ਬ੍ਰਿਟਿਸ਼ MP ਤਨਮਨਜੀਤ ਢੇਸੀ ਨੇ ਨੌਦੀਪ ਕੌਰ ਦੀ ਗ੍ਰਿਫਤਾਰੀ 'ਤੇ ਜ਼ਾਹਰ ਕੀਤੀ ਚਿੰਤਾ

By  Shanker Badra February 10th 2021 04:31 PM

ਨਵੀਂ ਦਿੱਲੀ : ਬ੍ਰਿਟਿਸ਼ ਲੇਬਰ ਪਾਰਟੀ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਮਨੁੱਖੀ ਅਧਿਕਾਰਾਂ ਦੀ ਕਾਰਕੁੰਨ ਨੌਦੀਪ ਕੌਰ ਦੀ ਗ੍ਰਿਫਤਾਰੀ ਨੂੰ ਲੈ ਕੇ ਟਵੀਟ ਕੀਤਾ ਹੈ। ਉਨ੍ਹਾਂ ਨੌਦੀਪ ਕੌਰ ਦੀ ਗ੍ਰਿਫਤਾਰੀ 'ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਅਜਿਹਾ ਵਿਵਹਾਰ ਲੋਕਤੰਤਰ ਅਤੇ ਸਿਵਲ ਸੁਸਾਇਟੀ ਦੀ ਬੁਨਿਆਦੀ ਭਾਵਨਾ ਦੇ ਵਿਰੁੱਧ ਹੈ।

ਪੜ੍ਹੋ ਹੋਰ ਖ਼ਬਰਾਂ : ਭਾਰਤ 'ਚ ਹਿੰਸਾ ਤੇ ਦੰਗੇ ਭੜਕਾਉਣ ਦੇ ਡਰ ਤੋਂ Twitter ਨੇ500 ਤੋਂ ਜ਼ਿਆਦਾ ਅਕਾਊਂਟਸ ਨੂੰ ਕੀਤਾ ਬਲਾਕ   

Tanmanjit Dhesi expresses concern over arrest of Indian labour rights activist Nodeep Kaur  ਬ੍ਰਿਟਿਸ਼ MP ਤਨਮਨਜੀਤ ਢੇਸੀ ਨੇ ਨੌਦੀਪ ਕੌਰ ਦੀ ਗ੍ਰਿਫਤਾਰੀ 'ਤੇ ਜ਼ਾਹਰ ਕੀਤੀ ਚਿੰਤਾ

ਢੇਸੀ ਨੇ ਟਵੀਟ ਕੀਤਾ, "ਪੰਜਾਬ ਟਰੇਡ ਯੂਨੀਅਨ ਦੀ ਕਾਰਕੁੰਨ ਨੌਦੀਪ ਕੌਰ ਨੂੰ ਪੁਲਿਸ ਹਿਰਾਸਤ ਵਿੱਚ ਲੈ ਕੇ ਜਿਨਸੀ ਸ਼ੋਸ਼ਣ ਬਾਰੇ ਜਾਣ ਕੇ ਹੈਰਾਨੀ ਹੋਈ ਹੈ। ਉਸਦੀ ਗ੍ਰਿਫਤਾਰੀ ਤੋਂ 4 ਹਫ਼ਤਿਆਂ ਬਾਅਦ ਵੀ ਉਸਨੂੰ ਜ਼ਮਾਨਤ ਨਹੀਂ ਮਿਲੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸ਼ਾਂਤਮਈ ਪ੍ਰਦਰਸ਼ਨਾਂ ਦੀ ਦੁਰਵਰਤੋਂ, ਔਰਤਾਂ ਅਤੇ ਕਾਰਕੁੰਨਾਂ ਖ਼ਿਲਾਫ਼ ਕਾਰਵਾਈ ਲੋਕਤੰਤਰ  ਦੇ ਵਿਰੁੱਧ ਹੈ।

Tanmanjit Dhesi expresses concern over arrest of Indian labour rights activist Nodeep Kaur  ਬ੍ਰਿਟਿਸ਼ MP ਤਨਮਨਜੀਤ ਢੇਸੀ ਨੇ ਨੌਦੀਪ ਕੌਰ ਦੀ ਗ੍ਰਿਫਤਾਰੀ 'ਤੇ ਜ਼ਾਹਰ ਕੀਤੀ ਚਿੰਤਾ

ਇਸ ਤੋਂ ਪਹਿਲਾਂ ਪੰਜਾਬ ਦੇ ਨੇਤਾ ਢੇਸੀ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੂੰ ਇੱਕ ਪੱਤਰ ਭੇਜਿਆ ਸੀ ,ਜਿਸ ਵਿੱਚ ਕਿਸਾਨੀ ਅੰਦੋਲਨ ਉੱਤੇ 100 ਤੋਂ ਵੱਧ ਸੰਸਦ ਮੈਂਬਰਾਂ ਅਤੇ ਲਾਰਡਜ਼ ਦੇ ਦਸਤਖਤ ਹੋਏ ਸਨ। ਪੱਤਰ ਵਿੱਚ ਜਾਨਸਨ ਨੂੰ ਇਹ ਮਾਮਲਾ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਉਠਾਉਣ ਦੀ ਅਪੀਲ ਕੀਤੀ ਗਈ ਸੀ।

Tanmanjit Dhesi expresses concern over arrest of Indian labour rights activist Nodeep Kaur  ਬ੍ਰਿਟਿਸ਼ MP ਤਨਮਨਜੀਤ ਢੇਸੀ ਨੇ ਨੌਦੀਪ ਕੌਰ ਦੀ ਗ੍ਰਿਫਤਾਰੀ 'ਤੇ ਜ਼ਾਹਰ ਕੀਤੀ ਚਿੰਤਾ

ਪੜ੍ਹੋ ਹੋਰ ਖ਼ਬਰਾਂ : ਦਿੱਲੀ ਹਿੰਸਾ ਦਾ ਇਕ ਹੋਰ ਮੁਲਜ਼ਮ ਇਕਬਾਲ ਸਿੰਘ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ

ਦੱਸ ਦੇਈਏ ਕਿ ਸੋਮਵਾਰ ਨੂੰ ਪੰਜਾਬ ਦੇ ਅਨੁਸੂਚਿਤ ਜਾਤੀ ਕਮਿਸ਼ਨ ਨੇ ਵਧੀਕ ਮੁੱਖ ਸਕੱਤਰ (ਗ੍ਰਹਿ) ਨੂੰ ਨੌਦੀਪ ਕੌਰ ਲਈ ਰਾਹਤ ਯਕੀਨੀ ਬਣਾਉਣ ਲਈ ਕਿਹਾ ਹੈ। ਕਮਿਸ਼ਨ ਨੇ 23 ਫਰਵਰੀ ਤੱਕ ਰਿਪੋਰਟ ਵੀ ਮੰਗੀ ਹੈ। ਉਸਨੇ ਕਿਹਾ ਕਿ ਉਸਨੇ ਆਪਣੇ ਆਪ ਹੀ ਇਸ ਮੁੱਦੇ ਦਾ ਧਿਆਨ ਰੱਖਿਆ ਹੈ ਕਿਉਂਕਿ ਔਰਤਂ ਰਾਜ ਦੀਆਂ ਵਸਨੀਕ ਹਨ।

Tanmanjit Dhesi expresses concern over arrest of Indian labour rights activist Nodeep Kaur  ਬ੍ਰਿਟਿਸ਼ MP ਤਨਮਨਜੀਤ ਢੇਸੀ ਨੇ ਨੌਦੀਪ ਕੌਰ ਦੀ ਗ੍ਰਿਫਤਾਰੀ 'ਤੇ ਜ਼ਾਹਰ ਕੀਤੀ ਚਿੰਤਾ

ਜਿਕਰਯੋਗ ਹੈ ਕਿ 23 ਸਾਲਾ ਨੋਦੀਪ ਕੌਰ ਨੂੰ 12 ਜਨਵਰੀ ਨੂੰ ਹਰਿਆਣਾ ਦੇ ਕੁੰਡਲੀ ਵਿਖੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਗ੍ਰਿਫਤਾਰ ਕੀਤਾ ਗਿਆ ਸੀ। ਨੋਦੀਪ ਦਾ ਮਾਮਲਾ ਉਸ ਸਮੇਂ ਸਾਹਮਣੇ ਆਇਆ ,ਜਦੋਂ ਯੂਐਸ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਭਤੀਜੀ ਮੀਨਾ ਹੈਰਿਸ ਨੇ ਇੱਕ ਟਵੀਟ ਵਿੱਚ ਦਾਅਵਾ ਕੀਤਾ ਕਿ ਉਸ ਨੂੰ ਪੁਲਿਸ ਹਿਰਾਸਤ ਵਿੱਚ "ਤਸੀਹੇ ਦਿੱਤੇ ਗਏ ਅਤੇ ਜਿਨਸੀ ਸ਼ੋਸ਼ਣ ਕੀਤਾ ਗਿਆ।

-PTCNews

Related Post