ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਸੁਖਬੀਰ ਬਾਦਲ, ਹਰਸਿਮਰਤ ਬਾਦਲ ਅਤੇ ਭਾਈ ਲੌਂਗੋਵਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ (ਤਸਵੀਰਾਂ)

By  Jashan A April 14th 2019 12:47 PM -- Updated: April 14th 2019 12:54 PM

ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਸੁਖਬੀਰ ਬਾਦਲ, ਹਰਸਿਮਰਤ ਬਾਦਲ ਅਤੇ ਭਾਈ ਲੌਂਗੋਵਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ (ਤਸਵੀਰਾਂ),ਤਲਵੰਡੀ ਸਾਬੋ: ਖਾਲਸਾ ਪੰਥ ਦੇ 320ਵੇਂ ਸਾਜਨਾ ਦਿਵਸ ਅਤੇ ਵਿਸਾਖੀ ਦੇ ਮੌਕੇ ਦੁਨੀਆ ਭਰ ਵਿੱਚ ਵਸਦੇ ਪੰਜਾਬੀ ਇਸ ਪਾਵਨ ਦਿਹਾੜੇ ਨੂੰ ਬੜੇ ਹੀ ਸ਼ਰਧਾਪੂਰਵਕ ਢੰਗ ਨਾਲ ਮਨ੍ਹਾ ਰਹੇ ਹਨ। ਪੰਜਾਬ ਦੇ ਵੱਖ-ਵੱਖ ਗੁਰੂ ਘਰਾਂ ‘ਚ ਸਿੱਖ ਸੰਗਤਾਂ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫਲਾ ਬਣਾ ਰਹੀਆਂ ਹਨ।

talwandi sabo ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਸੁਖਬੀਰ ਬਾਦਲ, ਹਰਸਿਮਰਤ ਬਾਦਲ ਅਤੇ ਭਾਈ ਲੌਂਗੋਵਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ (ਤਸਵੀਰਾਂ)

ਇਸ ਦੌਰਾਨ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਹਨਾਂ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਹੋਰ ਪੜ੍ਹੋ:ਮਾਸੂਮ ਸਿੱਖ ਬੱਚੇ ਨੇ ਮੂੰਹ-ਜ਼ੁਬਾਨੀ ਪੜ੍ਹਿਆ ਜਪੁਜੀ ਸਾਹਿਬ ਜੀ ਦਾ ਪਾਠ, ਦੇਖੋ ਵੀਡੀਓ

talwandi sabo ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਸੁਖਬੀਰ ਬਾਦਲ, ਹਰਸਿਮਰਤ ਬਾਦਲ ਅਤੇ ਭਾਈ ਲੌਂਗੋਵਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ (ਤਸਵੀਰਾਂ)

ਇਸ ਮੌਕੇ ਉਹਨਾਂ ਨੂੰ ਸ੍ਰੀ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਨੇ ਉਹਨਾਂ ਨੂੰ ਸਿਰੋਪਾਓ ਭੇਂਟ ਕੀਤਾ। ਦੱਸ ਦੇਈਏ ਕਿ ਵੱਡੀ ਗਿਣਤੀ ‘ਚ ਸੰਗਤਾਂ ਅਕਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ।

talwandi sabo ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਸੁਖਬੀਰ ਬਾਦਲ, ਹਰਸਿਮਰਤ ਬਾਦਲ ਅਤੇ ਭਾਈ ਲੌਂਗੋਵਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ (ਤਸਵੀਰਾਂ)

ਸੰਗਤਾਂ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਲਈ ਲੰਮੀਆਂ ਕਤਾਰਾਂ ‘ਚ ਤੜਕਸਾਰ ਤੋਂ ਲੱਗੀਆਂ ਹੋਈਆਂ ਹਨ।ਇਸ ਮੌਕੇ ਸਿੱਖ ਸ਼ਰਧਾਲੂਆਂ ਵੱਲੋਂ ਆਪਣੀ ਬਣਦੀ ਸੇਵਾ ਵੀ ਨਿਭਾਈ ਜਾ ਰਹੀ ਹੈ।

-PTC News

Related Post