ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ , ਹੜ੍ਹ ਦੇ ਖਤਰੇ ਨੂੰ ਦੇਖਦਿਆਂ 6 ਟਰੇਨਾਂ ਰੱਦ

By  Shanker Badra August 19th 2019 05:11 PM

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ , ਹੜ੍ਹ ਦੇ ਖਤਰੇ ਨੂੰ ਦੇਖਦਿਆਂ 6 ਟਰੇਨਾਂ ਰੱਦ:ਜਲੰਧਰ : ਹਿਮਾਚਲ ਪ੍ਰਦੇਸ਼ ‘ਚ ਇਸ ਵਾਰ ਪੈ ਰਹੇ ਲਗਾਤਾਰ ਮੀਹਾਂ ਕਾਰਨ ਭਾਖੜਾ ਡੈਮ ‘ਚ ਪਾਣੀ ਦਾ ਪੱਧਰ ਵਧਦਾ ਜਾ ਰਿਹਾ ਹੈ। ਜਿਸ ਦੌਰਾਨ ਬੀਤੇ ਦਿਨੀਂ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਸਨ।ਸਤਲੁਜ ਦਰਿਆ 'ਚ ਭਾਖੜਾ ਡੈਮ ਤੋਂ ਫਲੱਡ ਗੇਟਾਂ ਰਾਹੀਂ ਛੱਡੇ ਪਾਣੀ ਨਾਲ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ। ਸਤਲੁਜ ਦਰਿਆ 'ਚ ਪਾਣੀ ਕਾਫੀ ਮਾਤਰਾ 'ਚ ਛੱਡਿਆ ਗਿਆ ਹੈ, ਉਥੇ ਹੀ ਲਗਾਤਾਰ ਪੈ ਰਹੇ ਮੀਂਹ ਕਾਰਨ ਸੁਆਂ ਨਦੀ 'ਚ ਹੜ੍ਹ ਆਉਣ ਦਾ ਖਦਸ਼ਾ ਹੈ। [caption id="attachment_330421" align="aligncenter" width="300"]Sutlej River Cusecs water Due 6 trains canceled ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ , ਹੜ੍ਹ ਦੇ ਖਤਰੇ ਨੂੰ ਦੇਖਦਿਆਂ 6 ਟਰੇਨਾਂ ਰੱਦ[/caption] ਪੰਜਾਬ 'ਚ ਦੋ ਦਿਨਾਂ ਤੋਂ ਲਗਾਤਰ ਪੈ ਰਹੇ ਮੀਂਹ ਕਾਰਨ ਸਤਲੁਜ ਦਰਿਆ ਨੱਕੋ-ਨੱਕ ਭਰੇ ਹੋਣ ਕਾਰਨ ਰੇਲ ਆਵਾਜਾਈ ਪ੍ਰਭਾਵਿਤ ਹੋਈ ਹੈ। ਇਸ ਦੌਰਾਨ ਹੜ੍ਹ ਦੇ ਖਤਰੇ ਨੂੰ ਦੇਖਦਿਆਂ ਸੋਮਵਾਰ ਨੂੰ ਫਿਰੋਜ਼ਪੁਰ ਤੋਂ ਜਲੰਧਰ ਆਉਣ ਤੇ ਜਲੰਧਰ ਤੋਂ ਫਿਰੋਜ਼ਪੁਰ ਜਾਣ ਵਾਲੀਆਂ 6 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਜਲੰਧਰ ਤੇ ਫਿਰੋਜ਼ਪੁਰ 'ਚ ਯਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ, ਇਸ ਲਈ ਫਿਰੋਜ਼ਪੁਰ ਮੰਡਲ ਦੇ ਅਧਿਕਾਰੀਆਂ ਨੇ ਸਟੇਸ਼ਨ ਪ੍ਰਬੰਧਕਾਂ ਨੂੰ ਟਰੇਨਾਂ ਦੀ ਜਾਣਕਾਰੀ ਦੇਣ ਲਈ ਖ਼ਾਸ ਹਿਦਾਇਤਾਂ ਜਾਰੀ ਕੀਤੀਆਂ ਹਨ। [caption id="attachment_330420" align="aligncenter" width="300"]Sutlej River Cusecs water Due 6 trains canceled ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ , ਹੜ੍ਹ ਦੇ ਖਤਰੇ ਨੂੰ ਦੇਖਦਿਆਂ 6 ਟਰੇਨਾਂ ਰੱਦ[/caption] ਮਿਲੀ ਜਾਣਕਾਰੀ ਅਨੁਸਾਰ ਜੋ ਟਰੇਨਾਂ ਰੱਦ ਕੀਤੀਆਂ ਗਈਆਂ ਹਨ, ਉਨ੍ਹਾਂ 'ਚ ਜਲੰਧਰ -ਫਿਰੋਜ਼ਪੁਰ 54643, ਜਲੰਧਰ ਤੋਂ ਫਿਰੋਜ਼ਪੁਰ ਜਾਣ ਵਾਲੀ 74931, ਫਿਰੋਜ਼ਪੁਰ ਤੋਂ ਜਲੰਧਰ ਜਾਣ ਵਾਲੀ 74932, ਫਿਰੋਜ਼ਪੁਰ ਤੋਂ ਜਲੰਧਰ ਜਾਣ ਵਾਲੀ 74934, ਫਿਰੋਜ਼ਪੁਰ ਤੋਂ ਜਲੰਧਰ ਆਉਣ ਵਾਲੀ 54644, ਜਲੰਧਰ-ਹੁਸ਼ਿਆਰਪੁਰ 54638, ਜਲੰਧਰ ਫਿਰੋਜ਼ਪੁਰ ਆਉਣ ਵਾਲੀ 74935 ਤੇ ਜਲੰਧਰ-ਹੁਸ਼ਿਆਰਪੁਰ 54637 ਹੈ। ਜੋਧਪੁਰ ਕੈਂਟ ਤੋਂ ਜਲੰਧਰ ਡੀਐੱਮਯੂ ਨੂੰ ਸਿਰਫ ਲੋਹਿਆਂ ਤੱਕ ਹੀ ਚਲਾਇਆ ਜਾ ਰਿਹਾ ਹੈ ਅਤੇ ਅੱਗੇ ਲਈ ਇਸ ਨੂੰ ਰੱਦ ਕਰ ਦਿੱਤਾ ਗਿਆ ਹੈ। [caption id="attachment_330422" align="aligncenter" width="300"]Sutlej River Cusecs water Due 6 trains canceled ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ , ਹੜ੍ਹ ਦੇ ਖਤਰੇ ਨੂੰ ਦੇਖਦਿਆਂ 6 ਟਰੇਨਾਂ ਰੱਦ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਪ੍ਰਨੀਤ ਕੌਰ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ‘ਚ Fino Payment Bank ਦਾ ਮੈਨੇਜਰ ਚੜਿਆ ਪੁਲਿਸ ਅੜਿੱਕੇ ਦੱਸ ਦੇਈਏ ਕਿ ਰੇਲਵੇ ਅਧਿਕਾਰੀਆਂ ਵੱਲ਼ੋਂ ਸਾਰੇ ਸਟੇਸ਼ਨਾਂ ਤੋਂ ਲਗਾਤਾਰ ਟਰੇਨਾਂ ਰੱਦ ਹੋਣ ਸਬੰਧੀ ਜਾਣਕਾਰੀ ਦੇਣ ਲਈ ਅਨਾਊਸਮੈਂਟ ਕਰਨ ਨੂੰ ਕਿਹਾ ਗਿਆ ਹੈ। ਇਸ ਦੇ ਨਾਲ ਹੀ ਸਟੇਸ਼ਨ ਪ੍ਰਬੰਧਨ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਸਟੇਸ਼ਨ 'ਤੇ ਫਸੇ ਯਾਤਰੀਆਂ ਨੂੰ ਹੋਰ ਟਰੇਨਾਂ ਲਈ ਲਗਾਤਾਰ ਗਾਈਡ ਕੀਤਾ ਜਾਵੇ ਤਾਂ ਜੋ ਆਪਣੀ ਮੰਜ਼ਿਲ ਤੇ ਪਹੁੰਚਣ 'ਚ ਪਰੇਸ਼ਾਨੀ ਨਾ ਆਵੇ। -PTCNews

Related Post