ਸੁਸ਼ਾਤ ਸਿੰਘ ਰਾਜਪੂਤ ਦੇ ਪਿਤਾ ਨੇ ਰਿਆ ਚੱਕਰਵਰਤੀ ਖਿਲਾਫ ਦਰਜ ਕਰਵਾਈ FIR

By  Shanker Badra July 28th 2020 07:52 PM

ਸੁਸ਼ਾਤ ਸਿੰਘ ਰਾਜਪੂਤ ਦੇ ਪਿਤਾ ਨੇ ਰਿਆ ਚੱਕਰਵਰਤੀ ਖਿਲਾਫ ਦਰਜ ਕਰਵਾਈ FIR:ਪਟਨਾ : ਮਰਹੂਮ ਅਦਾਕਾਰ ਸੁਸ਼ਾਤ ਸਿੰਘ ਰਾਜਪੂਤ ਦੇ ਪਿਤਾ ਨੇ ਬਾਲੀਵੁੱਡ ਅਦਾਕਾਰਾ ਅਤੇ ਸੁਸ਼ਾਂਤ ਦੀ ਪ੍ਰੇਮਿਕਾਰਿਆ ਚੱਕਰਵਰਤੀ ਦੇ ਖਿਲਾਫ ਪਟਨਾ ਦੇ ਰਾਜੀਵਨਗਰ ਦੇ ਥਾਣੇ ਵਿਚ ਐਫਆਈਆਰ ਦਰਜ ਕਰਵਾ ਦਿੱਤੀ ਹੈ।ਰਿਆ ਚੱਕਰਵਰਤੀ 'ਤੇਸੁਸ਼ਾਂਤ ਨੂੰ ਪਿਆਰ 'ਚ ਫ਼ਸਾ ਕੇ ਪੈਸੇ ਕਢਵਾਉਣ ਅਤੇਖੁਦਕੁਸ਼ੀ ਕਰਨ ਲਈ  ਉਕਸਾਉਣ ਦਾ ਦੋਸ਼ ਲਾਇਆ ਹੈ। ਪਟਨਾ ਤੋਂ ਚਾਰ ਪੁਲਿਸ ਮੁਲਾਜ਼ਮਾਂ ਦੀ ਟੀਮ ਮੁੰਬਈ ਪਹੁੰਚੀ ਹੈ।

ਸੁਸ਼ਾਤ ਸਿੰਘ ਰਾਜਪੂਤ ਦੇ ਪਿਤਾ ਨੇ ਰਿਆ ਚੱਕਰਵਰਤੀ ਖਿਲਾਫ ਦਰਜ ਕਰਵਾਈ FIR

ਪਟਨਾ ਦੇ ਰਾਜੀਵ ਨਗਰ ਥਾਣੇ ਵਿਚ ਪੰਜ ਪੰਨਿਆਂ ਦੀ ਐਫਆਈਆਰ ਦਰਜ ਕੀਤੀ ਗਈ। ਇਸ ਮਾਮਲੇ ਵਿੱਚਰਿਆ ਚੱਕਰਵਰਤੀ ਦੇ ਖਿਲਾਫ ਸੁਸ਼ਾਂਤ ਸਿੰਘ ਰਾਜਪੂਤ ਦੇ ਪਿਤਾ ਨੇ ਪੰਜ ਪੰਨਿਆਂ ਦੀ ਐਫਆਈਆਰ ਦਰਜ ਕਾਰਵਾਈ ਹੈ। ਸੁਸ਼ਾਂਤ ਸਿੰਘ ਰਾਜਪੂਤ ਦੇ ਪਿਤਾ ਨੇ ਰਿਆ ਚੱਕਰਵਰਤੀ ਦੇ ਖ਼ਿਲਾਫ਼ ਐਫਆਈਆਰ ਵਿੱਚ ਪ੍ਰੇਮ ਜਾਲ ਵਿੱਚ ਫਸਾ ਕੇ ਪੈਸੇ ਹੜੱਪਣ ਅਤੇ ਖੁਦਕੁਸ਼ੀ ਕਰਨ ਲਈ ਉਕਸਾਉਣ ਦਾ ਦੋਸ਼ ਲਾਇਆ ਹੈ।

ਸੁਸ਼ਾਤ ਸਿੰਘ ਰਾਜਪੂਤ ਦੇ ਪਿਤਾ ਨੇ ਰਿਆ ਚੱਕਰਵਰਤੀ ਖਿਲਾਫ ਦਰਜ ਕਰਵਾਈ FIR

ਇਸ ਤੋਂ ਪਹਿਲਾਂ ਸੁਸ਼ਾਂਤ ਸਿੰਘ ਰਾਜਪੂਤ ਖ਼ੁਦਕੁਸ਼ੀ ਮਾਮਲੇ ਵਿੱਚ ਮੁੰਬਈ ਪੁਲਿਸ ਨੇ ਰਿਆ ਚੱਕਰਵਰਤੀ ਤੋਂ ਤਕਰੀਬਨ 11 ਘੰਟੇ ਪੁੱਛਗਿੱਛ ਕੀਤੀ ਸੀ। ਕੁਝ ਦਿਨ ਪਹਿਲਾਂ ਹੀ ਰਿਆ ਚੱਕਰਵਰਤੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ। ਸੁਸ਼ਾਂਤ ਸਿੰਘ ਰਾਜਪੂਤ ਨੇ 14 ਜੂਨ ਨੂੰ ਕਥਿਤ ਤੌਰ 'ਤੇ ਆਪਣੇ ਬਾਂਦਰਾ ਘਰ' 'ਚ ਫਾਹਾ ਲਿਆ ਸੀ।

ਸੁਸ਼ਾਤ ਸਿੰਘ ਰਾਜਪੂਤ ਦੇ ਪਿਤਾ ਨੇ ਰਿਆ ਚੱਕਰਵਰਤੀ ਖਿਲਾਫ ਦਰਜ ਕਰਵਾਈ FIR

ਤੁਹਾਨੂੰ ਦੱਸ ਦੇਈਏ ਕਿ ਮੁੰਬਈ ਪੁਲਿਸ ਨੇ ਇਸ ਮਾਮਲੇ ਵਿੱਚ ਹੁਣ ਤੱਕਰਿਆ ਚੱਕਰਵਰਤੀ , ਆਦਿੱਤਿਆ ਚੋਪੜਾ, ਸੰਜੇ ਲੀਲਾ ਭੰਸਾਲੀ ਅਤੇ ਮਹੇਸ਼ ਭੱਟ ਸਮੇਤ ਫਿਲਮ ਇੰਡਸਟਰੀ ਨਾਲ ਜੁੜੇ ਕਈ ਵੱਡੇ ਚਿਹਰਿਆਂ ਤੋਂ ਪੁੱਛਗਿੱਛ ਕਰ ਚੁੱਕੀ ਹੈ। ਇਸ ਦੇ ਨਾਲ ਹੀ ਫਿਲਮ ਨਿਰਮਾਤਾ ਕਰਨ ਜੌਹਰ ਤੋਂ ਵੀ ਜਲਦੀ ਪੁੱਛਗਿੱਛ ਕੀਤੀ ਜਾਏਗੀ।

-PTCNews

Related Post