ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ 'ਤੇ ਬੱਸ ਨੂੰ ਲੱਗੀ ਭਿਆਨਕ ਅੱਗ, ਮਸਾਂ ਬਚੇ ਲੋਕ

By  Jashan A May 20th 2019 11:48 AM -- Updated: May 20th 2019 11:51 AM

ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ 'ਤੇ ਬੱਸ ਨੂੰ ਲੱਗੀ ਭਿਆਨਕ ਅੱਗ, ਮਸਾਂ ਬਚੇ ਲੋਕ,ਬਰਨਾਲਾ: ਬੀਤੀ ਦੇਰ ਰਾਤ ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ 'ਤੇ ਬਰਨਾਲਾ ਦੇ ਕਸਬਾ ਤਪਾ ਦੇ ਕੋਲ ਇੱਕ ਡੀਲਕਸ ਬੱਸ 'ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਪੂਰੀ ਬੱਸ ਸੜ੍ਹ ਕੇ ਸੁਆਹ ਹੋ ਚੁੱਕੀ ਹੈ। [caption id="attachment_297873" align="aligncenter" width="300"]bus ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ 'ਤੇ ਬੱਸ ਨੂੰ ਲੱਗੀ ਭਿਆਨਕ ਅੱਗ, ਮਸਾਂ ਬਚੇ ਲੋਕ[/caption] ਮਿਲੀ ਜਾਣਕਾਰੀ ਮੁਤਾਬਕ ਬੱਸ 'ਚ ਸਵਾਰ ਸਾਰੀਆਂ ਸਵਾਰੀਆਂ ਬਚ ਗਈਆਂ ਹਨ। ਇਸ ਘਟਨਾ ਤੋਂ ਬਾਅਦ ਲੋਕਾਂ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਹੋਰ ਪੜ੍ਹੋ:ਜ਼ੀਰਕਪੁਰ ਵਿਖੇ ਤਬਾਹੀ ਦਾ ਮੰਜ਼ਰ : ਲੱਗੀ ਭਿਆਨਕ ਅੱਗ, ਫਟੇ ਕਈ ਸਿਲੰਡਰ (ਤਸਵੀਰਾਂ) [caption id="attachment_297875" align="aligncenter" width="300"]bus ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ 'ਤੇ ਬੱਸ ਨੂੰ ਲੱਗੀ ਭਿਆਨਕ ਅੱਗ, ਮਸਾਂ ਬਚੇ ਲੋਕ[/caption] ਸੂਤਰਾਂ ਅਨੁਸਾਰ ਇਹ ਬੱਸ ਸ੍ਰੀ ਗੰਗਾਨਗਰ ਤੋਂ ਚੰਡੀਗੜ੍ਹ ਜਾ ਰਹੀ ਸੀ ਤੇ ਅਚਾਨਕ ਬੱਚ ਅੱਗ ਦੇ ਹਵਾਲੇ ਹੋ ਗਈ। ਇਸ ਘਟਨਾ ਤੋਂ ਬਾਅਦ ਬੱਸ ਦਾ ਡਰਾਈਵਰ ਅਤੇ ਕੰਡਕਟਰ ਮੌਕੇ ਤੋਂ ਫਰਾਰ ਹੋ ਗਏ। [caption id="attachment_297877" align="aligncenter" width="300"]bus ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ 'ਤੇ ਬੱਸ ਨੂੰ ਲੱਗੀ ਭਿਆਨਕ ਅੱਗ, ਮਸਾਂ ਬਚੇ ਲੋਕ[/caption] ਉਥੇ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਦਾ ਕਹਿਣਾ ਹੈ ਕਿ ਜ਼ਲਦੀ ਮਾਮਲੇ ਸਬੰਧੀ ਨਜਿੱਠਿਆ ਜਾਵੇਗਾ। -PTC News

Related Post