ਸਿਡਨੀ ’ਚ ਮੁੜ ਕੋਰੋਨਾ ਦਾ ਕਹਿਰ, ਸਤੰਬਰ ਤੱਕ ਲੱਗਾ ਲੌਕਡਾਊਨ

By  Riya Bawa August 20th 2021 05:50 PM -- Updated: August 20th 2021 06:06 PM

ਸਿਡਨੀ: ਦੇਸ਼ ਵਿਚ ਹੀ ਨਹੀਂ ਹੁਣ ਵਿਦੇਸ਼ਾਂ ਵਿਚ ਵੀ ਕੋਰੋਨਾ ਦਾ ਕਹਿਰ ਵੱਧ ਰਿਹਾ ਹੈ। ਇਸ ਵਿਚਕਾਰ ਸਿਡਨੀ ਪ੍ਰਸ਼ਾਸਨ ਨੇ ਕੋਰੋਨਾ ਦੇ ਡੈਲਟਾ ਵੇਰੀਐਂਟ ਨੂੰ ਰੋਕਣ ਲਈ ਵੱਡਾ ਫ਼ੈਸਲਾ ਲਿਆ ਹੈ। ਹੁਣ ਸ਼ਹਿਰ ਵਿੱਚ ਲੌਕਡਾਊਨ (Sydney Lockdown) ਸਤੰਬਰ ਤੱਕ ਵਧਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਰਾਤ ਦਾ ਕਰਫ਼ਿਊ ਵੀ ਲਗਾਇਆ ਗਿਆ ਹੈ। [caption id="attachment_520385" align="alignnone" width="300"]CORONA CORONA[/caption] ਪ੍ਰਸ਼ਾਸਨ ਇਸ ਵੇਰੀਐਂਟ ਨੂੰ ਜਿੰਨੀ ਛੇਤੀ ਹੋ ਸਕੇ ਕਾਬੂ ਵਿੱਚ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਹਾਲੇ ਤੱਕ ਡੈਲਟਾ ਵੇਰੀਐਂਟ ਨੂੰ ਕੰਟਰੋਲ ਕਰਨ ਵਿੱਚ ਕੋਈ ਸਫਲਤਾ ਨਹੀਂ ਮਿਲੀ ਹੈ। ਨਿਊ ਸਾਊਥ ਵੇਲਜ਼ ਦੇ ਪ੍ਰੀਮੀਅਰ ਗਲੇਡਿਸ ਬੇਰੇਜਿਕਲਿਅਨ ਨੇ ਆਪਣੇ ਸਥਾਨਕ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਦੋਂ ਵੀ ਲੋਕ ਘਰ ਤੋਂ ਬਾਹਰ ਨਿੱਕਲਣ ਤਾਂ ਮਾਸਕ ਪਹਿਨਣ। ਪ੍ਰਸ਼ਾਸਨ ਨੇ ਕਿਹਾ ਹੈ ਕਿ ਕਸਰਤ ਲਈ ਮਾਸਕ ਪਹਿਨਣ ਤੋਂ ਸਿਰਫ ਇੱਕ ਘੰਟੇ ਦੀ ਛੋਟ ਦਿੱਤੀ ਜਾ ਸਕਦੀ ਹੈ। ਪ੍ਰਸ਼ਾਸਨ ਨੇ ਕਿਹਾ ਹੈ ਕਿ ਸ਼ਹਿਰ ਵਿੱਚ ਲਗਭਗ 50 ਲੱਖ ਲੋਕ ਰਹਿ ਰਹੇ ਹਨ, ਜਿਨ੍ਹਾਂ ਨੂੰ ਮਾਸਕ ਪਹਿਨਣ ਵੱਲ ਧਿਆਨ ਦੇਣਾ ਪਏਗਾ। [caption id="attachment_519834" align="alignnone" width="297"] ਭਾਰਤ 'ਚ ਇਸ ਮਹੀਨੇ ਕੋਰੋਨਾ ਦੀ ਤੀਜੀ ਲਹਿਰ ਦੇ ਸਕਦੀ ਹੈ ਦਸਤਕ , ਰਿਪੋਰਟ 'ਚ ਕੀਤਾ ਗਿਆ ਦਾਅਵਾ[/caption] ਕੋਰੋਨਾ ਦੀ ਲਾਗ ਦੇ 644 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸਿਡਨੀ ਵਿੱਚ ਸਾਹਮਣੇ ਆਏ ਹਨ। ਇਸ ਤੋਂ ਇਕ ਦਿਨ ਪਹਿਲਾਂ, ਰਿਕਾਰਡ 681 ਮਾਮਲੇ ਦਰਜ ਕੀਤੇ ਗਏ ਹਨ। ਗੌਰਤਲਬ ਹੈ ਕਿ ਦੇਸ਼ ਵਿੱਚ ਘਾਤਕ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਖਤਰਾ ਅਜੇ ਵੀ ਕਾਇਮ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 36 ਹਜ਼ਾਰ 571 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 540 ਲੋਕਾਂ ਦੀ ਮੌਤ ਹੋ ਗਈ। ਹੁਣ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 3 ਲੱਖ 63 ਹਜ਼ਾਰ 605 ਰਹਿ ਗਈ ਹੈ, ਜੋ ਪਿਛਲੇ 150 ਦਿਨਾਂ ਵਿੱਚ ਸਭ ਤੋਂ ਘੱਟ ਹੈ। -PTCNews

Related Post