ਤਖ਼ਤ ਸ੍ਰੀ ਪਟਨਾ ਸਾਹਿਬ ਮੈਂਨੇਜਮੈਂਟ ਬੋਰਡ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਦਾ ਹੋਇਆ ਦੇਹਾਂਤ

By  Riya Bawa September 10th 2022 10:03 AM -- Updated: September 10th 2022 11:52 AM

ਚੰਡੀਗੜ੍ਹ: ਤਖ਼ਤ ਸ੍ਰੀ ਪਟਨਾ ਸਾਹਿਬ ਮੈਂਨੇਜਮੈਂਟ ਬੋਰਡ ਦੇ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਹਿੱਤ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਹੈ। ਦੱਸ ਦੇਈਏ ਕਿ ਉਹ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਸਨ। ਸਵੇਰੇ ਪਾਠ ਕਰਦੇ ਹੋਏ ਉਨ੍ਹਾਂ ਨੇ ਆਖ਼ਰੀ ਸਾਹ ਲਏ।

ਇਹ ਵੀ ਪੜ੍ਹੋ : Diamond League 2022 : ਨੀਰਜ ਨੇ ਖ਼ਿਤਾਬ ਜਿੱਤ ਕੇ ਰਚਿਆ ਇਤਿਹਾਸ

ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਅਵਤਾਰ ਸਿੰਘ ਹਿਤ ਦੀ ਮੌਤ 'ਤੇ ਦੁੱਖ ਜ਼ਾਹਿਰ ਕੀਤਾ ਹੈ। ਸੀਨੀਅਰ ਅਕਾਲੀ ਆਗੂ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਸ਼੍ਰੋਮਣੀ ਅਕਾਲੀ ਦਲ ਦੀ ਤਰਫੋਂ, ਮੈਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ। ਹਿਤ ਸਾਹਿਬ ਨੂੰ ਪੰਥ ਅਤੇ ਪਾਰਟੀ ਲਈ ਉਨ੍ਹਾਂ ਦੇ ਯੋਗਦਾਨ ਲਈ ਯਾਦ ਕੀਤਾ ਜਾਵੇਗਾ।

ਦਲਜੀਤ ਸਿੰਘ ਚੀਮਾ

ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਆਪਣੇ ਫੇਸਬੁਕ 'ਤੇ ਲਿਖਿਆ ਹੈ- ''ਬੜੇ ਦੁੱਖ ਦੀ ਗੱਲ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਟਕਸਾਲੀ ਆਗੂ, ਤਖ਼ਤ ਸ੍ਰੀ ਪਟਨਾ ਸਾਹਿਬ ਮੈਨੇਜਮੈਂਟ ਬੋਰਡ ਦੇ ਪ੍ਰਧਾਨ, DSGMC ਦੇ ਸਾਬਕਾ ਪ੍ਰਧਾਨ ਅਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਜਥੇਦਾਰ ਅਵਤਾਰ ਸਿੰਘ ਹਿੱਤ ਸਦੀਵੀਂ ਵਿਛੋੜਾ ਦੇ ਗਏ ਹਨ।

ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ

ਅਵਤਾਰ ਸਿੰਘ ਹਿੱਤ ਹੋਰਾਂ ਦੀ ਅਚਾਨਕ ਮੌਤ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਹਨਾਂ ਨੇ ਆਪਣਾ ਜੀਵਨ ਸੰਪੂਰਨ ਤੌਰ 'ਤੇ ਪੰਥ ਨੂੰ ਸਮਰਪਿਤ ਰੱਖਿਆ।

-PTC News

Related Post