ਟਾਂਡਾ 'ਚ ਗੈਸ ਸਿਲੰਡਰ ਫਟਣ ਨਾਲ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ

By  Joshi November 12th 2018 11:33 AM

ਟਾਂਡਾ 'ਚ ਗੈਸ ਸਿਲੰਡਰ ਫਟਣ ਨਾਲ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ,ਟਾਂਡਾ: ਬੀਤੀ ਰਾਤ ਟਾਂਡਾ ਉੜਮੁੜ 'ਚ ਇੱਕ ਘਰੇਲੂ ਗੈਸ ਸਿਲੰਡਰ ਦੇ ਫਟਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਉੜਮੁੜ ਦੇ ਵਾਰਡ 9 ਪੁਰਾਣਾ ਡਾਕਖਾਨਾ ਰੋਡ 'ਤੇ ਬੀਤੀ ਦੇਰ ਰਾਤ ਇਕ ਪ੍ਰਵਾਸੀ ਮਜ਼ਦੂਰ ਦੀ ਰਸੋਈ ਵਾਪਰੀ ਜਿਸ ਦੌਰਾਨ ਘਰ ਵਿੱਚ ਅੱਗ ਲੱਗ ਗਈ।

ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਹੜਕੰਪ ਮੱਚ ਗਿਆ। ਮਿਲੀ ਜਾਣਕਾਰੀ ਅਨੁਸਾਰ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ ਕਾਬੂ ਪਾਇਆ ਗਿਆ।ਇਹ ਦੱਸੇ ਜਾ ਰਿਹਾ ਹੈ ਕਿ ਇਸ ਹਾਦਸੇ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਹੋਰ ਪੜ੍ਹੋ: ਫਿਰੋਜ਼ਪੁਰ ਵਿਖੇ 100 ਬਿਸਤਿਰਆਂ ਦੀ ਸਮਰੱਥਾ ਵਾਲਾ ਪੀ.ਜੀ.ਆਈ. ਸੈਟੇਲਾਈਟ ਸੈਂਟਰ ਸਥਾਪਤ ਕਰਨ ਲਈ ਰਾਹ ਪੱਧਰਾ

ਇਸ ਘਟਨਾ ਦਾ ਪਤਾ ਚਲਦਿਆ ਹੀ ਸਥਾਨਕ ਪੁਲਿਸ ਮੋਲਕੇ ਫਾਂਊਚੀ ਅਤੇ ਉਹਨਾਂ ਨੇ ਘਟਨਾ ਵਾਲੀ ਜਗ੍ਹਾ ਦਾ ਜਾਇਜਾ ਲੈਂਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ। ਨਾਲ ਹੀ ਪੁਲਿਸ ਦਾ ਇਹ ਵੀ ਕਹਿਣਾ ਹੈ ਕਿ ਇਸ ਇਲਾਕੇ ਵਿੱਚ ਅਜਿਹੀ ਪਹਿਲੀ ਘਟਨਾ ਨਹੀਂ ਹੈ, ਪਹਿਲਾ ਵੀ ਅਜਿਹੀਆਂ ਘਟਨਾ ਹੋ ਚੁੱਕੀਆਂ ਹਨ।

—PTC News

 

Related Post