ਸੂਰਤ : ਪੈਕਿੰਗ ਫੈਕਟਰੀ 'ਚ ਲੱਗੀ ਭਿਆਨਕ ਅੱਗ , ਜਾਨ ਬਚਾਉਣ ਲਈ ਮਜ਼ਦੂਰਾਂ ਨੇ ਇਮਾਰਤ ਤੋਂ ਮਾਰੀ ਛਾਲ

By  Shanker Badra October 18th 2021 09:58 AM

ਅਹਿਮਦਾਬਾਦ : ਗੁਜਰਾਤ ਦੇ ਸੂਰਤ ਦੇ ਕਦੋਦਰਾ ਸਥਿਤ ਗੁਜਰਾਤ ਉਦਯੋਗਿਕ ਵਿਕਾਸ ਨਿਗਮ (ਜੀਆਈਡੀਸੀ) ਦੀ ਇੱਕ ਪੈਕਜਿੰਗ ਮਿੱਲ ਵਿੱਚ ਸੋਮਵਾਰ ਸਵੇਰੇ ਭਿਆਨਕ ਅੱਗ ਲੱਗ ਗਈ ਹੈ। ਮੀਡੀਆ ਰਿਪੋਰਟਾਂ ਵਿੱਚ ਦੱਸਿਆ ਜਾ ਰਿਹਾ ਹੈ ਕਿ ਕੁਝ ਕਾਮਿਆਂ ਨੇ ਅੱਗ ਤੋਂ ਬਚਣ ਲਈ ਪੰਜ ਮੰਜ਼ਿਲਾ ਇਮਾਰਤ ਤੋਂ ਛਾਲ ਮਾਰ ਦਿੱਤੀ, ਜਿਸ ਨਾਲ 2 ਮਜ਼ਦੂਰਾਂ ਦੀ ਮੌਤ ਹੋ ਗਈ ਹੈ।

ਸੂਰਤ : ਪੈਕਿੰਗ ਫੈਕਟਰੀ 'ਚ ਲੱਗੀ ਭਿਆਨਕ ਅੱਗ , ਜਾਨ ਬਚਾਉਣ ਲਈ ਮਜ਼ਦੂਰਾਂ ਨੇ ਇਮਾਰਤ ਤੋਂ ਮਾਰੀ ਛਾਲ

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕੁਝ ਕਾਰੀਗਰਾਂ ਨੂੰ ਹਾਈਡ੍ਰੌਲਿਕ ਕਰੇਨ ਦੀ ਮਦਦ ਨਾਲ ਬਚਾਇਆ ਗਿਆ ਹੈ। ਸਥਾਨਕ ਪ੍ਰਸ਼ਾਸਨ ਦੇ ਅਨੁਸਾਰ ਹੁਣ ਤੱਕ ਲਗਭਗ 125 ਮਜ਼ਦੂਰਾਂ ਨੂੰ ਇਸ ਅੱਗ ਤੋਂ ਬਾਹਰ ਕੱਢਿਆ ਜਾ ਚੁੱਕਾ ਹੈ। ਇਸ ਭਿਆਨਕ ਅਗਨੀਕਾਂਡ ਦੀ ਸੂਚਨਾ 'ਤੇ ਫਾਇਰ ਵਿਭਾਗ ਦੀਆਂ 10 ਤੋਂ ਵੱਧ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਉੱਚ ਅਧਿਕਾਰੀ ਪਹੁੰਚ ਗਏ ਹਨ।

ਸੂਰਤ : ਪੈਕਿੰਗ ਫੈਕਟਰੀ 'ਚ ਲੱਗੀ ਭਿਆਨਕ ਅੱਗ , ਜਾਨ ਬਚਾਉਣ ਲਈ ਮਜ਼ਦੂਰਾਂ ਨੇ ਇਮਾਰਤ ਤੋਂ ਮਾਰੀ ਛਾਲ

ਫਾਇਰ ਵਿਭਾਗ ਦੇ ਆਉਣ ਤੋਂ ਪਹਿਲਾਂ ਕੁਝ ਮਜ਼ਦੂਰਾਂ ਨੇ ਹੇਠਾਂ ਛਾਲ ਮਾਰ ਦਿੱਤੀ, ਜਿਸ ਕਾਰਨ 2 ਮਜ਼ਦੂਰਾਂ ਦੀ ਮੌਤ ਹੋ ਗਈ। ਸਥਾਨਕ ਪ੍ਰਸ਼ਾਸਨ ਅਨੁਸਾਰ ਹੁਣ ਤੱਕ 125 ਮਜ਼ਦੂਰਾਂ ਨੂੰ ਅੱਗ ਤੋਂ ਬਚਾਇਆ ਗਿਆ ਹੈ ਅਤੇ 10 ਫਾਇਰ ਟੈਂਡਰ ਮੌਕੇ 'ਤੇ ਮੌਜੂਦ ਹਨ ਅਤੇ ਬਚਾਅ ਕਾਰਜ ਜਾਰੀ ਹੈ। ਇਸ ਸਬੰਧ ਵਿੱਚ ਸੂਰਤ ਦੇ ਐਸਡੀਐਮ ਕੇਜੀ ਵਾਘੇਲਾ ਨੇ ਇੱਕ ਦੀ ਮੌਤ ਦੀ ਪੁਸ਼ਟੀ ਕੀਤੀ ਹੈ।

ਸੂਰਤ : ਪੈਕਿੰਗ ਫੈਕਟਰੀ 'ਚ ਲੱਗੀ ਭਿਆਨਕ ਅੱਗ , ਜਾਨ ਬਚਾਉਣ ਲਈ ਮਜ਼ਦੂਰਾਂ ਨੇ ਇਮਾਰਤ ਤੋਂ ਮਾਰੀ ਛਾਲ

ਉਨ੍ਹਾਂ ਕਿਹਾ ਹੈ ਕਿ ਕਈ ਵਿਅਕਤੀਆਂ ਨੇ ਇਮਾਰਤ ਦੀ ਉਪਰਲੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ 2 ਲੋਕਾਂ ਦੀ ਮੌਤ ਹੋ ਗਈ ਹੈ। ਐਸਡੀਐਮ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਹੀ ਅੱਗ ਬੁਝਾਉਣ ਦੀ ਕੋਸ਼ਿਸ਼ ਵਿੱਚ ਜੁਟੀਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਫਾਇਰ ਬ੍ਰਿਗੇਡ ਵੱਲੋਂ 125 ਲੋਕਾਂ ਨੂੰ ਇਮਾਰਤ ਤੋਂ ਬਚਾਇਆ ਗਿਆ ਹੈ।

-PTCNews

Related Post