Kisan Andolan : ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਅਤੇ ਦਿੱਲੀ ਹਿੰਸਾ 'ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ

By  Shanker Badra February 3rd 2021 01:33 PM

ਨਵੀਂ ਦਿੱਲੀ : ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਪਿਛਲੇ 69 ਦਿਨਾਂ ਤੋਂ ਦਿੱਲੀ ਸਰਹੱਦ ‘ਤੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਇਸ ਦੇ ਨਾਲ ਹੀ ਕਿਸਾਨ ਅੰਦੋਲਨ ਨੂੰ ਲੈ ਕੇ ਮੰਗਲਵਾਰ ਨੂੰ ਸੰਸਦ, ਲੋਕ ਸਭਾ ਅਤੇ ਰਾਜ ਸਭਾ ਦੇ ਦੋਵਾਂ ਸਦਨਾਂ ਵਿੱਚ ਮੁੱਦਾ ਗੂੰਜਿਆ ਹੈ। ਵਿਰੋਧੀ ਧਿਰ ਨੇ ਖੇਤੀਬਾੜੀ ਕਾਨੂੰਨਾਂ, ਕਿਸਾਨਾਂ ਦੇ ਮੁੱਦੇ ’ਤੇ ਵਿਚਾਰ ਵਟਾਂਦਰੇ ਦੀ ਮੰਗ’ ਤੇ ਜ਼ੋਰ ਦਿੱਤਾ।

ਪੜ੍ਹੋ ਹੋਰ ਖ਼ਬਰਾਂ : ਦਿੱਲੀ ਪੁਲਿਸ ਨੇ ਦੀਪ ਸਿੱਧੂ ਸਮੇਤ 8 ਲੋਕਾਂ 'ਤੇ ਰੱਖਿਆ ਲੱਖਾਂ ਰੁਪਏ ਦਾ ਇਨਾਮ

 Supreme Court refuses to hear pleas related to Republic Day tractor rally violence Kisan Andolan : ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਅਤੇ ਦਿੱਲੀ ਹਿੰਸਾ 'ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ

ਸੁਪਰੀਮ ਕੋਰਟ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪਟੀਸ਼ਨ ਵਿਚ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਪ੍ਰਧਾਨਗੀ ਹੇਠ ਇਕ ਕਮਿਸ਼ਨ ਦਾ ਗਠਨ ਕਰਨ ਦੀ ਬੇਨਤੀ ਕੀਤੀ ਗਈ ਸੀ। ਐਸਸੀ ਨੇ ਅੱਜ ਹਿੰਸਾ ਦੀ ਜਾਂਚ ਨੂੰ ਸੁਣਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਸਰਕਾਰ ਨੂੰ ਅਪੀਲ ਕਰੋ।

 Supreme Court refuses to hear pleas related to Republic Day tractor rally violence Kisan Andolan : ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਅਤੇ ਦਿੱਲੀ ਹਿੰਸਾ 'ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ

ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਪਟੀਸ਼ਨਕਰਤਾਵਾਂ ਨੂੰ ਕਿਹਾ ਹੈ ਕਿ ਉਹ ਸਰਕਾਰ ਦੇ ਕੋਲ ਅਪੀਲ ਕਰਨ। ਇਸ ਦੇ ਇਲਾਵਾ ਸੁਣਵਾਈ ਦੌਰਾਨ ਚੀਫ਼ ਜਸਟਿਸ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਸਰਕਾਰ ਇਸ ਮਾਮਲੇ 'ਚ ਕਾਰਵਾਈ ਕਰ ਰਹੀ ਹੈ, ਅਜਿਹੇ 'ਚ ਅਸੀਂ ਇਸ ਮਾਮਲੇ 'ਚ ਦਖ਼ਲ ਨਹੀਂ ਦੇਣਾ ਚਾਹੁੰਦੇ ਹਾਂ, ਤੁਸੀਂ ਸਰਕਾਰ ਕੋਲ ਅਪੀਲ ਕਰੋ।

 Supreme Court refuses to hear pleas related to Republic Day tractor rally violence Kisan Andolan : ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਅਤੇ ਦਿੱਲੀ ਹਿੰਸਾ 'ਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ

ਪੜ੍ਹੋ ਹੋਰ ਖ਼ਬਰਾਂ : ਪੋਲੀਓ ਰੋਕੂ ਬੂੰਦਾਂ ਦੀ ਜਗ੍ਹਾ ਬੱਚਿਆਂ ਨੂੰ ਪਿਲਾ ਦਿੱਤਾ ਸੈਨੇਟਾਈਜ਼ਰ, 12 ਬੱਚਿਆਂ ਦੀ ਵਿਗੜੀ ਹਾਲਤ

ਦੱਸ ਦੇਈਏ ਕਿ ਹਜ਼ਾਰਾਂ ਕਿਸਾਨਾਂ ਨੇ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ 26 ਜਨਵਰੀ ਨੂੰ ਟਰੈਕਟਰ ਪਰੇਡ ਕੱਢੀ ਗਈ ਸੀ। ਇਸ ਦੌਰਾਨ ਕੁੱਝ ਸ਼ਰਾਰਤੀ ਅਨਸਰਾਂ ਨੇ ਕਈ ਥਾਵਾਂ 'ਤੇ ਪੁਲਿਸ ਦੇ ਬੈਰੀਕੇਡ ਤੋੜ ਦਿੱਤੇ ਅਤੇ ਪੁਲਿਸ ਨਾਲ ਝੜਪ ਵੀ ਕੀਤੀ। ਪ੍ਰਦਰਸ਼ਨ ਵਿੱਚ ਸ਼ਾਮਲ ਲੋਕਾਂ ਨੇ ਵਾਹਨਾਂ ਦੀ ਭੰਨਤੋੜ ਕੀਤੀ ਅਤੇ ਲਾਲ ਕਿਲ੍ਹੇ ਉੱਤੇ ਧਾਰਮਿਕ ਝੰਡਾ ਲਹਿਰਾਇਆ ਸੀ।

-PTCNews

Related Post