ਸੁਪਰੀਮ ਕੋਰਟ ਵੱਲੋਂ HSGPC ਨੂੰ ਮਾਨਤਾ: SGPC ਅਤੇ ਸ਼੍ਰੋਮਣੀ ਅਕਾਲੀ ਦਲ ਨੇ ਵਿਰੋਧ ਵਜੋਂ ਕੱਢੇ ਰੋਸ ਮਾਰਚ

By  Pardeep Singh October 7th 2022 06:07 PM -- Updated: October 7th 2022 06:25 PM

ਚੰਡੀਗੜ੍ਹ : ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦੇਣ ਉਤੇ ਰੋਸ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਖ-ਵੱਖ ਥਾਵਾਂ ਤੋਂ ਵਿਸ਼ਾਲ ਪੰਥਕ ਮਾਰਚ ਰਵਾਨਾ ਹੋਏ। ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ (ਆਨੰਦਪੁਰ ਸਾਹਿਬ), ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਤੋਂ ਅਤੇ ਗੁਰਦੁਆਰਾ ਮੰਜੀ ਸਾਹਿਬ (ਅੰਬਾਲਾ) ਤੋਂ ਵੱਡੀ ਗਿਣਤੀ ਵਿਚ ਸਿੱਖ ਭਾਈਚਾਰੇ ਦੇ ਲੋਕ ਜੈਕਾਰੇ ਲਗਾਉਂਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਪਹੁੰਚੇ ਅਤੇ ਇੱਥੇ ਸਮੂਹਿਕ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 100 ਤੋਂ ਵੱਧ ਪੁਰਾਣੀ ਪਾਰਟੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਦੇ ਫੈਸਲੇ ਦੇ ਵਿਰੋਧ ਵਿੱਚ ਰੋਸ ਮਾਰਚ ਕੱਢਿਆ ਗਿਆ ਹੈ। ਉਨ੍ਹਾਂ ਨੇ ਪੰਥ ਵਿਰੋਧੀ ਤਾਕਤਾਂ ਸਿੱਖਾਂ ਨੂੰ ਕਮਜ਼ੋਰ ਕਰਨ ਵਿੱਚ ਲੱਗੀਆ ਹੋਈਆ ਹਨ। ਸੁਖਬੀਰ ਸਿੰਘ ਬਾਦਲ ਵੱਲੋਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਸਮੂਹ ਸਿੱਖ ਸੰਗਤਾਂ ਨੂੰ ਇਕ ਹੋ ਕੇ ਲੜਨਾ ਪਵੇਗਾ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਆਨੰਦਪੁਰ ਤੋਂ ਮਾਰਚ ਦੀ ਅਗਵਾਈ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ। ਰੋਸ ਮਾਰਚ ਦੇ ਆਰੰਭਤਾ ਦੀ ਅਰਦਾਸ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜੀ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵੱਲੋਂ ਕੀਤੀ ਗਈ। ਇਸ ਰੋਸ ਮਾਰਚ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਤੋਂ ਇਲਾਵਾ ਵਿਸ਼ੇਸ਼ ਤੌਰ 'ਤੇ ਅਕਾਲੀ ਦਲ ਦੇ ਸਪੋਕਸਪਰਸਨ ਡਾਕਟਰ ਦਲਜੀਤ ਸਿੰਘ ਚੀਮਾ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਧਾਮੀ ਤੋਂ ਇਲਾਵਾ ਸਿੱਖ ਸੰਗਤ ਸ਼ਾਮਲ ਹੋਈ। ਹੱਥ ਵਿੱਚ ਕਾਲੀਆਂ ਝੰਡੀਆਂ ਫੜ ਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਅਰਦਾਸ ਤੋਂ ਬਾਅਦ ਮਾਰਚ ਰਵਾਨਾ ਹੋਇਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਪੰਥ ਦੀ ਚੜ੍ਹਦੀ ਕਲਾ ਦੀ ਅਰਦਾਸੀ ਕੀਤੀ ਗਈ। ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪੰਥਕ ਰੋਸ ਮਾਰਚ ਸ੍ਰੀ ਅਕਾਲ ਤਖਤ ਸਾਹਿਬ ਪੁੱਜ ਗਿਆ ਹੈ। ਇਸ ਤੋਂ ਇਲਾਵਾ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਤੋਂ ਵੱਡੀ ਗਿਣਤੀ ਵਿਚ ਸਿੱਖ ਭਾਈਚਾਰੇ ਦੇ ਲੋਕ ਪੰਥਕ ਮਾਰਚ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਹਨ ਅਤੇ ਸਿੱਖ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਤਖ਼ਤ ਸ੍ਰੀ ਕੇਸਗੜ੍ਹ, ਤਖ਼ਤ ਸ੍ਰੀ ਦਮਦਮਾ ਸਾਹਿਬ ਤੇ ਮੰਜੀ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ 'ਚ ਪੰਥਕ ਮਾਰਚ ਰਵਾਨਾ ਇਹ ਵੀ ਪੜ੍ਹੋ:ਮਾਨ ਸਰਕਾਰ ਦਾ ਇਤਿਹਾਸਕ ਫ਼ੈਸਲਾ, ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਨੋਟੀਫਿਕੇਸ਼ਨ ਕੀਤਾ ਜਾਰੀ -PTC News

Related Post