ਤਲਵੰਡੀ ਸਾਬੋ :ਚਿੱਟੇ ਨੇ ਇਕ ਹੋਰ ਘਰ 'ਚ ਵਿਛਾਇਆ ਚਿੱਟਾ ਸੱਥਰ , ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

By  Shanker Badra September 21st 2019 11:47 AM

ਤਲਵੰਡੀ ਸਾਬੋ :ਚਿੱਟੇ ਨੇ ਇਕ ਹੋਰ ਘਰ 'ਚ ਵਿਛਾਇਆ ਚਿੱਟਾ ਸੱਥਰ , ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ:ਤਲਵੰਡੀ ਸਾਬੋ  : ਪੰਜਾਬ 'ਚ ਨਸ਼ਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਜਿਸਦੇ ਚੱਲਦੇ ਨਸ਼ਿਆਂ ਦੀ ਲਪੇਟ 'ਚ ਆ ਕੇ ਕਈ ਨੌਜਵਾਨ ਆਪਣੀ ਜਾਨ ਗਵਾ ਚੁੱਕੇ ਹਨ। ਪੰਜਾਬ 'ਚ ਹੁਣ ਨਸ਼ਿਆਂ ਦਾ ਦਰਿਆ ਵਗ ਤੁਰਿਆ ਹੈ, ਜਿਸਨੇ ਪੰਜਾਬ ਦੇ ਨੌਜਵਾਨਾਂ ਨੂੰ ਬੁਰੀ ਤਰ੍ਹਾਂ ਆਪਣੇ ਚੁੰਗਲ 'ਚ ਲੈ ਲਿਆ ਹੈ। ਅਜਿਹਾ ਹੀ ਤਾਜ਼ਾ ਮਾਮਲਾ ਬਠਿੰਡਾ ਦੇ ਤਲਵੰਡੀ ਸਾਬੋ ਤੋਂ ਸਾਹਮਣੇ ਆਇਆ ਹੈ।

Talwandi Sabo drugs Due death parent only son ਤਲਵੰਡੀ ਸਾਬੋ :ਚਿੱਟੇ ਨੇ ਇਕ ਹੋਰ ਘਰ 'ਚ ਵਿਛਾਇਆ ਚਿੱਟਾ ਸੱਥਰ , ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

ਜਿਥੇ ਵਾਰਡ ਨੰਬਰ -8 'ਚ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਚਿੱਟੇ ਕਾਰਨ ਮੌਤ ਹੋ ਗਈ ਹੈ।ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਗੁਰਮੀਤ ਸਿੰਘ ਪੁੱਤਰ ਗੇਜਾ ਸਿੰਘ ਪਿਛਲੇ ਦੋ ਸਾਲ ਤੋਂ ਚਿੱਟਾ ਦਾ ਆਦੀ ਸੀ।

Talwandi Sabo drugs Due death parent only son ਤਲਵੰਡੀ ਸਾਬੋ :ਚਿੱਟੇ ਨੇ ਇਕ ਹੋਰ ਘਰ 'ਚ ਵਿਛਾਇਆ ਚਿੱਟਾ ਸੱਥਰ , ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਲਹਿਰਾਗਾਗਾ : ਅਧਿਆਪਕ ਨੂੰ ਡੈਪੂਟੇਸ਼ਨ ‘ਤੇ ਭੇਜਣ ਵਿਰੁੱਧ ਪਿੰਡ ਵਾਸੀਆਂ ਨੇ ਸਕੂਲ ਨੂੰ ਜੜਿਆ ਜਿੰਦਰਾ

ਇਸ ਘਟਨਾ ਤੋਂ ਦੋ ਦਿਨ ਪਹਿਲਾਂ ਉਸ ਨੇ ਚਿੱਟੇ ਦਾ ਟੀਕਾ ਵਧੇਰੇ ਮਾਤਰਾ 'ਚ ਲਗਾ ਲਿਆ ਸੀ, ਜਿਸ ਕਾਰਨ ਉਸ ਦੇ ਸਰੀਰ 'ਚ ਹਲਕੀ ਸੋਜ ਆ ਗਈ। ਇਸ ਮਗਰੋਂ ਉਸ ਨੂੰ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ, ਜਿੱਥੇ ਡਾਕਟਰ ਨੇ ਉਸ ਦੇ ਸਾਰੇ ਸਰੀਰ ਦਾ ਸਿਸਟਮ ਫ਼ੇਲ੍ਹ ਹੋਣ ਕਰਕੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

-PTCNews

Related Post