨਰ ਮਨਿੰਦਰ ਸਿੰਘ ਨੇ ਆਪਣਾ ਪੱਖ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਵਿਵਸਥਾ ਦਾ ਨਹੀਂ ਸਗੋਂ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ ਐਕਟ ਦਾ ਮਾਮਲਾ ਹੈ। ਮਨਿੰਦਰ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਖੁਦ ਚਾਹੁਣ 'ਤੇ ਵੀ ਉਨ੍ਹਾਂ ਦੀ ਸੁਰੱਖਿਆ ਨਹੀਂ ਹਟਾ ਸਕਦੇ। ਪਟੀਸ਼ਨਕਰਤਾ ਨੇ ਕਿਹਾ ਕਿ ਰਾਜ ਸਰਕਾਰ ਇਸ ਮਾਮਲੇ ਦੀ ਜਾਂਚ ਨਹੀਂ ਕਰ ਸਕਦੀ।

ਪਟੀਸ਼ਨਕਰਤਾ ਦੀ ਤਰਫੋਂ ਅੱਗੇ ਕਿਹਾ ਗਿਆ ਸੀ ਕਿ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਪੀਐਮ ਦੀ ਫੇਰੀ ਨਾਲ ਸਬੰਧਤ ਦਸਤਾਵੇਜ਼ਾਂ ਨੂੰ ਐਨਆਈਏ ਦੀ ਮਦਦ ਨਾਲ ਜ਼ਬਤ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਰੇ ਸਬੂਤ ਹਾਸਲ ਕਰਨ ਤੋਂ ਬਾਅਦ ਹੀ ਜਾਂਚ ਹੋਣੀ ਚਾਹੀਦੀ ਹੈ। ਅਦਾਲਤ ਨੂੰ ਬੇਨਤੀ ਕੀਤੀ ਗਈ ਹੈ ਕਿ ਜਾਂਚ ਉਸ ਦੀ ਨਿਗਰਾਨੀ ਹੇਠ ਕਰਵਾਈ ਜਾਵੇ।

-PTC News

Related Post