ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਤਖ਼ਤ ਸ੍ਰੀ ਹਰਿਮੰਦਰ ਸਾਹਿਬ ,ਪਟਨਾ ਸਾਹਿਬ ਤੋਂ ਸਜਾਇਆ ਨਗਰ ਕੀਰਤਨ

By  Shanker Badra January 19th 2021 03:47 PM -- Updated: January 19th 2021 03:49 PM

ਪਟਨਾ ਸਾਹਿਬ : ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ 20 ਜਨਵਰੀ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਵੱਖ -ਵੱਖ ਗੁਰਧਾਮਾਂ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਦਸ਼ਮ ਪਿਤਾ ਦੇ 354ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।

ਪੜ੍ਹੋ ਹੋਰ ਖ਼ਬਰਾਂ : ਸੂਰਤ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਸੜਕ ਕਿਨਾਰੇ ਸੌਂ ਰਹੇ ਮਜ਼ਦੂਰਾਂ 'ਤੇ ਚੜ੍ਹਿਆ ਟਰੱਕ

Takhat Sri Harimandir Sahib Ji (Patna Sahib) Nagar Kirtan birth anniversary of Sri Guru Gobind Singh Ji ਸ੍ਰੀ ਗੁਰੂ ਗੋਬਿੰਦ ਸਿੰਘ ਜੀਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਤਖ਼ਤ ਸ੍ਰੀ ਹਰਿਮੰਦਰ ਸਾਹਿਬ ,ਪਟਨਾ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਗੁਰੂ ਰਾਮਦਾਸ ਨਿਵਾਸ, ਬ੍ਰਹਮ ਬੂਟਾ ਮਾਰਕੀਟ, ਘੰਟਾ ਘਰ, ਬਜ਼ਾਰ ਮਾਈ ਸੇਵਾਂ, ਬਜ਼ਾਰ ਕਾਠੀਆਂ, ਬਜ਼ਾਰ ਪਾਪੜਾਂ, ਬਜ਼ਾਰ ਬਾਂਸਾਂ, ਚੌਂਕ ਛੱਤੀ ਖੂਹੀ, ਚਾਵਲ ਮੰਡੀ, ਦਾਲ ਮੰਡੀ, ਢਾਬ ਵਸਤੀ ਰਾਮ, ਬਜ਼ਾਰ ਲੋਹਾਰਾਂ, ਲਛਮਣਸਰ ਚੌਂਕ, ਚੌਂਕ ਬਾਬਾ ਸਾਹਿਬ, ਚੌਂਕ ਪਰਾਗਦਾਸ, ਸ੍ਰੀ ਗੁਰੂ ਰਾਮਦਾਸ ਨਿਵਾਸ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋਇਆ।

Takhat Sri Harimandir Sahib Ji (Patna Sahib) Nagar Kirtan birth anniversary of Sri Guru Gobind Singh Ji ਸ੍ਰੀ ਗੁਰੂ ਗੋਬਿੰਦ ਸਿੰਘ ਜੀਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਤਖ਼ਤ ਸ੍ਰੀ ਹਰਿਮੰਦਰ ਸਾਹਿਬ ,ਪਟਨਾ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਨਗਰ ਕੀਰਤਨ 'ਚ ਸ਼ਬਦੀ ਧੁੰਨਾਂ ਵਜਾਉਂਦੀਆਂ ਬੈਂਡ ਪਾਰਟੀਆਂ, ਗਤਕੇ ਦੇ ਜੌਹਰ ਦਿਖਾਉਂਦੀਆਂ ਗੁਰੂ ਕੀਆਂ ਲਾਡਲੀਆਂ ਫੌਜਾਂ , ਸ਼ਬਦੀ ਜੱਥੇ, ਸਭਾ ਸੋਸਾਇਟੀਆਂ, ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਸਟਾਫ ਅਤੇ ਗੁਰੂ ਜੱਸ ਗਾਇਣ ਕਰਦੀਆਂ ਸੰਗਤਾਂ ਵੱਡੀ ਗਿਣਤੀ 'ਚ ਸ਼ਾਮਿਲ ਹੋਈਆਂ ਸਨ। ਰਸਤੇ ਵਿੱਚ ਨਗਰ ਕੀਰਤਨ ਦਾ ਥਾਂ -ਥਾਂ ਤੇ ਫੁੱਲਾਂ ਦੀ ਵਰਖਾ ਕਰਕੇ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਤਰ੍ਹਾਂ -ਤਰ੍ਹਾਂ ਦੇ ਸਵਾਦੀ ਲੰਗਰ ਵਰਤਾਏ ਗਏ।

Takhat Sri Harimandir Sahib Ji (Patna Sahib) Nagar Kirtan birth anniversary of Sri Guru Gobind Singh Ji ਸ੍ਰੀ ਗੁਰੂ ਗੋਬਿੰਦ ਸਿੰਘ ਜੀਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਤਖ਼ਤ ਸ੍ਰੀ ਹਰਿਮੰਦਰ ਸਾਹਿਬ ,ਪਟਨਾ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਪੜ੍ਹੋ ਹੋਰ ਖ਼ਬਰਾਂ : ਅਸੀਂ ਦਿੱਲੀ ਅੰਦਰ ਹਰ ਹਾਲਤ 'ਚ ਕਰਾਂਗੇ ਟਰੈਕਟਰ ਪਰੇਡ , ਕਿਸਾਨਾਂ ਨੇ ਦਿੱਲੀ ਪੁਲਿਸ ਨੂੰ ਦੱਸਿਆ ਆਪਣਾ ਰੂਟ ਪਲਾਨ

20 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸੱਜਣਗੇ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਸਮਾਗਮ ਆਯੋਜਿਤ ਕੀਤੇ ਜਾਣਗੇ। ਇਸ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 20 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ ਅਤੇ ਉਪਰੰਤ ਦੀਵਾਨ ਸੱਜਣਗੇ। ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਹੋਵੇਗੀ।

-PTCNews

Related Post