ਤਲਵੰਡੀ ਸਾਬੋ : ਬੈਂਕਾਂ ਵੱਲੋਂ ਲਏ ਗਏ ਖਾਲੀ ਚੈੱਕ ਵਾਪਸ ਕਰਵਾਉਣ ਲਈ ਕਿਸਾਨਾਂ ਨੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਅੱਗੇ ਲਾਇਆ ਧਰਨਾ

By  Shanker Badra March 20th 2019 04:08 PM

ਤਲਵੰਡੀ ਸਾਬੋ : ਬੈਂਕਾਂ ਵੱਲੋਂ ਲਏ ਗਏ ਖਾਲੀ ਚੈੱਕ ਵਾਪਸ ਕਰਵਾਉਣ ਲਈ ਕਿਸਾਨਾਂ ਨੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਅੱਗੇ ਲਾਇਆ ਧਰਨਾ:ਪੰਜਾਬ ਦੇ ਕਰਜ਼ਦਾਰ ਕਿਸਾਨਾਂ ਕੋਲੋਂ ਬੈਂਕਾਂ ਵੱਲੋਂ ਲਏ ਗਏ ਖਾਲੀ ਚੈੱਕ ਵਾਪਸ ਕਰਵਾਉਣ ਲਈ ਅੱਜ ਕਿਸਾਨ ਯੂਨੀਅਨ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ।ਜਿਸ ਦੇ ਲਈ ਅੱਜ ਤਲਵੰਡੀ ਸਾਬੋ ਵਿਖੇ ਸੈਂਕੜੇ ਕਿਸਾਨਾਂ ਨੇ ਬੈਂਕ ਨੂੰ ਦਿੱਤੇ ਖਾਲੀ ਚੈੱਕ ਵਾਪਸ ਕਰਵਾਉਣ ਲਈ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਅੱਗੇ ਧਰਨਾ ਦਿੱਤਾ ਹੈ। [caption id="attachment_272103" align="aligncenter" width="300"]Talwandi Sabo Farmers Cooperative Agricultural Development Bank Against Protest ਤਲਵੰਡੀ ਸਾਬੋ : ਬੈਂਕਾਂ ਵੱਲੋਂ ਲਏ ਗਏ ਖਾਲੀ ਚੈੱਕ ਵਾਪਸ ਕਰਵਾਉਣ ਲਈ ਕਿਸਾਨਾਂ ਨੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਅੱਗੇ ਲਾਇਆ ਧਰਨਾ[/caption] ਕਿਸਾਨਾਂ ਨੇ ਤਲਵੰਡੀ ਸਾਬੋ ਬਠਿੰਡਾ ਰੋੜ ਜਾਮ ਕਰਕੇ ਪੰਜਾਬ ਸਰਕਾਰ ਅਤੇ ਬੈਕਾਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਹੈ।ਇਸ ਦੌਰਾਨ ਓਥੇ ਰੋਸ ਪ੍ਰਦਰਸ਼ਨ ਦੇ ਚੱਲਦੇ ਬੈਂਕ ਵੱਲੋ ਕਈ ਕਿਸਾਨਾਂ ਦੇ ਚੈੱਕ ਵਾਪਸ ਕਰ ਦਿੱਤੇ ਗਏ ਸਨ ਪਰ ਬਾਕੀ ਰਹਿੰਦੇ ਕਿਸਾਨਾਂ ਦੇ ਚੈੱਕ ਵਾਪਸ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। [caption id="attachment_272108" align="aligncenter" width="300"]Talwandi Sabo Farmers Cooperative Agricultural Development Bank Against Protest ਤਲਵੰਡੀ ਸਾਬੋ : ਬੈਂਕਾਂ ਵੱਲੋਂ ਲਏ ਗਏ ਖਾਲੀ ਚੈੱਕ ਵਾਪਸ ਕਰਵਾਉਣ ਲਈ ਕਿਸਾਨਾਂ ਨੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਅੱਗੇ ਲਾਇਆ ਧਰਨਾ[/caption] ਕਿਸਾਨਾਂ ਆਗੂਆਂ ਨੇ ਦੱਸਿਆ ਕਿ ਖਾਲੀ ਚੈੱਕਾਂ ਵਿੱਚ ਵਧ ਰਕਮ ਭਰ ਕੇ ਕਿਸਾਨਾਂ ਨੂੰ ਅਦਾਲਤਾਂ ਵਿੱਚ ਖੱਜਲ ਖੁਆਰ ਕੀਤਾ ਜਾਦਾ ਹੈ।ਜਦੋਂ ਕਿ ਬੈਂਕਾਂ ਕੋਲ ਜ਼ਮੀਨ ਦੇ ਕਾਗਜ਼ ਵੀ ਜਮਾਂ ਕਰਵਾਏ ਹੁੰਦੇ ਹਨ।ਕਿਸਾਨ ਆਗੂਆਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਬੈਕਾਂ ਅੱਗੇ ਧਰਨੇ ਲਗਾ ਕੇ ਕਿਸਾਨਾਂ ਦੇ ਸਾਰੇ ਚੈੱਕ ਵਾਪਸ ਕਰਵਾਏ ਜਾਣਗੇ ਅਤੇ ਚੈੱਕ ਵਾਪਸ ਨਾ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। -PTCNews

Related Post