ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਰੰਗ-ਬਿਰੰਗੀਆਂ ਲਾਈਟਾਂ ਨਾਲ ਜਗਮਗਾਇਆ ਤਖ਼ਤ ਸ੍ਰੀ ਦਮਦਮਾ ਸਾਹਿਬ, ਦੇਖੋ ਤਸਵੀਰਾਂ

By  Jashan A November 12th 2019 07:06 PM

ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਰੰਗ-ਬਿਰੰਗੀਆਂ ਲਾਈਟਾਂ ਨਾਲ ਜਗਮਗਾਇਆ ਤਖ਼ਤ ਸ੍ਰੀ ਦਮਦਮਾ ਸਾਹਿਬ, ਦੇਖੋ ਤਸਵੀਰਾਂ,ਤਲਵੰਡੀ ਸਾਬੋ: ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਿਜਲਈ ਸਜਾਵਟ ਕੀਤੀ ਗਈ ਹੈ।

Talwandi Saboਜਿਸ ਦੌਰਾਨ ਸੰਗਤਾਂ 'ਚ ਇਹ ਅਲੌਕਿਕ ਰੋਸ਼ਨੀ ਖਿੱਚ ਦਾ ਕੇਂਦਰ ਬਣੀ ਹੋਈ ਹੈ। ਤੁਹਾਨੂੰ ਦੱਸ ਦੇਈਏ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਰੌਸ਼ਨੀ ਨਾਲ ਸਜਾਉਣ ਦੇ ਨਾਲ ਨਾਲ ਇਤਿਹਾਸਕ ਗੁਰਦੁਆਰਾ ਲਿਖਣਸਰ ਸਾਹਿਬ,ਬਾਬਾ ਬੀਰ ਸਿੰਘ ਬਾਬਾ ਧੀਰ ਸਿੰਘ ਅਤੇ ਮਾਤਾ ਸਾਹਿਬ ਕੌਰ, ਮਾਤਾ ਸੁੰਦਰ ਕੌਰ ਗੁਰਦੁਆਰਾ ਸਾਹਿਬ ਨੂੰ ਬਿਜਲਈ ਸਜਾਵਟ ਨਾਲ ਸਜਾਇਆ ਗਿਆ ਹੈ।

ਹੋਰ ਪੜ੍ਹੋ: ਕਸ਼ਮੀਰੀ ਵਿਦਿਆਰਥੀਆਂ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਵਚਨਬੱਧ: ਭਾਈ ਲੌਂਗੋਵਾਲ

Talwandi Saboਤੁਹਾਨੂੰ ਦੱਸ ਦੇਈਏ ਕਿ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਰੌਣਕਾਂ ਲੱਗੀਆਂ ਹੋਈਆਂ ਹਨ।ਅੱਜ ਸਵੇਰ ਤੋਂ ਸ੍ਰੀ ਦਮਦਮਾ ਸਾਹਿਬ ਵਿਖੇ ਲੱਖਾਂ ਦੀ ਗਿਣਤੀ ‘ਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ ਅਤੇ ਗੁਰੂ ਚਰਨਾਂ ‘ਚ ਮੱਥਾ ਟੇਕ ਕੇ ਆਪਣਾ ਜੀਵਨ ਸਫਲਾ ਬਣਾ ਰਹੀਆਂ ਹਨ।

-PTC News

Related Post