ਤਲਵੰਡੀ ਸਾਬੋ: ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ, ਦੇਖੋ ਅਲੌਕਿਕ ਤਸਵੀਰਾਂ

By  Jashan A November 11th 2019 02:08 PM -- Updated: November 11th 2019 02:48 PM

ਤਲਵੰਡੀ ਸਾਬੋ: ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ, ਦੇਖੋ ਅਲੌਕਿਕ ਤਸਵੀਰਾਂ,ਤਲਵੰਡੀ ਸਾਬੋ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਜਿਥੇ ਪੂਰੀ ਦੁਨੀਆ ਭਰ 'ਚ ਵਸਦੀ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਸ਼ਰਧਾ-ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।ਉਥੇ ਹੀ ਸਿੱਖ ਜਗਤ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਗੁਰੂ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਪੂਰੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ।

Nagar kirtanਜਿਸ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਤੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਤੇ ਪੰਜ ਪਿਆਰਿਆਂ ਦੀ ਆਗਵਾਈ 'ਚ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਜਿਸ 'ਚ ਵੱਡੀ ਗਿਣਤੀ 'ਚ ਸੰਗਤਾਂ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ 'ਤੇ ਮੋਜੂਦ ਰਹੇ।

ਹੋਰ ਪੜ੍ਹੋ: ਸ਼੍ਰੀ ਦਰਬਾਰ ਸਾਹਿਬ ਦੇ ਪੁਰਾਣੇ ਦਰਵਾਜ਼ਿਆਂ ਬਾਰੇ ਸੋਸ਼ਲ ਮੀਡੀਆ 'ਤੇ ਫੈਲੀ ਅਫਵਾਹ ,ਜਥੇਦਾਰ ਨੇ ਦਿੱਤਾ ਵੱਡਾ ਬਿਆਨ

Nagar kirtanਇਸ ਨਗਰ ਕੀਰਤਨ ਦੌਰਾਨ ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀਆਂ ਵੱਲੋ ਰਸਮਈ ਕੀਰਤਨ ਕੀਤਾ ਗਿਆ ਅਤੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਵੱਲੋ ਬੈਡ ਅਤੇ ਗੱਤਕੇ ਦੇ ਜ਼ੌਹਰ ਦਿਖਾਏ ਗਏ।ਸੰਗਤਾਂ ਵੱਲੋ ਨਗਰ ਕੀਰਤਨ ਦੌਰਾਨ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਸੀ।

ਉਧਰ ਦੂਜੇ ਪਾਸੇ ਜਿਥੇ ਨਗਰ ਕੀਰਤਨ ਦਾ ਰਸਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕਰਕੇ ਲੰਗਰ ਲਗਾਏ ਗਏ ਉਥੇ ਸਕੂਲੀ ਬੱਚਿਆਂ ਨੇ ਵੀ ਨਗਰ ਕੀਰਤਨ ਦੀ ਸੋਭਾ ਵਧਾ ਰਹੇ ਸਨ।

Nagar kirtanਇਸ ਮੌਕੇ ਤਖ਼ਤ ਸਾਹਿਬ ਦੇ ਸਿੰਘ ਸਾਹਿਬ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਨੌਜਵਾਨ ਪੀੜੀ ਨੂੰ ਸਿੱਖੀ ਨਾਲ ਜੁੜਣ ਦਾ ਸੁਨੇਹਾ ਦਿੱਤਾ।

-PTC News

Related Post