ਭਾਜਪਾ ਦਫ਼ਤਰ 'ਚ ਲਿਆਂਦੀ ਗਈ ਸੁਸ਼ਮਾ ਸਵਰਾਜ ਦੀ ਮ੍ਰਿਤਕ ਦੇਹ, 3 ਵਜੇ ਹੋਵੇਗਾ ਅੰਤਿਮ ਸਸਕਾਰ

By  Jashan A August 7th 2019 02:00 PM -- Updated: August 7th 2019 02:05 PM

ਭਾਜਪਾ ਦਫ਼ਤਰ 'ਚ ਲਿਆਂਦੀ ਗਈ ਸੁਸ਼ਮਾ ਸਵਰਾਜ ਦੀ ਮ੍ਰਿਤਕ ਦੇਹ, 3 ਵਜੇ ਹੋਵੇਗਾ ਅੰਤਿਮ ਸਸਕਾਰ,ਨਵੀਂ ਦਿੱਲੀ: ਭਾਜਪਾ ਨੇਤਾ ਅਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੀ ਮ੍ਰਿਤਕ ਦੇਹ ਨੂੰ ਥੋੜ੍ਹੀ ਦੇਰ ਪਹਿਲਾਂ ਉਨ੍ਹਾਂ ਦੀ ਰਿਹਾਇਸ਼ ਤੋਂ ਪਾਰਟੀ ਹੈੱਡਕੁਆਟਰ ਵਿਖੇ ਲਿਆਂਦਾ ਗਿਆ ਹੈ, ਜਿੱਥੇ ਕਿ ਉਨ੍ਹਾਂ ਦੇ ਆਖ਼ਰੀ ਦਰਸ਼ਨਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਦੌਰਾਨ ਪ੍ਰਧਾਨ ਮੰਤਰੀ ਭਾਵੁਕ ਵੀ ਹੋ ਗਏ।

ਇਸ ਦੇ ਇਲਾਵਾ ਕਾਂਗਰਸ ਨੇਤਾ ਸੋਨੀਆ ਗਾਂਧੀ ,ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਜਾ ਕੇ ਸ਼ਰਧਾਂਜਲੀ ਭੇਂਟ ਕੀਤੀ ਹੈ।

https://twitter.com/ANI/status/1158973518329065472?s=20

ਮਿਲੀ ਜਾਣਕਾਰੀ ਮੁਤਾਬਕ ਸੁਸ਼ਮਾ ਸਵਰਾਜ ਲੰਬੇ ਸਮੇਂ ਤੋਂ ਬੀਮਾਰ ਸੀ, ਜਿਸ ਕਾਰਨ ਉਨ੍ਹਾਂ ਨੇ ਲੋਕ ਸਭਾ ਚੋਣਾਂ 2019 ਨਹੀਂ ਲੜੀਆਂ ਸਨ।

ਦੱਸਣਯੋਗ ਹੈ ਕਿ ਸੁਸ਼ਮਾ ਸਵਰਾਜ ਦਾ ਮੰਗਲਵਾਰ ਰਾਤ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। 67 ਸਾਲ ਦੀ ਉਮਰ ਵਿਚ ਉਨ੍ਹਾਂ ਨੇ ਏਮਜ਼ ਹਸਪਤਾਲ 'ਚ ਆਖਰੀ ਸਾਹ ਲਿਆ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਹਿਰ 3 ਵਜੇ ਲੋਧੀ ਰੋਡ ਦੇ ਸ਼ਮਸ਼ਾਨ ਘਾਟ ‘ਤੇ ਕੀਤਾ ਜਾਵੇਗਾ।

-PTC News

Related Post