Sun, Dec 14, 2025
Whatsapp

ਸੁਪਰੀਮ ਕੋਰਟ ਨੇ ਸਿਮਰਜੀਤ ਬੈਂਸ ਦੀ ਜ਼ਮਾਨਤ ਰੱਦ ਕਰਨ ਤੋਂ ਕੀਤਾ ਇਨਕਾਰ

Punjab News: ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ 2021 ਬਲਾਤਕਾਰ ਮਾਮਲੇ ਵਿੱਚ ਮਿਲੀ ਜ਼ਮਾਨਤ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ।

Reported by:  PTC News Desk  Edited by:  Amritpal Singh -- July 05th 2023 04:11 PM
ਸੁਪਰੀਮ ਕੋਰਟ ਨੇ ਸਿਮਰਜੀਤ ਬੈਂਸ ਦੀ ਜ਼ਮਾਨਤ ਰੱਦ ਕਰਨ ਤੋਂ ਕੀਤਾ ਇਨਕਾਰ

ਸੁਪਰੀਮ ਕੋਰਟ ਨੇ ਸਿਮਰਜੀਤ ਬੈਂਸ ਦੀ ਜ਼ਮਾਨਤ ਰੱਦ ਕਰਨ ਤੋਂ ਕੀਤਾ ਇਨਕਾਰ

Punjab News: ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ 2021 ਬਲਾਤਕਾਰ ਮਾਮਲੇ ਵਿੱਚ ਮਿਲੀ ਜ਼ਮਾਨਤ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਨਵਰੀ ਵਿੱਚ ਲੋਕ ਇਨਸਾਫ਼ ਪਾਰਟੀ ਦੇ ਆਗੂ ਨੂੰ ਜ਼ਮਾਨਤ ਦੇ ਦਿੱਤੀ ਸੀ। ਇਸ ਤੋਂ ਪਹਿਲਾਂ ਆਪਣੀ ਪਟੀਸ਼ਨ ਵਿੱਚ ਬੈਂਸ ਨੇ ਖੁਦ ਨੂੰ ਬੇਕਸੂਰ ਦੱਸਿਆ ਸੀ।ਬੈਂਸ ਨੂੰ ਇਸ ਮਾਮਲੇ ਵਿੱਚ ਜੁਲਾਈ 2022 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।


ਉਸ ਨੇ ਦਾਅਵਾ ਕੀਤਾ ਕਿ ਉਹ ਆਪਣੇ ਵਿਰੋਧੀਆਂ ਵੱਲੋਂ ਰਚੀ ਗਈ ਸਾਜ਼ਿਸ਼ ਦਾ ਸ਼ਿਕਾਰ ਹੋਇਆ ਹੈ। ਇਹ ਦਾਅਵਾ ਕੀਤਾ ਗਿਆ ਹੈ ਕਿ ਔਰਤ ਨੇ ਵੱਖ-ਵੱਖ ਸਮੇਂ 'ਤੇ ਵੱਖ-ਵੱਖ ਬਿਆਨ ਦਰਜ ਕਰਵਾਏ ਸਨ, ਜਿਸ ਨਾਲ ਉਸ ਦੀ ਕਹਾਣੀ ਨੂੰ ਝੂਠਾ ਸਾਬਤ ਕੀਤਾ ਗਿਆ ਸੀ।

SC ਨੇ ਕਿਹਾ - ਜੇਕਰ ਸਿਮਰਜੀਤ ਸਿੰਘ ਜ਼ਮਾਨਤ ਦੀਆਂ ਸ਼ਰਤਾਂ ਦੀ ਉਲੰਘਣਾ ਕਰ ਰਿਹਾ ਹੈ ਤਾਂ ਤੁਸੀਂ ਜ਼ਮਾਨਤ ਰੱਦ ਕਰਨ ਲਈ ਹਾਈਕੋਰਟ ਤੱਕ ਪਹੁੰਚ ਕਰ ਸਕਦੇ ਹੋ। ਅਸੀਂ ਤੁਹਾਨੂੰ ਇਹ ਛੋਟ ਦਿੰਦੇ ਹਾਂ ਪਰ ਅਸੀਂ ਆਪਣੀ ਤਰਫੋਂ ਜ਼ਮਾਨਤ ਦੇਣ ਦੇ ਹਾਈ ਕੋਰਟ ਦੇ ਹੁਕਮਾਂ ਵਿੱਚ ਦਖਲ ਨਹੀਂ ਦੇਵਾਂਗੇ।


- PTC NEWS

Top News view more...

Latest News view more...

PTC NETWORK
PTC NETWORK