ਸਿੱਧੂ ਦੇ ਅਸਤੀਫ਼ੇ 'ਤੇ ਸਸਪੈਂਸ ਬਰਕਰਾਰ, ਹਰੀਸ਼ ਰਾਵਤ ਬੋਲੇ ਕੱਲ੍ਹ ਸਥਿਤੀ ਹੋਏਗੀ ਸਪਸ਼ੱਟ

By  Riya Bawa October 14th 2021 08:55 PM -- Updated: October 14th 2021 09:25 PM

ਨਵੀਂ ਦਿੱਲੀ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਪੰਜਾਬ ਇੰਚਾਰਜ ਹਰੀਸ਼ ਰਾਵਤ ਨਾਲ ਮੁਲਾਕਾਤ ਲਈ ਏਆਈਸੀਸੀ ਦਫ਼ਤਰ ਪਹੁੰਚੇ ਸੀ। ਇਸ ਮੀਟਿੰਗ ਵਿਚ ਪੰਜਾਬ ਕਾਂਗਰਸ ਨਾਲ ਸਬੰਧਤ ਸੰਗਠਨਾਤਮਕ ਮਾਮਲਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਸਿੱਧੂ ਦੇ ਅਸਤੀਫ਼ੇ ਨੂੰ ਲੈ ਕੇ ਅਜੇ ਵੀ ਸਸਪੈਂਸ ਜਾਰੀ ਹੈ। ਦੱਸ ਦੇਈਏ ਕਿ ਅਸਤੀਫ਼ਾ ਦੇਣ ਮਗਰੋਂ ਸਿੱਧੂ ਦੀ ਹਾਈ ਕਮਾਨ ਨਾਲ ਇਹ ਪਹਿਲੀ ਮੁਲਾਕਾਤ ਸੀ।

ਮੀਟਿੰਗ ਤੋਂ ਬਾਅਦ ਹਰੀਸ਼ ਰਾਵਤ ਨੇ ਕਿਹਾ, "ਨਵਜੋਤ ਸਿੱਧੂ ਨੇ ਸਪਸ਼ਟ ਕਿਹਾ ਹੈ ਕਿ ਕਾਂਗਰਸ ਪ੍ਰਧਾਨ ਦਾ ਫੈਸਲਾ ਉਨ੍ਹਾਂ ਨੂੰ ਪ੍ਰਵਾਨ ਹੋਵੇਗਾ। ਨਿਰਦੇਸ਼ ਸਪਸ਼ੱਟ ਹਨ ਕਿ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਕੰਮ ਕਰਨਾ ਚਾਹੀਦਾ ਹੈ ਅਤੇ ਸੰਗਠਨਾਤਮਕ ਢਾਂਚਾ ਕਾਇਮ ਕਰਨਾ ਚਾਹੀਦਾ ਹੈ। ਇਸ ਦਾ ਭਲਕੇ ਐਲਾਨ ਕੀਤਾ ਜਾਵੇਗਾ।"

 

ਇਸ ਦੇ ਨਾਲ ਸਿੱਧੂ ਨੇ ਮੀਟਿੰਗ ਖਤਮ ਹੋਣ ਤੋਂ ਬਾਅਦ ਕਿਹਾ ਕਿ ਮੈਂ ਪਾਰਟੀ ਹਾਈ ਕਮਾਂਡ ਨੂੰ ਪੰਜਾਬ ਅਤੇ ਪੰਜਾਬ ਕਾਂਗਰਸ ਬਾਰੇ ਆਪਣੀਆਂ ਚਿੰਤਾਵਾਂ ਪ੍ਰਗਟ ਕੀਤੀਆਂ। ਮੈਨੂੰ ਕਾਂਗਰਸ ਪ੍ਰਧਾਨ ਪ੍ਰਿਯੰਕਾ ਗਾਂਧੀ ਅਤੇ ਰਾਹੁਲ ਗਾਂਧੀ 'ਤੇ ਪੂਰਾ ਵਿਸ਼ਵਾਸ ਹੈ। ਉਹ ਜੋ ਵੀ ਫੈਸਲਾ ਲੈਣਗੇ, ਉਹ ਕਾਂਗਰਸ ਅਤੇ ਪੰਜਾਬ ਦੀ ਬਿਹਤਰੀ ਲਈ ਹੋਵੇਗਾ। ਮੈਂ ਉਨ੍ਹਾਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਾਂਗਾ।

-PTC News

Related Post