ਤਲਵੰਡੀ ਸਾਬੋ: ਵਿਸਾਖੀ ਮੌਕੇ ਗੁਰਦੁਆਰਾ ਸ੍ਰੀ ਲਿਖਣਸਰ ਸਾਹਿਬ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ (ਤਸਵੀਰਾਂ)

By  Jashan A April 14th 2019 11:03 AM

ਤਲਵੰਡੀ ਸਾਬੋ: ਵਿਸਾਖੀ ਮੌਕੇ ਗੁਰਦੁਆਰਾ ਸ੍ਰੀ ਲਿਖਣਸਰ ਸਾਹਿਬ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ (ਤਸਵੀਰਾਂ),ਤਲਵੰਡੀ ਸਾਬੋ: ਖਾਲਸਾ ਪੰਥ ਦੇ 320ਵੇਂ ਸਾਜਨਾ ਦਿਵਸ ਅਤੇ ਵਿਸਾਖੀ ਦੇ ਮੌਕੇ ਦੁਨੀਆ ਭਰ ਵਿੱਚ ਵਸਦੇ ਪੰਜਾਬੀ ਇਸ ਪਾਵਨ ਦਿਹਾੜੇ ਨੂੰ ਬੜੇ ਹੀ ਸ਼ਰਧਾਪੂਰਵਕ ਢੰਗ ਨਾਲ ਮਨ੍ਹਾ ਰਹੇ ਹਨ।ਇਸ ਦੌਰਾਨ ਸਿੱਖਾਂ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ 'ਚ ਵਿਸਾਖੀ ਨੂੰ ਲੈ ਕੇ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ।

vaisakhi ਤਲਵੰਡੀ ਸਾਬੋ: ਵਿਸਾਖੀ ਮੌਕੇ ਗੁਰਦੁਆਰਾ ਸ੍ਰੀ ਲਿਖਣਸਰ ਸਾਹਿਬ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ (ਤਸਵੀਰਾਂ)

ਤੜਕਸਾਰ ਤੋਂ ਹੀ ਸੰਗਤਾਂ ਕਤਾਰਾਂ 'ਚ ਲੱਗੀਆਂ ਹੋਈਆਂ ਹਨ। ਅੱਜ ਤਲਵੰਡੀ ਸਾਬੋ ਵਿਖੇ ਗੁਰਦੁਆਰਾ ਸ੍ਰੀ ਲਿਖਣਸਰ ਸਾਹਿਬ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਾਜ਼ਰੀ ਲਗਵਾਈ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਹੋਰ ਪੜ੍ਹੋ:ਸ੍ਰੀ ਦਰਬਾਰ ਸਾਹਿਬ ‘ਚ ਅਖੰਡ ਪਾਠ ਕਰਵਾਉਣ ਲਈ ਕਰਨਾ ਪੈਂਦਾ 6 ਸਾਲ ਤੱਕ ਇੰਤਜ਼ਾਰ ,ਸੰਗਤਾਂ ਦੀ ਸ਼ਰਧਾ ਬਰਕਰਾਰ

ਇਸ ਮੌਕੇ ਉਹਨਾਂ ਵਿਸਾਖੀ ਦੇ ਤਿਉਹਾਰ ਦੀਆਂ ਸੰਗਤਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਖਾਲਸਾ ਪੰਥ ਦੇ ਸਾਜਨਾ ਦਿਵਸ 'ਤੇ ਕੌਮ ਦੇ ਨਾਮ ਦਾ ਸੰਦੇਸ਼ ਵੀ ਦਿੱਤਾ।

vaisakhi ਤਲਵੰਡੀ ਸਾਬੋ: ਵਿਸਾਖੀ ਮੌਕੇ ਗੁਰਦੁਆਰਾ ਸ੍ਰੀ ਲਿਖਣਸਰ ਸਾਹਿਬ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ (ਤਸਵੀਰਾਂ)

ਤੁਹਾਨੂੰ ਦੱਸ ਦੇਈਏ ਕਿ ਇਸ ਦਿਨ ਸਿੱਖਾਂ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ 1699 ਵਿੱਚ ਪਵਿੱਤਰ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਖ-ਵੱਖ ਜਾਤਾਂ ਨਾਲ ਸਬੰਧਤ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ।

-PTC News

 

Related Post