ਸਰਜੀਕਲ ਸਟ੍ਰਾਈਕ-2 : ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਹਵਾਈ ਫ਼ੌਜ ਦੀ ਕੀਤੀ ਸ਼ਲਾਘਾ, ਕਿਹਾ ਇਹ !!

By  Jashan A February 26th 2019 12:48 PM -- Updated: February 26th 2019 01:02 PM

ਸਰਜੀਕਲ ਸਟ੍ਰਾਈਕ-2 : ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਹਵਾਈ ਫ਼ੌਜ ਦੀ ਕੀਤੀ ਸ਼ਲਾਘਾ, ਕਿਹਾ ਇਹ !!,ਜੰਮੂ-ਕਸ਼ਮੀਰ ਦੇ ਪੁਲਵਾਮਾ ਅੱਤਵਾਦੀ ਹਮਲੇ ਦਾ ਬਦਲਾ ਲੈਣ ਲਈ ਅੱਜ ਭਾਰਤ ਨੇ ਵੱਡੀ ਕਾਰਵਾਈ ਕਰਦਿਆਂ ਜਵਾਬ ਦਿੱਤਾ ਹੈ।ਇਸ ਦੌਰਾਨ 12 ਮਿਰਾਜ ਲੜਾਕੂ ਜਹਾਜ਼ਾਂ ਵੱਲੋਂ ਪਾਕਿਸਤਾਨ ਦੇ ਮਕਬੂਜ਼ਾ ਕਸ਼ਮੀਰ ‘ਚ ਅੱਤਵਾਦੀ ਠਿਕਾਣਿਆਂ ‘ਤੇ ਬੰਬ ਸੁੱਟੇ ਗਏ ਹਨ। ਜਿਸ ਦੀ ਸ਼ਲਾਘਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਗਈ ਹੈ। ਉਹਨਾਂ ਨੇ ਆਪਣੇ ਟਵਿਟਰ ਅਕਾਊਂਟ 'ਤੇ ਟਵੀਟ ਕਰ ਕਿਹਾ ਕਿ ਇੰਡੀਅਨ ਏਅਰ ਫੋਰਸ ਵੱਲੋਂ ਮਹਾਨ ਕੰਮ ਕੀਤਾ ਗਿਆ ਉਹਨਾਂ ਪਾਕਿਸਤਾਨ ਨੂੰ ਬਹੁਤ ਜ਼ਰੂਰੀ ਸਿਗਨਲ ਭੇਜਿਆ ਹੈ ਅਤੇ ਉਹਨਾਂ ਇਹ ਵੀ ਲਿਖਿਆ ਹੈ ਕਿ ਤੁਸੀਂ ਪੁਲਵਾਮਾ ਜਿਹੇ ਹਮਲੇ ਕਰਕੇ ਬਚ ਸਕਦੇ ਹੋ ਤੇ ਉਹਨਾਂ ਕਿਹਾ ਕਿ ਭਾਰਤੀ ਸੈਨਾ ਨੂੰ ਮੇਰਾ ਪੂਰਾ ਸਮਰਥਨ ਹੈ। ਦੱਸ ਦੇਈਏ ਕਿ ਸਟ੍ਰਾਈਕ ਲੜਾਕੂ ਜਹਾਜ਼ਾਂ ਜ਼ਰੀਏ ਕੀਤੀ ਗਈ ਹੈ।ਭਾਰਤੀ ਸੈਨਾ ਨੇ ਅੱਜ ਸਵੇਰੇ 3.30 ਵਜੇ ਪਾਕਿਸਤਾਨ ਦੇ ਮਕਬੂਜ਼ਾ ਕਸ਼ਮੀਰ ‘ਚ ਚੱਲ ਰਹੇ ਅੱਤਵਾਦੀ ਕੈਂਪਾਂ ‘ਤੇ ਹਵਾਈ ਹਮਲਾ ਕਰ ਦਿੱਤਾ ਹੈ।ਜਾਣਕਾਰੀ ਅਨੁਸਾਰ 12 ਮਿਰਾਜ ਲੜਾਕੂ ਜਹਾਜ਼ਾਂ ਵੱਲੋਂ ਜੈਸ਼ ਦੇ ਅੱਤਵਾਦੀ ਟਿਕਾਣਿਆਂ ‘ਤੇ 1000 ਕਿੱਲੋ ਤੋਂ ਜ਼ਿਆਦਾ ਵਿਸਫੋਟਕ ਸਮੱਗਰੀ ਸੁੱਟੀ ਗਈ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਸੀਆਰਪੀਐਫ ਦੇ ਕਾਫਲੇ ‘ਤੇ ਅੱਤਵਾਦੀ ਹਮਲਾ ਕੀਤਾ ਗਿਆ ਸੀ।ਇਸ ਹਮਲੇ ਵਿੱਚ ਸੀ.ਆਰ.ਪੀ.ਐੱਫ ਦੇ 40 ਜਵਾਨ ਸ਼ਹੀਦ ਹੋ ਗਏ ਸਨ। -PTC News

Related Post