ਸੁਸ਼ਮਾ ਸਵਰਾਜ ਦੀ ਅੰਤਿਮ ਯਾਤਰਾ ਦੌਰਾਨ ਭਾਵੁਕ ਹੋਏ MDH ਦੇ ਮਾਲਕ, ਅੱਖਾਂ ਹੋਈਆਂ ਨਮ, ਦੇਖੋ ਵੀਡੀਓ

By  Jashan A August 7th 2019 05:29 PM

ਸੁਸ਼ਮਾ ਸਵਰਾਜ ਦੀ ਅੰਤਿਮ ਯਾਤਰਾ ਦੌਰਾਨ ਭਾਵੁਕ ਹੋਏ MDH ਦੇ ਮਾਲਕ, ਅੱਖਾਂ ਹੋਈਆਂ ਨਮ, ਦੇਖੋ ਵੀਡੀਓ,ਨਵੀਂ ਦਿੱਲੀ: ਭਾਜਪਾ ਦੀ ਸੀਨੀਅਰ ਨੇਤਾ ਅਤੇ ਸਾਬਕਾ ਵਿਦੇਸ਼ ਮੰਤਰੀ ਦੇ ਦੇਹਾਂਤ ‘ਤੇ ਪੂਰੇ ਦੇਸ਼ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਦੌਰਾਨ ਹਰ ਇੱਕ ਦੀ ਅੱਖ ਨਮ ਹੋ ਰਹੀ ਹੈ। ਹਰ ਕੋਈ ਉਹਨਾਂ ਨੂੰ ਯਾਦ ਕਰ ਰਿਹਾ ਹੈ।

Former Union minister Sushma Swaraj cremated with state honoursਉਨ੍ਹਾਂ ਦਾ ਅੰਤਿਮ ਸਸਕਾਰ ਲੋਧੀ ਰੋਡ ਸਥਿਤ ਇਲੈਕਟ੍ਰਿਕ ਸ਼ਮਸ਼ਾਨ ਘਾਟ ਵਿਚ ਰਾਜਕੀ ਸਨਮਾਨ ਨਾਲ ਕੀਤਾ ਗਿਆ। ਸੁਸ਼ਮਾ ਸਵਰਾਜ ਦੀ ਧੀ ਬਾਂਸੁਰੀ ਨੇ ਅੰਤਿਮ ਸੰਸਕਾਰ ਦੀ ਪ੍ਰਕਿਰਿਆ ਨੂੰ ਪੂਰਾ ਕੀਤਾ।

ਹੋਰ ਪੜ੍ਹੋ:ਭਾਜਪਾ ਦਫ਼ਤਰ 'ਚ ਲਿਆਂਦੀ ਗਈ ਸੁਸ਼ਮਾ ਸਵਰਾਜ ਦੀ ਮ੍ਰਿਤਕ ਦੇਹ, 3 ਵਜੇ ਹੋਵੇਗਾ ਅੰਤਿਮ ਸਸਕਾਰ

ਇਸ ਤੋਂ ਪਹਿਲਾਂ ਉਹਨਾਂ ਦੇ ਅੰਤਿਮ ਦਰਸ਼ਨ ਕਰਵਾਉਣ ਲਈ ਘਰ ਤੋਂ ਉਹਨਾਂ ਦੀ ਮ੍ਰਿਤਕ ਦੇ ਭਾਜਪਾ ਦਫਤਰ ਲਿਆਂਦੀ ਗਈ, ਜਿਥੇ ਉਹਨਾਂ ਦੇ ਅੰਤਿਮ ਦਰਸ਼ਨ ਕਰਨ ਲਈ ਬਹੁਤ ਸਾਰੇ ਲੋਕ ਪਹੁੰਚੇ।

ਇਸ ਦੌਰਾਨ ਸੁਸ਼ਮਾ ਸਵਰਾਜ ਦੇ ਅੰਤਿਮ ਦਰਸ਼ਨ ਕਰਨ ਪਹੁੰਚੇ ਐੱਮ. ਡੀ. ਐੱਚ. ਮਸਾਲਿਆਂ ਦੇ ਮਾਲਕ ਮਹਾਸ਼ਯ ਧਰਮਪਾਲ ਗੁਲਾਟੀ ਫੁੱਟ-ਫੁੱਟ ਕੇ ਰੋਣ ਲੱਗ ਪਏ। ਉੱਥੇ ਮੌਜੂਦ ਲੋਕਾਂ ਨੇ ਧਰਮਪਾਲ ਗੁਲਾਟੀ ਨੂੰ ਹੌਸਲਾ ਦਿੱਤਾ।

https://twitter.com/ANI/status/1159030774131318785?s=20

ਦੱਸ ਦੇਈਏ ਕਿ ਮੰਗਲਵਾਰ ਦੇਰ ਰਾਤ ਸੁਸ਼ਮਾ ਸਵਰਾਜ ਨੂੰ ਦਿਲ ਦਾ ਦੌਰਾ ਪੈਣ ਕਾਰਨ ਦਿੱਲੀ ਦੇ ਏਮਜ਼ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਰਾਤ ਲਗਭਗ 11 ਵਜੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਸੁਸ਼ਮਾ ਸਵਰਾਜ ਦੇ ਦਿਹਾਂਤ ਦੀ ਖਬਰ ਨੇ ਪੂਰੇ ਦੇਸ਼ 'ਚ ਸੋਗ ਦੀ ਲਹਿਰ ਦੌੜ ਗਈ।

-PTC News

Related Post