ਤਖਤ ਸ੍ਰੀ ਪਟਨਾ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਲਈ ਕਮੇਟੀ ਦਾ ਕੀਤਾ ਗਠਨ

By  Shanker Badra March 9th 2019 11:34 AM -- Updated: March 9th 2019 11:41 AM

ਤਖਤ ਸ੍ਰੀ ਪਟਨਾ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਲਈ ਕਮੇਟੀ ਦਾ ਕੀਤਾ ਗਠਨ:ਪਟਨਾ ਸਾਹਿਬ : ਤਖਤ ਸ੍ਰੀ ਪਟਨਾ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ।ਇਸ ਕਮੇਟੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ,ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿਤ , ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ,ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ,ਇਕਬਾਲ ਸਿੰਘ ਤਖ਼ਤ ਸੱਚਖੰਡ ਸ੍ਰੀ ਅਬਚਲ ਨਗਰ ਹਜ਼ੂਰ ਸਾਹਿਬ ਨੰਦੇੜ ਪ੍ਰਬੰਧਕੀ ਬੋਰਡ ਮੈਂਬਰ ਹੋਣਗੇ।

Takht Sri Patna Sahib New Jathedar appointment Committee ਤਖਤ ਸ੍ਰੀ ਪਟਨਾ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਲਈ ਕਮੇਟੀ ਦਾ ਕੀਤਾ ਗਠਨ

ਇਸ ਕਮੇਟੀ ਦੇ ਕੋ-ਅਰਡੀਨੇਟਰ ਪ੍ਰਬੰਧਕ ਕਮੇਟੀ ਤਖਤ ਸ੍ਰੀ ਪਟਨਾ ਸਾਹਿਬ ਦੇ ਮੈਂਬਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਹੋਣਗੇ।ਇਹ ਕਮੇਟੀ ਸਮੂਹ ਸਿੱਖ ਜਥੇਬੰਦੀਆਂ ਨਾਲ ਸੰਪਰਕ ਕਰ ਕੇ 2 ਨਵਾਂ ਦੀ ਸਿਫਾਰਿਸ਼ ਕਰੇਗੀ।ਇਸ ਕਮੇਟੀ ਨੇ ਕਿਹਾ ਕਿ ਸਮੂਹ ਰਾਜਨੀਤਿਕ ਦਲ ਤੇ ਸਿੱਝ ਜਥੇਬੰਦੀਆਂ ਇਕੋ ਸਟੇਜ ਸਾਂਝੀ ਕਰਨ।

Takht Sri Patna Sahib New Jathedar appointment Committee ਤਖਤ ਸ੍ਰੀ ਪਟਨਾ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਲਈ ਕਮੇਟੀ ਦਾ ਕੀਤਾ ਗਠਨ

ਪਿਛਲੇ ਦਿਨੀਂ ਹੁਸ਼ਿਆਰਪੁਰ ਵਿਖੇ ਤਿੰਨ ਨੌਜਵਾਨਾਂ ਨੂੰ ਸਿਰਫ਼ ਧਾਰਮਿਕ ਸਾਹਿਤ ਰੱਖਣ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਦਿੱਤੀ ਗਈ ,ਇਸ ਕਾਰਵਾਈ 'ਤੇ ਅਫਸੋਸ਼ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਉਨ੍ਹਾਂ ਨੌਜਵਾਨਾਂ ਦੀ ਕਾਨੂੰਨੀ ਅਤੇ ਆਰਥਿਕ ਸਹਾਇਤਾ ਕੀਤੀ ਜਾਵੇ।

Takht Sri Patna Sahib New Jathedar appointment Committee ਤਖਤ ਸ੍ਰੀ ਪਟਨਾ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਲਈ ਕਮੇਟੀ ਦਾ ਕੀਤਾ ਗਠਨ

ਇਸ ਦੇ ਨਾਲ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਿਲ ਕੇ ਮਨਾਉਣ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਪੰਜਾਬ ਸਰਕਾਰ ਨਾਲ ਰਾਬਤਾ ਕਾਇਮ ਕਰਨ ਦਾ ਆਦੇਸ਼ ਦਿੱਤਾ ਗਿਆ ਹੈ।ਗਿਆਨੀ ਇਕਬਾਲ ਸਿੰਘ 'ਤੇ ਲੱਗੇ ਦੋਸ਼ਾਂ ਦੀ ਜਾਂਚ ਸਬੰਧੀ ਬਣਾਈ ਗਈ ਕਮੇਟੀ ਨੂੰ 15 ਦਿਨ 'ਚ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਦਿੱਤੇ ਗਏ ਹਨ।ਇਸ ਦੌਰਾਨ 14 ਮਾਰਚ ਨੂੰ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਵਾਤਾਵਰਨ ਦਿਵਸ ਵਜੋਂ ਮਨਾਉਣ ਦਾ ਆਦੇਸ਼ ਦਿੱਤਾ ਹੈ। ਤਖਤ ਸ੍ਰੀ ਦਮਦਮਾ ਸਾਹਿਬ ਵਿਖੇ 200 ਬੂਟੇ ਅੰਬਾਂ ਦੇ ਲਾਏ ਜਾਣਗੇ।

-PTCNews

Related Post