ਫਰੀਦਕੋਟ: ਹਸਪਤਾਲ ’ਤੋਂ ਫਰਾਰ ਹੋਇਆ ਕੋਰੋਨਾ ਦੇ ਸ਼ੱਕੀ ਮਰੀਜ਼ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

By  Jashan A March 19th 2020 02:57 PM

ਫਰੀਦਕੋਟ: ਪਿਛਲੇ ਦਿਨੀਂ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ’ਚੋਂ ਫਰਾਰ ਹੋਏ ਕੋਰੋਨਾ ਦੇ ਸ਼ੱਕੀ ਮਰੀਜ਼ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ। ਜਿਸ ਦੌਰਾਨ ਪੁਲਿਸ ਨੇ ਮਰੀਜ਼ ਨੂੰ ਇਲਾਜ਼ ਲਈ ਭਰਤੀ ਕਰਵਾ ਦਿੱਤਾ ਹੈ।

Suspected patient escapes arrested police in faridkotਤੁਹਾਨੂੰ ਦੱਸ ਦੇਈਏ ਕਿ ਸ਼ੱਕੀ ਮਰੀਜ਼ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ’ਚ ਰੱਖਿਆ ਗਿਆ ਸੀ, ਜਿਸਦਾ ਟੈਸਟ ਲੈਬ ’ਚ ਭੇਜਿਆ ਗਿਆ ਸੀ ਪਰ ਰਿਪੋਰਟ ਆਉਣ ਤੋਂ ਪਹਿਲਾਂ ਇਹ ਮਰੀਜ਼ ਹਸਪਤਾਲ ਤੋਂ ਫਰਾਰ ਹੋ ਗਿਆ ਸੀ।

ਹੋਰ ਪੜ੍ਹੋ: ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਹੋਇਆ ਨੌਂ ਦੋ ਗਿਆਰਾਂ

ਸੂਬਾ ਸਰਕਾਰ ਨੇ 31 ਮਾਰਚ ਤੱਕ ਪੰਜਾਬ ਅੰਦਰ ਸਿਨੇਮਾ ਘਰ, ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਤੱਕ ਮੁਲਤਵੀ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ।

ਕੋਰੋਨਾ ਵਾਇਰਸ ਕਰਕੇ ਪੰਜਾਬ 'ਚ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਦੀ ਆਵਾਜਾਈ 20 ਮਾਰਚ ਰਾਤ ਤੋਂ ਬੰਦ ਹੋ ਜਾਵੇਗੀ। ਹੁਣ ਪੰਜਾਬ ਸਰਕਾਰ ਨੇ ਪੰਜਾਬ ਦੇ ਬੱਸ ਅੱਡਿਆਂ 'ਤੇ ਵੱਡੀ ਗਿਣਤੀ 'ਚ ਜਮ੍ਹਾ ਹੁੰਦੀ ਭੀੜ ਕਰਕੇ ਸਾਵਧਾਨੀ ਦੇ ਤੌਰ 'ਤੇ ਇਹ ਫੈਸਲਾ ਲੈਂਦਿਆਂ 20 ਮਾਰਚ ਦਿਨ ਸ਼ੁੱਕਰਵਾਰ ਨੂੰ ਰਾਤ 12 ਵਜੇ ਤੋਂ ਬਾਅਦ ਪੰਜਾਬ ਦੀਆਂ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਬੰਦ ਕਰਨ ਦਾ ਐਲਾਨ ਕੀਤਾ ਹੈ।

-PTC News

Related Post