ਸੁਪਰੀਮ ਕੋਰਟ ਵੱਲੋਂ ਸਿੱਖ ਕਤਲੇਆਮ ਮਾਮਲੇ ਸਬੰਧੀ ਐਸ.ਆਈ.ਟੀ. ਗਠਿਤ ਕਰਨ ਦਾ ਫੈਸਲਾ ਸ਼ਲਾਘਾਯੋਗ : ਭਾਈ ਲੌਂਗੋਵਾਲ

By  Shanker Badra December 5th 2018 05:36 PM

ਸੁਪਰੀਮ ਕੋਰਟ ਵੱਲੋਂ ਸਿੱਖ ਕਤਲੇਆਮ ਮਾਮਲੇ ਸਬੰਧੀ ਐਸ.ਆਈ.ਟੀ. ਗਠਿਤ ਕਰਨ ਦਾ ਫੈਸਲਾ ਸ਼ਲਾਘਾਯੋਗ : ਭਾਈ ਲੌਂਗੋਵਾਲ:1984 ’ਚ ਵਾਪਰੇ ਸਿੱਖ ਕਤਲੇਆਮ ਦੇ ਕੇਸਾਂ ਦੀ ਜਾਂਚ ਲਈ ਸੁਪਰੀਮ ਕੋਰਟ ਵੱਲੋਂ ਦੋ ਮੈਂਬਰੀ ਵਿਸ਼ੇਸ਼ ਜਾਂਚ ਟੀਮ ਗਠਤ ਕਰਨ ਦੇ ਫੈਸਲੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਵਾਗਤ ਕੀਤਾ ਗਿਆ ਹੈ। [caption id="attachment_225365" align="aligncenter" width="288"]Supreme Court Sikh massacre case Regarding SIT constitute decision Laudable : Bhai Longowal ਸੁਪਰੀਮ ਕੋਰਟ ਵੱਲੋਂ ਸਿੱਖ ਕਤਲੇਆਮ ਮਾਮਲੇ ਸਬੰਧੀ ਐਸ.ਆਈ.ਟੀ. ਗਠਿਤ ਕਰਨ ਦਾ ਫੈਸਲਾ ਸ਼ਲਾਘਾਯੋਗ : ਭਾਈ ਲੌਂਗੋਵਾਲ[/caption] ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ 1984 ਦਾ ਸਿੱਖ ਕਤਲੇਆਮ ਸਿੱਖ ਜਗਤ ਲਈ ਕਦੇ ਨਾ ਭੁਲਾਇਆ ਜਾਣ ਵਾਲਾ ਕਾਂਡ ਹੈ ਅਤੇ ਇਸ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਿੱਖ ਕੌਮ ਵੱਲੋਂ ਪਿਛਲੇ 34 ਸਾਲ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। [caption id="attachment_225367" align="aligncenter" width="300"]Supreme Court Sikh massacre case Regarding SIT constitute decision Laudable : Bhai Longowal ਸੁਪਰੀਮ ਕੋਰਟ ਵੱਲੋਂ ਸਿੱਖ ਕਤਲੇਆਮ ਮਾਮਲੇ ਸਬੰਧੀ ਐਸ.ਆਈ.ਟੀ. ਗਠਿਤ ਕਰਨ ਦਾ ਫੈਸਲਾ ਸ਼ਲਾਘਾਯੋਗ : ਭਾਈ ਲੌਂਗੋਵਾਲ[/caption] ਉਨ੍ਹਾਂ ਕਿਹਾ ਕਿ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ ਅਤੇ ਇਸ ਸਬੰਧ ਵਿਚ ਸੁਪਰੀਮ ਕੋਰਟ ਵੱਲੋਂ ਐਸ.ਆਈ.ਟੀ. ਬਣਾਉਣ ਦਾ ਤਾਜ਼ਾ ਫੈਸਲਾ ਸਵਾਗਤਯੋਗ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਸ ਪ੍ਰਗਟਾਈ ਕਿ ਇਸ ਫੈਸਲੇ ਨਾਲ ਬੰਦ ਕੀਤੇ ਜਾ ਚੁੱਕੇ ਕੇਸਾਂ ਨੂੰ ਮੁੜ ਜਾਂਚ ਦੇ ਘੇਰੇ ਵਿਚ ਲਿਆਂਦਾ ਜਾ ਸਕੇਗਾ। [caption id="attachment_225366" align="aligncenter" width="300"]Supreme Court Sikh massacre case Regarding SIT constitute decision Laudable : Bhai Longowal ਸੁਪਰੀਮ ਕੋਰਟ ਵੱਲੋਂ ਸਿੱਖ ਕਤਲੇਆਮ ਮਾਮਲੇ ਸਬੰਧੀ ਐਸ.ਆਈ.ਟੀ. ਗਠਿਤ ਕਰਨ ਦਾ ਫੈਸਲਾ ਸ਼ਲਾਘਾਯੋਗ : ਭਾਈ ਲੌਂਗੋਵਾਲ[/caption] ਭਾਈ ਲੌਂਗੋਵਾਲ ਨੇ ਕਿਹਾ ਕਿ ਬੀਤੇ ਦਿਨੀਂ ਅਦਾਲਤ ਨੇ ਸਿੱਖ ਨਸਲਕੁਸ਼ੀ ਦੇ ਦੋ ਦੋਸ਼ੀਆਂ ਨੂੰ ਕਰੜੀਆਂ ਸਜ਼ਾਵਾਂ ਦੇ ਕੇ ਸਿੱਖਾਂ ਦਾ ਭਰੋਸਾ ਜਿੱਤਿਆ ਹੈ ਅਤੇ ਹੁਣ ਸੁਪਰੀਮ ਕੋਰਟ ਵੱਲੋਂ ਵਿਸ਼ੇਸ਼ ਜਾਂਚ ਟੀਮ ਗਠਤ ਕਰਕੇ ਬੰਦ ਕੀਤੇ ਜਾ ਚੁੱਕੇ ਮਾਮਲਿਆਂ ’ਤੇ ਮੁੜ ਵਿਚਾਰ ਦੇ ਫੈਸਲੇ ਨਾਲ ਸਿੱਖਾਂ ਦਾ ਨਿਆਂਪਾਲਕਾ ’ਤੇ ਭਰੋਸਾ ਹੋਰ ਵੀ ਪੱਕਾ ਹੋਇਆ ਹੈ।ਉਨ੍ਹਾਂ ਕਿਹਾ ਕਿ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਕਿਸੇ ਵੀ ਸੂਰਤ ਵਿਚ ਬਖ਼ਸ਼ਿਆਂ ਨਹੀਂ ਜਾਣਾ ਚਾਹੀਦਾ ਅਤੇ ਹਰ ਦੋਸ਼ੀ ਨੂੰ ਕਰੜੀ ਤੋਂ ਕਰੜੀ ਤੋਂ ਸਜ਼ਾ ਮਿਲਣੀ ਚਾਹੀਦੀ ਹੈ ਭਾਵੇਂ ਉਹ ਕਿੰਨਾ ਵੀ ਸ਼ਕਤੀਸ਼ਾਲੀ ਕਿਉਂ ਨਾ ਹੋਵੇ। -PTCNews

Related Post