ਪੰਜ ਭੈਣਾਂ ਦੇ ਇਕਲੌਤੇ ਭਰਾ ਸ਼ਹੀਦ ਫ਼ੌਜੀ ਜਗਸੀਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

By  Shanker Badra August 29th 2019 01:30 PM

ਪੰਜ ਭੈਣਾਂ ਦੇ ਇਕਲੌਤੇ ਭਰਾ ਸ਼ਹੀਦ ਫ਼ੌਜੀ ਜਗਸੀਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ:ਭੁੱਚੋ ਮੰਡੀ : ਤਾਮਿਲਨਾਡੂ ’ਚ ਗੋਲੀ ਲੱਗਣ ਨਾਲ ਪਿੰਡ ਚੱਕ ਰਾਮ ਸਿੰਘ ਵਾਲਾ ਦਾ 22 ਸਾਲਾ ਫੌਜੀ ਜਗਸੀਰ ਸਿੰਘ ਸ਼ਹੀਦ ਹੋ ਗਿਆ ਸੀ। ਜਿਸ ਤੋਂ ਬਾਅਦ ਪਰਿਵਾਰ ਅਤੇ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਦੌਰਾਨ ਜਗਸੀਰ ਦੀਆਂ ਭੈਣਾਂ ਦਾ ਰੋ ਰੋ ਕੇ ਬੁਰਾ ਹਾਲ ਸੀ।

Tamil Nadu martyr Jagsir Singh Village Chak Ram Singh Wala Government honors With Funeral ਪੰਜ ਭੈਣਾਂ ਦੇ ਇਕਲੌਤੇ ਭਰਾ ਸ਼ਹੀਦ ਫ਼ੌਜੀ ਜਗਸੀਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਸ਼ਹੀਦ ਜਗਸੀਰ ਸਿੰਘ ਦਾ ਪਿੰਡ ਦੇ ਸ਼ਮਸ਼ਾਨ ਘਾਟ ਵਿਚ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ ਹੈ। ਇਸ ਮੌਕੇ ਪ੍ਰਸ਼ਾਸ਼ਨ ਵਲੋਂ ਨਾਇਬ ਤਹਿਸੀਲਦਾਰ ਸੁਰਿੰਦਰ ਕੁਮਾਰ, ਡੀਐਸਪੀ ਗੋਪਾਲ ਚੰਦ, ਚੌਕੀ ਇੰਚਾਰਜ ਹਰਿਗੋਬਿੰਦ ਸਿੰਘ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ ਹਨ।

Tamil Nadu martyr Jagsir Singh Village Chak Ram Singh Wala Government honors With Funeral ਪੰਜ ਭੈਣਾਂ ਦੇ ਇਕਲੌਤੇ ਭਰਾ ਸ਼ਹੀਦ ਫ਼ੌਜੀ ਜਗਸੀਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਦੱਸਿਆ ਜਾਂਦਾ ਹੈ ਕਿ ਸ਼ਹੀਦ ਜਗਸੀਰ ਸਿੰਘ ਕਰੀਬ ਢਾਈ ਸਾਲ ਪਹਿਲਾ 17 ਜੈਕ ਰਾਈਫਲ ਬਟਾਲੀਅਨ ਵਿਚ ਭਰਤੀ ਹੋਏ। ਸਨ। ਪਿੰਡ ਵਾਸੀਆਂ ਮੁਤਾਬਕ ਜਗਸੀਰ ਸਿੰਘ ਦੋ 2 ਸਾਲਾਂ ਦੇ ਸਨ, ਜਦੋਂ ਉਨ੍ਹਾਂ ਦੀ ਮਾਤਾ ਦੀ ਮੌਤ ਹੋ ਗਈ ਸੀ। ਉਨ੍ਹਾਂ ਨੂੰ ਪਿਤਾ ਤੇ ਭੈਣਾਂ ਨੇ ਪਾਲਿਆ ਸੀ। ਉਹ ਪੰਜ ਭੈਣਾਂ ਦੇ ਸਭ ਤੋਂ ਛੋਟੇ ਭਰੇ ਸਨ।

Tamil Nadu martyr Jagsir Singh Village Chak Ram Singh Wala Government honors With Funeral ਪੰਜ ਭੈਣਾਂ ਦੇ ਇਕਲੌਤੇ ਭਰਾ ਸ਼ਹੀਦ ਫ਼ੌਜੀ ਜਗਸੀਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਫਿਰੋਜ਼ਪੁਰ ਦੇ ਪਿੰਡ ਲੂਥਰ ਨੇੜੇ ਫੀਡਰ ਨਹਿਰ ‘ਚ ਪਿਆ ਪਾੜ , ਫ਼ਸਲਾਂ ਦਾ ਭਾਰੀ ਨੁਕਸਾਨ

ਇਸ ਦੌਰਾਨ ਸ਼ਹੀਦ ਜਗਸੀਰ ਸਿੰਘ ਦੇ ਪਿਤਾ ਮਲਕੀਤ ਸਿੰਘ ਨੇ ਦੱਸਿਆ ਕਿ 13 ਅਗਸਤ ਨੂੰ ਜਗਸੀਰ ਸਿੰਘ ਛੁੱਟੀ ਕੱਟ ਕੇ ਵਾਪਸ ਆਪਣੀ ਡਿਊਟੀ 'ਤੇ ਤਾਮਿਲਨਾਡੂ ਗਏ ਸਨ। ਇਸ ਤੋਂ ਬਾਅਦ ਮੰਗਲਵਾਰ ਨੂੰ ਫ਼ੌਜ ਦੇ ਅਧਿਕਾਰੀਆਂ ਦਾ ਉਨ੍ਹਾਂ ਨੂੰ ਫੋਨ ਆਇਆ ਕਿ ਜਗਸੀਰ ਸਿੰਘ ਸ਼ਹੀਦ ਹੋ ਗਏ ਹਨ।

-PTCNews

Related Post