ਤਰਨਜੀਤ ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਨਿਯੁਕਤ, ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਦਿੱਤੀ ਵਧਾਈ

By  Jashan A January 29th 2020 08:39 AM -- Updated: January 29th 2020 10:46 AM

ਤਰਨਜੀਤ ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਨਿਯੁਕਤ, ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਦਿੱਤੀ ਵਧਾਈ

ਚੰਡੀਗੜ੍ਹ: ਭਾਰਤੀ ਵਿਦੇਸ਼ ਮੰਤਰਾਲਾ ਵੱਲੋਂ ਤਰਨਜੀਤ ਸਿੰਘ ਸੰਧੂ ਨੂੰ ਅਮਰੀਕਾ 'ਚ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ। ਦਰਅਸਲ, ਉਹਨਾਂ ਨੂੰ ਅਮਰੀਕਾ 'ਚ ਭਾਰਤ ਦਾ ਰਾਜਦੂਤ ਨਿਯੁਕਤ ਕੀਤਾ ਗਿਆ ਹੈ।

https://twitter.com/officeofssbadal/status/1222182893549604864?s=20

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਉਹਨਾਂ ਨੂੰ ਵਧਾਈ ਦਿੱਤੀ ਹੈ। ਉਹਨਾਂ ਨੇ ਆਪਣੇ ਟਵਿਟਰ ਅਕਾਊਂਟ 'ਤੇ ਇੱਕ ਪੋਸਟ ਸ਼ੇਅਰ ਕਰਦਿਆਂ ਤਰਨਜੀਤ ਸਿੰਘ ਸੰਧੂ ਨੂੰ ਮੁਬਾਰਕਬਾਦ ਦਿੱਤੀ ਹੈ।

ਹੋਰ ਪੜ੍ਹੋ: ਰੋਜ਼ੀ ਰੋਟੀ ਲਈ ਦੁਬਈ ਗਏ ਪੰਜਾਬੀ ਨੌਜਵਾਨ ਦੀ ਮੌਤ, ਸੋਗ 'ਚ ਡੁੱਬਿਆ ਪਰਿਵਾਰ

https://twitter.com/HarsimratBadal_/status/1222181417276174337?s=20

ਤੁਹਾਨੂੰ ਦੱਸ ਦੇਈਏ ਕਿ ਸੰਧੂ 1988 ਬੈਚ ਦੇ ਭਾਰਤੀ ਵਿਦੇਸ਼ ਸੇਵਾ ਦੇ ਅਧਿਕਾਰੀ ਹਨ ਤੇ ਮੌਜੂਦਾ ਸਮੇਂ ਵਿਚ ਸ਼੍ਰੀਲੰਕਾ ਦੇ ਹਾਈ ਕਮਿਸ਼ਨਰ ਦੇ ਅਹੁਦੇ 'ਤੇ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਦੀ ਨਿਯੁਕਤੀ ਹਰਸ਼ਵਰਧਨ ਸ਼ਿ੍ਰੰਗਲਾ ਦੀ ਥਾਂ 'ਤੇ ਹੋਈ ਹੈ। ਹਰਸ਼ਵਰਧਨ ਹੁਣ ਭਾਰਤ ਦੇ ਅਗਲੇ ਵਿਦੇਸ਼ ਸਕੱਤਰ ਹੋਣਗੇ।

-PTC News

 

Related Post