ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮਨਾਇਆ ਗਿਆ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ

By  Jashan A January 27th 2020 03:11 PM

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮਨਾਇਆ ਗਿਆ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ,ਤਲਵੰਡੀ ਸਾਬੋ: ਅੱਜ ਦੁਨੀਆ ਭਰ 'ਚ ਅਮਰ ਸਹੀਦੀ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸਰਧਾ-ਭਾਵਨਾ ਨਾਲ ਮਨਾਇਆ ਗਿਆ। ਇਸ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ।

Birth Anniversary Baba Deep Singh Ji ਬਾਬਾ ਜੀ ਦੇ ਜਨਮ ਦਿਨ ਨੂੰ ਲੈ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਗਏ। ਇਸ ਮੌਕੇ 'ਤੇ ਜਿਥੇ ਵੱਡੀ ਗਿਣਤੀ 'ਚ ਸਥਾਨਕ ਸੰਗਤਾਂ ਅਤੇ ਵਿਦਿਆਰਥੀ ਨਤਮਸਤਕ ਹੋਏ ਉਥੇ ਹੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਨਤਮਸਤਕ ਹੋਣ ਲਈ ਪਹੁੰਚੇ।

Birth Anniversary Baba Deep Singh Ji ਹੋਰ ਪੜ੍ਹੋ: ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

ਇਸ ਦੌਰਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਬਾਬਾ ਦੀਪ ਸਿੰਘ ਜੀ ਦੇ ਜੀਵਨ ਤੇ ਚਾਣਨਾ ਪਾਇਆ ਤੇ ਸੰਗਤਾਂ ਨੂੰ ਉਨ੍ਹਾਂ ਵਲੋਂ ਦਿੱਤੀ ਕੁਰਬਾਨੀ ਤੋਂ ਸੇਧ ਲੈ ਕੇ ਸਿੱਖੀ ਨਾਲ ਜੁੜਨ ਦੀ ਅਪੀਲ ਕੀਤੀ।

Birth Anniversary Baba Deep Singh Ji ਸਮਾਗਮ ਦੋਰਾਨ ਵੱਖ ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਬਾਬਾ ਦੀਪ ਸਿੰਘ ਜੀ ਦਾ ਜੀਵਨ ਸੁਣ ਕੇ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕੀਤਾ ਤੇ ਇਸ ਤਰ੍ਹਾਂ ਦੇ ਸਮਾਗਮ ਕਰਕੇ ਨੋਜਵਾਨ ਪੀੜੀ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਦੀ ਅਪੀਲ ਕੀਤੀ।

-PTC News

Related Post