ਸੁਪਰੀਮ ਕੋਰਟ ਵੱਲੋਂ ਰਾਜੋਆਣਾ ਨੂੰ ਮੁਆਫੀ ਸਬੰਧੀ ਦੋ ਹਫ਼ਤਿਆਂ 'ਚ ਫ਼ੈਸਲਾ ਲੈਣ ਦੇ ਹੁਕਮ

By  Ravinder Singh May 2nd 2022 03:41 PM

ਨਵੀਂ ਦਿੱਲੀ : ਬਲਵੰਤ ਸਿੰਘ ਰਾਜੋਆਣਾ ਨੂੰ ਮੁਆਫੀ ਦੇਣ ਸਬੰਧੀ ਸੁਪਰੀਮ ਕੋਰਟ ਨੇ ਸਖ਼ਤ ਰੁਖ਼ ਅਪਣਾ ਲਿਆ ਹੈ। ਸੁਪਰੀਮ ਕੋਰਟ ਨੇ ਅੱਜ ਕੇਂਦਰ ਸਰਕਾਰ ਨੂੰ ਇਸ ਮਾਮਲੇ ਸਬੰਧੀ ਦੋ ਹਫ਼ਤਿਆਂ ਵਿੱਚ ਫ਼ੈਸਲਾ ਲੈਣ ਦੇ ਹੁਕਮ ਦਿੱਤੇ ਹਨ। ਜਾਣਕਾਰੀ ਅਨੁਸਾਰ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ 2 ਹਫ਼ਤੇ ਦਾ ਸਮਾਂ ਦਿੱਤਾ ਹੈ ਅਤੇ ਕਿਹਾ ਹੈ ਕਿ ਇਸ ਸਮੇਂ ਦੇ ਅੰਦਰ-ਅੰਦਰ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ 'ਤੇ ਫ਼ੈਸਲਾ ਲਿਆ ਜਾਵੇ। ਸੁਪਰੀਮ ਕੋਰਟ ਵੱਲੋਂ ਰਾਜੋਆਣਾ ਨੂੰ ਮੁਆਫੀ ਸਬੰਧੀ ਦੋ ਹਫ਼ਤਿਆਂ 'ਚ ਫ਼ੈਸਲਾ ਲੈਣ ਦੇ ਹੁਕਮਜ਼ਿਕਰਯੋਗ ਹੈ ਕਿ ਇਹ ਉਸ ਪਟੀਸ਼ਨ 'ਤੇ ਫ਼ੈਸਲਾ ਲੈਣ ਬਾਰੇ ਕਿਹਾ ਗਿਆ ਹੈ ਜਿਸ ਵਿਚ ਬਲਵੰਤ ਸਿੰਘ ਰਾਜੋਆਣਾ ਨੇ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦੀ ਅਪੀਲ ਕੀਤੀ ਹੈ। ਸੁਪਰੀਮ ਕੋਰਟ ਵੱਲੋਂ ਰਾਜੋਆਣਾ ਨੂੰ ਮੁਆਫੀ ਸਬੰਧੀ ਦੋ ਹਫ਼ਤਿਆਂ 'ਚ ਫ਼ੈਸਲਾ ਲੈਣ ਦੇ ਹੁਕਮਦੱਸਣਯੋਗ ਹੈ ਕਿ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ 1995 'ਚ ਹੋਏ ਕਤਲ ਮਾਮਲੇ 'ਚ ਬਲਵੰਤ ਸਿੰਘ ਰਾਜੋਆਣਾ ਨੂੰ ਜੁਲਾਈ 2007 ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ ਅਤੇ ਉਹ ਲਗਭਗ 26 ਸਾਲ ਤੋਂ ਜੇਲ੍ਹ 'ਚ ਕੈਦ ਹੈ ਅਤੇ ਇਸ ਦੇ ਆਧਾਰ 'ਤੇ ਹੀ ਆਪਣੀ ਸਜ਼ਾ ਉਮਰ ਕੈਦ 'ਚ ਬਦਲਣ ਦੀ ਅਪੀਲ ਕੀਤੀ ਹੈ। ਸੁਪਰੀਮ ਕੋਰਟ ਵੱਲੋਂ ਰਾਜੋਆਣਾ ਨੂੰ ਮੁਆਫੀ ਸਬੰਧੀ ਦੋ ਹਫ਼ਤਿਆਂ 'ਚ ਫ਼ੈਸਲਾ ਲੈਣ ਦੇ ਹੁਕਮਜੱਜ ਉਦੇ ਉਮੇਸ਼ ਲਲਿਤ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਕਿਹਾ ਕਿ ਮਾਮਲੇ 'ਚ ਸੁਪਰੀਮ ਕੋਰਟ 'ਚ ਹੋਰ ਸਹਿ-ਦੋਸ਼ੀਆਂ ਦੀਆਂ ਅਪੀਲਾਂ ਦਾ ਲੰਬਿਤ ਹੋਣਾ ਰਾਜੋਆਣਾ ਦੀ ਪਟੀਸ਼ਨ 'ਤੇ ਫ਼ੈਸਲਾ ਲੈਣ 'ਚ ਰੁਕਾਵਟ ਨਹੀਂ ਪਾਏਗਾ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੇ ਸਾਬਕਾ ਕਾਂਸਟੇਬਲ ਰਾਜੋਆਣਾ ਨੂੰ 31 ਅਗਸਤ 1995 ਨੂੰ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਹੋਏ ਇਕ ਧਮਾਕੇ 'ਚ ਸ਼ਾਮਲ ਹੋਣ ਦਾ ਦੋਸ਼ੀ ਠਹਿਰਾਇਆ ਗਿਆ ਸੀ। ਇਸ ਧਮਾਕੇ 'ਚ ਬੇਅੰਤ ਸਿੰਘ ਅਤੇ 16 ਹੋਰ ਲੋਕਾਂ ਦੀ ਮੌਤ ਹੋ ਗਈ ਸੀ। ਇਹ ਵੀ ਪੜ੍ਹੋ : ਨਸ਼ੇ ਦੀ ਓਵਰਡੋਜ਼ ਨੇ ਇਕ ਹੋਰ ਘਰ 'ਚ ਵਿਛਾਏ ਸੱਥਰ

Related Post