ਮਜ਼ਦੂਰ ਨੂੰ ਚੋਰ ਸਮਝ ਕੇ ਕੀਤੀ ਅਜਿਹੀ ਹਾਲਤ, ਮਾਮਲਾ ਸੁਣ ਕੇ ਕੰਬ ਜਾਵੇਗੀ ਰੂਹ

By  Joshi October 18th 2018 02:40 PM -- Updated: October 18th 2018 03:00 PM

ਮਜ਼ਦੂਰ ਨੂੰ ਚੋਰ ਸਮਝ ਕੇ ਕੀਤੀ ਅਜਿਹੀ ਹਾਲਤ, ਮਾਮਲਾ ਸੁਣ ਕੇ ਕੰਬ ਜਾਵੇਗੀ ਰੂਹ,ਜਲੰਧਰ: ਪਿਛਲੇ ਕੁੱਝ ਸਮੇਂ ਤੋਂ ਪੂਰੇ ਦੇਸ਼ ਵਿੱਚ ਮਾਬ ਲਾਂਚਿੰਗ ਦਾ ਮਾਮਲਾ ਭਖਿਆ ਹੋਇਆ ਹੈ, ਜਿਸ ਦੌਰਾਨ ਹੁਣ ਤੱਕ ਅਨੇਕਾਂ ਹੀ ਲੋਕ ਇਸ ਦਾ ਸ਼ਿਕਾਰ ਹੋ ਚੁੱਕੇ ਹਨ। ਅਜਿਹਾ ਹੀ ਇੱਕ ਮਾਮਲਾ ਪੰਜਾਬ ਦੇ ਟਾਂਡਾ ਤੋਂ ਸਾਹਮਣੇ ਆਇਆ ਹੈ, ਜਿੱਥੇ ਸਥਾਨਕ ਲੋਕਾਂ ਵੱਲੋਂ ਇੱਕ ਪ੍ਰਵਾਸੀ ਮਜ਼ਦੂਰ ਨੂੰ ਚੋਰ ਸਮਝ ਕੇ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ।

ਸੂਤਰਾਂ ਅਨੁਸਾਰ ਇਹ ਮਾਮਲਾ ਬੀਤੀ ਰਾਤ ਦਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਪਰਵਾਸੀ ਮਜ਼ਦੂਰ ਦਾਣਾ ਮੰਡੀ ਵਿੱਚ ਕੰਮ ਕਰਦਾ ਹੈ , ਅਤੇ ਉਹ ਬੀਤੀ ਰਾਤ ਆਪਣੇ ਘਰ ਜਾ ਰਿਹਾ ਸੀ, ਜਿਸ ਦੌਰਾਨ ਸਥਾਨਕ ਲੋਕਾਂ ਵੱਲੋਂ ਉਸ ਨੂੰ ਰਸਤੇ ਵਿੱਚ ਘੇਰ ਕੇ ਉਸ ਦੀ ਕੁੱਟ-ਮਾਰ ਸ਼ੁਰੂ ਕਰ ਦਿੱਤੀ। ਜਦੋ ਇਸ ਘਟਨਾ ਦਾ ਪਤਾ ਲੱਗਿਆ ਤਾਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ,

ਹੋਰ ਪੜ੍ਹੋ: ਲੁਧਿਆਣਾ ਦੇ ਸਿਵਲ ਹਸਪਤਾਲ ਦੀ ਓ.ਪੀ.ਡੀ. ‘ਚ ਲੱਗੀ ਭਿਆਨਕ ਅੱਗ

ਅਤੇ ਲੋਕਾਂ ਤੋਂ ਇਸ ਪੀੜਤ ਨੌਜਵਾਨ ਨੂੰ ਛੁਡਵਾਇਆ ਅਤੇ ਉਸ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਜਦੋ ਪੁਲਿਸ ਨੇ ਇਸ ਮਾਮਲੇ ਬਾਰੇ ਕਾਰਵਾਈ ਕੀਤੀ ਤਾਂ ਪੁਲਿਸ ਵੱਲੋਂ ਪੀੜਤ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਆਰੋਪੀਆਂ ਖਿਲਾਫ ਮਾਮਲਾ ਦਰਜ ਕਰ ਲਿਆ।

—PTC News

Related Post