ਸੁਪਰੀਮ ਕੋਰਟ ਦਾ ਕੇਂਦਰ ਨੂੰ ਆਦੇਸ਼ - ਇਸ ਸਾਲ ਮਹਿਲਾਵਾਂ ਨੂੰ ਮਿਲੇ NDA ਦੀ ਪ੍ਰੀਖਿਆ 'ਚ ਬੈਠਣ ਦੀ ਇਜਾਜ਼ਤ

By  Riya Bawa September 22nd 2021 01:51 PM -- Updated: September 22nd 2021 01:59 PM

ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਮਹਿਲਾ ਉਮੀਦਵਾਰਾਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਦੀਆਂ ਪ੍ਰੀਖਿਆਵਾਂ ਵਿੱਚ ਬੈਠਣ ਦੀ ਆਗਿਆ ਦੇਣ ਵਾਲੇ ਆਪਣੇ ਅੰਤਰਿਮ ਆਦੇਸ਼ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ।  ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਆਦੇਸ਼ ਜਾਰੀ ਕੀਤਾ ਹੈ ਕਿ ਲੜਕੀਆਂ ਨੂੰ ਇਸੇ ਸਾਲ ਨਵੰਬਰ ਵਿਚ ਹੋਣ ਜਾ ਰਹੀ ਐਨਡੀਏ ਦੀ ਪ੍ਰੀਖਿਆ ਵਿਚ ਸ਼ਾਮਲ ਹੋਣ ਦੀ ਮਨਜ਼ੂਰੀ ਦਿੱਤੀ ਜਾਵੇ। Women NDA exam ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਸੀ ਕਿ ਨੈਸ਼ਨਲ ਡਿਫੈਂਸ ਅਕੈਡਮੀ ਮਹਿਲਾਵਾਂ ਨੂੰ ਅਗਲੇ ਸਾਲ ਯਾਨੀ ਮਈ 2022 ਵਿਚ ਦਾਖ਼ਲਾ ਪ੍ਰੀਖਿਆ ਵਿਚ ਬੈਠਣ ਦੀ ਇਜਾਜ਼ਤ ਦੇਵੇਗੀ। ਹਾਲਾਂਕਿ, ਬੁੱਧਵਾਰ ਨੂੰ ਅਦਾਲਤ ਨੇ ਮੰਤਰਾਲੇ ਦੀ ਇਸ ਮੰਗ ਨੂੰ ਠੁਕਰਾ ਦਿੱਤਾ।ਸੁਪਰੀਮ ਕੋਰਟ ਨੇ ਕੇਂਦਰ ਦੀ ਮੰਗ ਨੂੰ ਠੁਕਰਾਉਂਦਿਆਂ ਕਿਹਾ ਹੈ ਕਿ ਮਹਿਲਾਵਾਂ ਨੂੰ ਇਸ ਸਾਲ 14 ਨਵੰਬਰ ਨੂੰ ਹੋਣ ਵਾਲੀ ਐਨ.ਡੀ.ਏ. ਦੀ ਪ੍ਰੀਖਿਆ ਵਿਚ ਬੈਠਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। Women’s entry into NDA can’t be deferred by a year, says Supreme Court ਉਨ੍ਹਾਂ ਨੇ ਕਿਹਾ ਕਿ ਸਾਰੀਆਂ ਦਲੀਲਾਂ 'ਤੇ ਵਿਚਾਰ ਕੀਤਾ ਹੈ। ਇਸ ਸਥਿਤੀ ਵਿੱਚ ਸਾਡੇ ਲਈ ਇਹ ਮੁਸ਼ਕਲ ਹੋਵੇਗਾ ਕਿਉਂਕਿ ਔਰਤਾਂ ਦੀਆਂ ਇੱਛਾਵਾਂ ਵਧੀਆਂ ਹਨ। ਨਵੰਬਰ 2021 ਵਿੱਚ ਹੋਣ ਵਾਲੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਵਿੱਚ ਮਹਿਲਾ ਉਮੀਦਵਾਰਾਂ ਨੂੰ ਬੈਠਣ ਦੀ ਆਗਿਆ ਦੇਣ ਲਈ ਕੇਂਦਰ ਨੂੰ ਨਿਰਦੇਸ਼ ਦਿੰਦਿਆਂ ਅਦਾਲਤ ਨੇ ਕਿਹਾ ਕਿ ਲਿੰਗ ਸਮਾਨਤਾ ਦੇ ਮੁੱਦਿਆਂ ਨੂੰ ਮੁਲਤਵੀ ਨਹੀਂ ਕੀਤਾ ਜਾ ਸਕਦਾ। ਔਰਤਾਂ ਨੂੰ ਨਵੰਬਰ 2021 ਦੀ ਪ੍ਰੀਖਿਆ ਦੇਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਇਸ ਨੂੰ ਇੱਕ ਸਾਲ ਲਈ ਮੁਲਤਵੀ ਨਹੀਂ ਕੀਤਾ ਜਾ ਸਕਦਾ। Notification allowing women in NDA to be released by May next year -PTC News

Related Post