ਕਰਜ਼ੇ ਦੇ ਦੈਂਤ ਨੇ ਨਿਗਲਿਆ ਪੰਜਾਬ ਦਾ ਇੱਕ ਹੋਰ ਅੰਨਦਾਤਾ

By  Jashan A January 26th 2020 03:36 PM

ਕਰਜ਼ੇ ਦੇ ਦੈਂਤ ਨੇ ਨਿਗਲਿਆ ਪੰਜਾਬ ਦਾ ਇੱਕ ਹੋਰ ਅੰਨਦਾਤਾ,ਤਲਵੰਡੀ ਸਾਬੋ : ਤਲਵੰਡੀ ਸਾਬੋ ਦੇ ਪਿੰਡ ਸੰਗਤ ਖ਼ੁਰਦ 'ਚ ਇੱਕ ਕਿਸਾਨ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਕਿਸਾਨ ਨੇ ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ ਜਸਵੀਰ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਨੇ ਦੇ ਸਿਰ ਵੱਖ-ਵੱਖ ਸਰਕਾਰੀ ਅਤੇ ਗ਼ੈਰ ਸਰਕਾਰੀ ਸੰਸਥਾਵਾਂ ਦਾ ਕਰੀਬ 8 ਲੱਖ ਦਾ ਕਰਜ਼ਾ ਸੀ, ਜੋ ਕਿ ਉਸ ਨੇ ਆਪਣੀ ਬਿਮਾਰ ਪਤਨੀ 'ਤੇ ਲੈ ਕੇ ਲਾਇਆ ਸੀ ਅਤੇ ਇਲਾਜ ਕਰਾਉਣ ਦੇ ਬਾਵਜੂਦ ਵੀ ਉਹ ਰੱਬ ਨੂੰ ਪਿਆਰੀ ਹੋ ਗਈ ਸੀ। ਹੋਰ ਪੜ੍ਹੋ: ਸੰਗਰੂਰ : ਆਰਥਿਕ ਤੰਗੀ ਨਾਲ ਜੂਝ ਰਹੇ ਕਿਸਾਨ ਨੇ ਜ਼ਹਿਰੀਲੀ ਵਸਤੂ ਖਾ ਕੇ ਜੀਵਨ ਲੀਲਾ ਕੀਤੀ ਸਮਾਪਤ  ਜਿਸੇ ਕਾਰਨ ਕਿਸਾਨ ਨੇ ਪਰੇਸ਼ਾਨ ਹੋ ਕੇ ਆਪਣੇ ਘਰ 'ਚ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਆਪਣੇ ਪਿੱਛੇ ਦੋ ਬੇਟੇ ਛੱਡ ਗਿਆ ਹੈ। ਫਿਲਹਾਲ ਤਲਵੰਡੀ ਸਾਬੋ ਪੁਲਿਸ ਲਾਸ਼ ਦਾ ਪੋਸਟ ਕਰਵਾ ਕੇ ਅਗਲੀ ਕਾਰਵਾਈ ਕਰ ਰਹੀ ਹੈ। -PTC News

Related Post