ਫਰੀਦਕੋਟ: ਮੈਡੀਕਲ ਹਸਪਤਾਲ ’ਚੋਂ ਫਰਾਰ ਹੋਇਆ ਕੋਰੋਨਾਵਾਇਰਸ ਦਾ ਸ਼ੱਕੀ ਮਰੀਜ਼, ਮਚਿਆ ਹੜਕੰਪ

By  Jashan A March 18th 2020 03:19 PM -- Updated: March 18th 2020 03:20 PM

ਫਰੀਦਕੋਟ: ਪੰਜਾਬ 'ਚ ਵੀ ਕੋਰੋਨਾਵਾਇਰਸ ਦਾ ਡਰਵਧਦਾ ਜਾ ਰਿਹਾ ਹੈ ਤੇ ਆਏ ਦਿਨ ਸ਼ੱਕੀ ਮਰੀਜ਼ ਸਾਹਮਣੇ ਆ ਰਹੇ ਹਨ। ਇਸ ਦੌਰਾਨ ਕਈ ਮਰੀਜ਼ ਹਸਪਤਾਲ 'ਚੋਂ ਫਰਾਰ ਵੀ ਹੋ ਗਏ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਫਰੀਦਕੋਟ ਤੋਂ ਸਾਹਮਣੇ ਆਇਆ ਹੈ, ਜਿਥੇ ਮੈਡੀਕਲ ਹਸਪਤਾਲ ’ਚ ਇਕ ਸ਼ੱਕੀ ਮਰੀਜ਼ ਡਾਕਟਰਾਂ ਨੂੰ ਚਕਮਾ ਦੇ ਕੇ ਭੱਜ ਗਿਆ।

ਮਿਲੀ ਜਾਣਕਾਰੀ ਅਨੁਸਾਰ ਉਕਤ ਮਰੀਜ਼ ਨੂੰ ਬੀਤੇ ਦਿਨ ਕੋਰੋਨਾ ਵਾਇਰਸ ਵਰਗੇ ਲੱਛਣ ਵਿਖਾਈ ਦੇਣ 'ਤੇ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਕੋਰੋਨਾ ਦਾ ਸ਼ੱਕ ਪਾਏ ਜਾਣ ’ਤੇ ਹਸਪਤਾਲ ਦੇ ਡਾਕਟਰਾਂ ਵਲੋਂ ਉਸ ਦੇ ਟੈਸਟ ਕੀਤੇ ਜਾ ਰਹੇ ਹਨ, ਜਿਸ ਦੀ ਜਾਂਚ ਰਿਪੋਰਟ ਅਜੇ ਸਾਹਮਣੇ ਨਹੀਂ ਆਈ ਸੀ।

ਹੋਰ ਪੜ੍ਹੋ: ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਸੁੱਟਿਆ ਗ੍ਰੇਨੇਡ, 4 ਜਵਾਨ ਹੋਏ ਜ਼ਖ਼ਮੀ

ਇਸ ਘਟਨਾ ਦੇ ਸਬੰਧ ’ਚ ਪਤਾ ਲੱਗਣ ’ਤੇ ਮੌਕੇ ’ਤੇ ਪੁੱਜੀ ਪੁਲਸ ਵਲੋਂ ਉਕਤ ਮਰੀਜ਼ ਦੀ ਭਾਲ ਕੀਤੀ ਜਾ ਰਹੀ ਹੈ। ਪੂਰੇ ਸ਼ਹਿਰ 'ਚ ਨਾਕਾਬੰਦੀ ਕਰ ਦਿੱਤੀ ਗਈ ਹੈ।

ਤੁਹਾਨੂੰ ਦੱਸ ਦੇਈਏ ਕਿ ਸੂਬਾ ਸਰਕਾਰ ਨੇ 31 ਮਾਰਚ ਤੱਕ ਪੰਜਾਬ ਅੰਦਰ ਸਿਨੇਮਾ ਘਰ, ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਤੱਕ ਮੁਲਤਵੀ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ।

ਜੇ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਸੂਬੇ 'ਚ 1 ਮਰੀਜ਼ ਦੀ ਪੁਸ਼ਟੀ ਹੋ ਚੁੱਕੀ ਹੈ, ਜਿਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ,ਜਿਥੇ ਇਸ ਦਾ ਇਲਾਜ਼ ਚੱਲ ਰਿਹਾ ਹੈ।

-PTC News

Related Post