ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ 'ਚ ਤਬਦੀਲ, ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੇਂਦਰ ਸਰਕਾਰ ਦੇ ਫੈਸਲੇ ਦਾ ਸਵਾਗਤ

By  Jashan A October 1st 2019 01:04 PM

ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ 'ਚ ਤਬਦੀਲ, ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੇਂਦਰ ਸਰਕਾਰ ਦੇ ਫੈਸਲੇ ਦਾ ਸਵਾਗਤ,ਤਲਵੰਡੀ ਸਾਬੋ: ਕੇਂਦਰ ਸਰਕਾਰ ਵੱਲੋ ਸਜਾ ਕੱਟ ਚੁੱਕੇ 8 ਬੰਦੀ ਸਿੱਖਾ ਦੀ ਰਿਹਾਈ ਅਤੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲੇ ਜਾਣ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਖੁਸ਼ੀ ਪ੍ਰਗਟ ਕੀਤੀ ਹੈ ਅਤੇ ਕੇਂਦਰ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ।

Giani Harpreet Singh ਗਿਆਨੀ ਹਰਪ੍ਰੀਤ ਸਿੰਘ ਨੇ ਇਸ ਫੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਰਿਹਾਈ ਸਮੁਚੇ ਸਿੰਘਾਂ ਦੀ ਹੋਣੀ ਚਾਹੀਦੀ ਹੈ ਜੋ ਸਜ਼ਾ ਕੱਟ ਚੁੱਕੇ ਹਨ ਤੇ ਜੇਲ੍ਹਾਂ ਵਿੱਚ ਬੰਦ ਹਨ।

ਹੋਰ ਪੜ੍ਹੋ: SGPC ਨੇ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮਨਾਇਆ ਸਥਾਪਨਾ ਦਿਵਸ

ਰਵਨੀਤ ਸਿੰਘ ਬਿੱਟੂ ਵੱਲੋ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ ਵਿੱਚ ਬਦਲਣ ਦਾ ਵਿਰੋਧ ਕੀਤੇ ਜਾਣ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘਸਾਹਿਬ ਨੇ ਕਿਹਾ ਭਾਰਤ ਅੰਦਰ ਸਿੱਖਾਂ ਨਾਲ ਬੇਇਨਸਾਫੀ ਹੋ ਰਹੀ ਹੈ, ਕਿਉਂਕਿ ਜੇਲਾਂ ਵਿਚ ਆਪਣੀ ਸਜਾਵਾਂ ਕੱਟ ਚੁੱਕੇ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ।

Giani Harpreet Singh ਉਨ੍ਹਾਂ ਕਿਹਾ ਕਿ ਸਿੰਘਾਂ ਦੇ ਬਾਹਰ ਆਉਣ ਨਾਲ ਪੰਜਾਬ ਦਾ ਮਾਹੌਲ ਖਰਾਬ ਨਹੀਂ ਹੋਵੇਗਾ। ਉਨ੍ਹਾਂ ਨੇ ਉਕਤ ਮੁਆਫ਼ੀ ਦਾ ਵਿਰੋਧ ਕੀਤੇ ਜਾਣ ਨੂੰ ਸਿੱਖ ਵਿਰੋਧੀ ਮਾਨਸਿਕਤਾ ਕਰਾਰ ਦਿੱਤਾ ਹੈ।

-PTC News

Related Post