ਲਖੀਮਪੁਰ ਖੀਰੀ ਘਟਨਾ 'ਤੇ ਤਨਮਨਜੀਤ ਢੇਸੀ ਤੇ ਰੂਬੀ ਸਹੋਤਾ ਨੇ ਕੀਤੀ ਸਖ਼ਤ ਨਿੰਦਾ

By  Riya Bawa October 6th 2021 01:19 PM -- Updated: October 6th 2021 01:22 PM

Lakhimpur Kheri violence: ਲਖੀਮਪੁਰ ਖੀਰੀ ਕਾਂਡ ਨੇ ਦੇਸ਼ ਦੀ ਸਿਆਸਤ ਵਿੱਚ ਭੂਚਾਲ ਲੈ ਆਉਂਦਾ ਹੈ। ਵਿਰੋਧੀ ਦਲਾਂ ਦੇ ਤਮਾਮ ਲੀਡਰ ਲਖਨਊ ਰਾਹੀਂ ਲਖੀਮਪੁਰ ਖੀਰੀ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਹਨ। ਲਖੀਮਪੁਰ ਖੀਰੀ ਵਿਚ ਕਿਸਾਨਾਂ ਨੂੰ ਗੱਡੀ ਹੇਠਾਂ ਦਰੜ ਦੇਣ ਦੀ ਘਟਨਾ ਦੀ ਦੁਨੀਆ ਭਰ ਵਿਚ ਨਿੰਦਾ ਹੋ ਰਹੀ ਹੈ। ਇਸ ਘਟਨਾ ਵਿਚ 4 ਕਿਸਾਨਾਂ ਸਮੇਤ ਕੁੱਲ 8 ਲੋਕਾਂ ਦੀ ਮੌਤ ਹੋ ਗਈ ਸੀ। ਇਸ ਘਟਨਾ 'ਤੇ ਵੱਖ ਵੱਖ ਸਿਆਸੀ ਪਾਰਟੀਆਂ ਨੇ ਦੁੱਖ ਪ੍ਰਗਟ ਕੀਤਾ ਹੈ ਅਤੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਇਸ ਵਿਚਾਲੇ ਹੁਣ ਇੰਗਲੈਂਡ ਦੇ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਅਤੇ ਕੈਨੇਡੀਅਨ ਹਾਊਸ ਆਫ ਕਾਮਨਜ਼ ਦੀ ਮੈਂਬਰ ਰੂਬੀ ਸਹੋਤਾ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਤਨਮਨਜੀਤ ਸਿੰਘ ਢੇਸੀ

ਢੇਸੀ ਨੇ ਟਵੀਟ ਕਰਦੇ ਹੋਏ ਲਿਖਿਆ, 'ਲਖੀਮਪੁਰ ਵਿਚ ਕਿਸਾਨਾਂ ਦਾ ਵਾਪਰੀ ਘਟਨਾ ਸੁਣ ਕੇ ਬਹੁਤ ਦੁੱਖ ਹੋਇਆ, ਕਿਸਾਨਾਂ ਦੇ ਪਰਿਵਾਰ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ ਅਤੇ ਉਮੀਦ ਹੈ ਕਿ ਅਧਿਕਾਰੀ ਅਤੇ ਮੀਡੀਆ ਉਨ੍ਹਾਂ ਨਾਲ ਨਿਰਪੱਖ ਵਿਵਹਾਰ ਕਰਨਗੇ, ਕਿਉਂਕਿ ਉਹ ਨਿਆਂ ਦੇ ਹੱਕਦਾਰ ਹਨ।'

ਰੂਬੀ ਸਹੋਤਾ ਦਾ ਟਵੀਟ

ਰੂਬੀ ਸਹੋਤਾ ਨੇ ਟਵੀਟ ਕਰਦੇ ਹੋਏ ਲਿਖਿਆ, 'ਭਾਰਤ ਦੇ ਲਖੀਮਪੁਰ ਖੀਰੀ ਵਿਚ ਪ੍ਰਦਰਸ਼ਨਕਾਰੀ ਕਿਸਾਨਾਂ 'ਤੇ ਹਿੰਸਾ ਬਾਰੇ ਜਾਣ ਕੇ ਮੈਨੂੰ ਬਹੁਤ ਦੁੱਖ ਹੋਇਆ। ਮਾਰੇ ਗਏ ਜਾਂ ਜ਼ਖ਼ਮੀ ਹੋਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ। ਮੈਂ ਨਿਆਂ ਅਤੇ ਜਵਾਬਦੇਹੀ ਲਈ ਉਠਦੀਆਂ ਮੰਗਾਂ ਨਾਲ ਆਪਣੀ ਆਵਾਜ਼ ਬੁਲੰਦ ਕਰਦੀ ਹਾਂ।

ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਦੇ ਦੌਰੇ ਨੂੰ ਲੈ ਕੇ ਕਿਸਾਨਾਂ ਦੇ ਵਿਰੋਧ ਦੌਰਾਨ ਐਤਵਾਰ ਨੂੰ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੋਨੀਆ ਖੇਤਰ ਵਿਚ ਹੋਈ ਹਿੰਸਾ ਵਿਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ। ਉਪ ਮੁੱਖ ਮੰਤਰੀ ਨੂੰ ਘਟਨਾ ਸਥਾਨ 'ਤੇ ਲਿਆਉਣ ਲਈ ਜਾ ਰਹੇ ਭਾਜਪਾ ਵਰਕਰਾਂ ਦੇ ਦੋ ਵਾਹਨਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਕਥਿਤ ਤੌਰ 'ਤੇ ਟੱਕਰ ਮਾਰਨ ਤੋਂ ਬਾਅਦ ਗੁੱਸੇ ਵਿਚ ਆਏ ਕਿਸਾਨਾਂ ਨੇ ਦੋਵਾਂ ਵਾਹਨਾਂ ਨੂੰ ਅੱਗ ਲਗਾ ਦਿੱਤੀ। ਇਸ ਘਟਨਾ ਵਿਚ 4 ਕਿਸਾਨਾਂ ਅਤੇ ਵਾਹਨਾਂ ਵਿਚ ਸਵਾਰ 4 ਹੋਰ ਲੋਕਾਂ ਦੀ ਮੌਤ ਹੋ ਗਈ।

-PTC News

Related Post