SYL ਨੂੰ ਲੈ ਕੇ ਸੁਪਰੀਮ ਕੋਰਟ ਨੇ ਦੋਹਾਂ ਸੂਬਿਆਂ ਤੇ ਕੇਂਦਰ ਨੂੰ 4 ਮਹੀਨਿਆਂ ਦਾ ਦਿੱਤਾ ਸਮਾਂ
Jashan A
September 3rd 2019 12:43 PM --
Updated:
September 3rd 2019 12:57 PM
SYL ਨੂੰ ਲੈ ਕੇ ਸੁਪਰੀਮ ਕੋਰਟ ਨੇ ਦੋਹਾਂ ਸੂਬਿਆਂ ਤੇ ਕੇਂਦਰ ਨੂੰ 4 ਮਹੀਨਿਆਂ ਦਾ ਦਿੱਤਾ ਸਮਾਂ,ਨਵੀਂ ਦਿੱਲੀ: ਸਤਲੁਜ-ਯਮੁਨਾ ਲਿੰਕ (ਐੱਸ. ਵਾਈ. ਐੱਲ.) ਨਹਿਰ ਦੇ ਨਿਰਮਾਣ ’ਤੇ ਪੰਜਾਬ ਅਤੇ ਹਰਿਆਣਾ ਵਿਚਕਾਰ ਪੁਰਾਣੇ ਅੰਤਰਰਾਜੀ ਵਿਵਾਦ ਸਬੰਧੀ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਜਿਸ ਦੌਰਾਨ ਦੋਹਾਂ ਸੂਬਿਆਂ ਦੇ ਮੁੱਖ ਸਕੱਤਰਾਂ, ਹਰਿਆਣਾ ਅਤੇ ਪੰਜਾਬ ਅਤੇ ਕੇਂਦਰ ਨੂੰ ਇਸ ਮੁੱਦੇ ਨੂੰ ਸੁਲਝਾਉਣ ਲਈ 4 ਮਹੀਨੇ ਦਾ ਸਮਾਂ ਦਿੱਤਾ ਗਿਆ ਹੈ ਅਤੇ ਫਿਰ ਇਸ ਨੂੰ ਮੁੜ ਤੋਂ ਸੁਣਿਆ ਜਾਵੇਗਾ।