ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੇ ਸਫ਼ਾਈ ਕਰਮਚਾਰੀਆਂ ਨੇ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ

By  Shanker Badra December 2nd 2021 05:06 PM

ਅੰਮ੍ਰਿਤਸਰ : ਮਾਮਲਾ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿਖੇ ਕੰਮ ਕਰਦੇ ਸਫ਼ਾਈ ਕਾਮਿਆਂ ਦਾ ਹੈ , ਜੋ ਕਿ ਨੌਕਰੀਆਂ ਤੋਂ ਕੱਢੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਖਿਲਾਫ਼ ਮੋਰਚਾ ਲਾ ਕੇ ਆਪਣੀਆਂ ਨੌਕਰੀਆਂ ਸੰਬਧੀ ਮੰਗ ਕਰ ਰਹੇ ਹਨ।

ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੇ ਸਫ਼ਾਈ ਕਰਮਚਾਰੀਆਂ ਨੇ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ

ਇਸ ਸੰਬਧੀ ਗੱਲਬਾਤ ਕਰਦਿਆਂ ਪੀੜਤ ਮੁਲਾਜ਼ਮਾਂ ਨੇ ਦੱਸਿਆ ਕਿ ਕਈ ਉਹ ਬੀਤੇ ਲੰਮੇ ਸਮੇਂ ਦੇ ਠੇਕੇ 'ਤੇ ਨਿਗੁਣੀਆਂ ਤਨਖਾਹਾਂ 'ਤੇ ਕੰਮ ਕਰਕੇ ਸਿਹਤ ਵਿਭਾਗ ਵਿਚ ਬਤੌਰ ਸਫਾਈ ਕਰਮਚਾਰੀ ਕੰਮ ਕਰ ਰਹੇ ਹਨ ਅਤੇ ਹੁਣ ਉਹਨਾਂ ਨੂੰ ਬਿਨ੍ਹਾਂ ਕਿਸੇ ਕਾਰਨ ਇਕ ਦਸੰਬਰ ਤੋਂ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ

ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੇ ਸਫ਼ਾਈ ਕਰਮਚਾਰੀਆਂ ਨੇ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ

ਅਤੇ ਨਵੀ ਕੰਪਨੀ ਵੱਲੋਂ ਨਵੇਂ ਮੁਲਾਜ਼ਮਾਂ ਨੂੰ ਨੌਕਰੀ 'ਤੇ ਰੱਖ ਲਿਆ ਗਿਆ ਹੈ, ਅਜਿਹੇ ਕਾਰਨ ਸਾਡੇ ਘਰਾਂ ਦੇ ਚੁੱਲ੍ਹੇ ਠੰਡੇ ਪੈ ਗਏ ਹਨ। ਜਿਸਦੇ ਚਲਦੇ ਅਸੀਂ ਪੰਜਾਬ ਸਰਕਾਰ ਕੋਲੋਂ ਇਹ ਮੰਗ ਕਰਦੇ ਹਾਂ ਕਿ ਉਹ ਜਲਦ ਤੋਂ ਜਲਦ ਸਾਡੀਆਂ ਮੰਗਾਂ ਪੂਰੀਆਂ ਕਰਨ।

-PTCNews

Related Post