ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਲੰਗਰ ਘੁਟਾਲੇ ਮਾਮਲੇ ਵਿਚ ਮੈਨੇਜਰ ਸਮੇਤ 5 ਦੋਸ਼ੀ ਮੁਅੱਤਲ

By  Shanker Badra July 1st 2020 11:10 AM

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਲੰਗਰ ਘੁਟਾਲੇ ਮਾਮਲੇ ਵਿਚ ਮੈਨੇਜਰ ਸਮੇਤ 5 ਦੋਸ਼ੀ ਮੁਅੱਤਲ:ਸ੍ਰੀ ਅਨੰਦਪੁਰ ਸਾਹਿਬ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਲੰਗਰ ਘੁਟਾਲੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੀ ਅਤੇ ਸਖ਼ਤ ਕਾਰਵਾਈ ਕਰਦਿਆਂ ਮੈਨੇਜਰ ਜਸਵੀਰ ਸਿੰਘ ਸਮੇਤ ਪੰਜ ਦੋਸ਼ੀ ਪਾਏ ਗਏ 5 ਕਰਮਚਾਰੀਆਂ ਨੂੰ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਦੇਰ ਰਾਤ ਮੁਅੱਤਲ ਕਰਕੇ ਅਗਲੀ ਕਾਰਵਾਈ ਦੇ ਆਦੇਸ਼ ਦੇ ਦਿੱਤੇ ਹਨ।

ਇਸ ਦੌਰਾਨ ਪੜਤਾਲੀਆਂ ਕਮੇਟੀ ਦੀ ਰਿਪੋਰਟ ਨੂੰ ਚੰਗੀ ਤਰ੍ਹਾ ਘੋਖਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਖਤ ਫ਼ੈਸਲਾ ਲੈਂਦਿਆਂ ਜਿਥੇ 5 ਮੁਲਾਜਮਾਂ ਨੂੰ ਮੁਅੱਤਲ ਕੀਤਾ ਗਿਆ ਹੈ,ਓਥੇ ਇਹ ਮੈਸਜ ਵੀ ਦਿੱਤਾ ਗਿਆ ਹੈ ਕਿ ਗੁਰੂ ਘਰ ਵਿਚ ਇਸ ਤਰ੍ਹਾਂ ਦੀਆਂ ਬੇਨਿਯਮੀਆਂ ਕਰਨ ਵਾਲਿਆਂ ਨੂੰ ਕਦੇ ਬਖਸ਼ਿਆ ਨਹੀਂ ਜਾਵੇਗਾ।

Takht Sri Kesgarh Sahib langar scam case 5 accused suspended ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਲੰਗਰ ਘੁਟਾਲੇ ਮਾਮਲੇ ਵਿਚ ਮੈਨੇਜਰ ਸਮੇਤ 5 ਦੋਸ਼ੀ ਮੁਅੱਤਲ

ਮਿਲੀ ਜਾਣਕਾਰੀ ਅਨੁਸਾਰ ਅਪ੍ਰੈਲ-ਜੂਨ ਮਹੀਨੇ ਦੌਰਾਨ ਤਾਲਾਬੰਦੀ ਦੌਰਾਨ ਸੰਗਤ ਦੀ ਨਾਮਾਤਰ ਆਮਦ ਦੇ ਬਾਵਜੂਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਲੰਗਰ ਵਿਚ ਲੱਖਾਂ ਦੀ ਸਬਜ਼ੀ ਦੇ ਘੁਟਾਲੇ ਸਬੰਧੀ ਸ਼੍ਰੋਮਣੀ ਕਮੇਟੀ ਦੀ ਇੰਸਪੈਕਸ਼ਨ ਬਰਾਂਚ-85 ਦੀ ਰਿਪੋਰਟ 'ਤੇ ਮੁੱਖ ਸਕੱਤਰ ਵਲੋਂ ਕੀਤੀ ਸਿਫਾਰਿਸ਼ ਦੇ ਆਧਾਰ 'ਤੇ ਇਹ ਕਾਰਵਾਈ ਕੀਤੀ ਗਈ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੋਸ਼ੀ ਪਾਏ ਗਏ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਜਸਬੀਰ ਸਿੰਘ, ਮੀਤ ਮੈਨੇਜਰ ਲਖਵਿੰਦਰ ਸਿੰਘ ਸਮੇਤ ਅਕਾਊਂਟੈਂਟ, ਸਟੋਰਕੀਪਰ ਅਤੇ ਗੁਰਦੁਆਰਾ ਇੰਸਪੈਕਟਰ ਨੂੰ ਮੁਅੱਤਲ ਕਰਕੇ ਅਗਲੀ ਤਫਤੀਸ਼ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਉਧਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਮੈਨੇਜਰ ਗੁਰਦੀਪ ਸਿੰਘ ਕੰਗ ਨੂੰ ਨਿਯੁਕਤ ਕਰ ਦਿੱਤਾ ਹੈ। ਉਹ ਇਸ ਤੋਂ ਪਹਿਲਾਂ ਮਾਛੀਵਾੜਾ ਸਾਹਿਬ ਵਿਖੇ ਮੈਨੇਜਰ ਨਿਯੁਕਤ ਸਨ।

-PTCNews

Related Post