ਤਰਨਤਾਰਨ ਦੇ ਮਾਨੋਚਾਹਲ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 10 ਪਾਵਨ ਸਰੂਪ ਅਗਨ ਭੇਟ ਹੋਣ ’ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਦੁੱਖ ਦਾ ਪ੍ਰਗਟਾਵਾ

By  Shanker Badra May 22nd 2019 03:04 PM

ਤਰਨਤਾਰਨ ਦੇ ਮਾਨੋਚਾਹਲ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 10 ਪਾਵਨ ਸਰੂਪ ਅਗਨ ਭੇਟ ਹੋਣ ’ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਦੁੱਖ ਦਾ ਪ੍ਰਗਟਾਵਾ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤਰਨਤਾਰਨ ਜ਼ਿਲ੍ਹੇ ’ਚ ਪੈਂਦੇ ਪਿੰਡ ਮਾਨੋਚਾਹਲ ਦੇ ਇੱਕ ਗੁਰਦੁਆਰਾ ਸਾਹਿਬ ਵਿਚ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 10 ਪਾਵਨ ਸਰੂਪ ਅਗਨ ਭੇਟ ਹੋਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। [caption id="attachment_298640" align="aligncenter" width="300"]Tarn Taran Manochahal Sri Guru Granth Sahib Ji 10 saroops fire burning ਤਰਨਤਾਰਨ ਦੇ ਮਾਨੋਚਾਹਲ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 10 ਪਾਵਨ ਸਰੂਪ ਅਗਨ ਭੇਟ ਹੋਣ ’ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਦੁੱਖ ਦਾ ਪ੍ਰਗਟਾਵਾ[/caption] ਭਾਈ ਲੌਂਗੋਵਾਲ ਨੇ ਆਖਿਆ ਕਿ ਗਰਮੀ ਦੇ ਮੋਸਮ ਵਿਚ ਅਜਿਹੀਆਂ ਘਟਨਾਵਾਂ ਵਾਪਰਨ ਦੇ ਮਾਮਲੇ ਅਕਸਰ ਸਾਹਮਣੇ ਆਉਂਦੇ ਹਨ, ਜਿਨ੍ਹਾਂ ਦੀ ਰੋਕ ਲਈ ਸਥਾਨਕ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਸੁਚੇਤ ਹੋਣ ਦੀ ਲੋੜ ਹੈ।ਉਨ੍ਹਾਂ ਆਖਿਆ ਕਿ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਉਪਕਰਨਾਂ ਨੂੰ ਲਗਾਤਾਰ ਚੱਲਦੇ ਰੱਖਣਾ ਠੀਕ ਨਹੀਂ ਹੈ।ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗਣੀ ਕੇਵਲ ਅਣਗਹਿਲੀ ਦਾ ਹਿੱਸਾ ਹੈ ਅਤੇ ਜੇਕਰ ਪ੍ਰਬੰਧਕੀ ਸੂਝ-ਬੂਝ ਦਿਖਾਈ ਜਾਵੇ ਤਾਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਰੁਕ ਸਕਦੀਆਂ ਹਨ। [caption id="attachment_298643" align="aligncenter" width="300"]Tarn Taran Manochahal Sri Guru Granth Sahib Ji 10 saroops fire burning ਤਰਨਤਾਰਨ ਦੇ ਮਾਨੋਚਾਹਲ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 10 ਪਾਵਨ ਸਰੂਪ ਅਗਨ ਭੇਟ ਹੋਣ ’ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਦੁੱਖ ਦਾ ਪ੍ਰਗਟਾਵਾ[/caption] ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਿਜਲੀ ਉਪਕਰਨ ਲੋੜ ਅਨੁਸਾਰ ਚਲਾਉਣ ਦੀਆਂ ਅਪੀਲਾਂ ਦੇ ਬਾਵਜੂਦ ਵੀ ਪ੍ਰਬੰਧਕੀ ਅਣਗਹਿਲੀ ਚਿੰਤਾ ਦਾ ਵਿਸ਼ਾ ਹੈ।ਭਾਈ ਲੌਂਗੋਵਾਲ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਅਜਿਹੀਆਂ ਘਟਨਾਵਾਂ ਰੋਕਣ ਲਈ ਸਹਿਯੋਗ ਦੇਣ। [caption id="attachment_298641" align="aligncenter" width="300"]Tarn Taran Manochahal Sri Guru Granth Sahib Ji 10 saroops fire burning ਤਰਨਤਾਰਨ ਦੇ ਮਾਨੋਚਾਹਲ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 10 ਪਾਵਨ ਸਰੂਪ ਅਗਨ ਭੇਟ ਹੋਣ ’ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਦੁੱਖ ਦਾ ਪ੍ਰਗਟਾਵਾ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ICC World Cup 2019 ਲਈ ਭਾਰਤੀ ਕ੍ਰਿਕਟ ਟੀਮ ਮੁੰਬਈ ਏਅਰਪੋਰਟ ਤੋਂ ਇੰਗਲੈਂਡ ਲਈ ਹੋਈ ਰਵਾਨਾ ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਕਪੂਰਥਲਾ ਦੇ ਪਿੰਡ ਹਮੀਰਾ ਦੇ ਗੁਰਦੁਆਰਾ ਸਾਹਿਬ ’ਚ ਕੁਝ ਲੋਕਾਂ ਵੱਲੋਂ ਕੀਤੀ ਗਈ ਹੁਲੜਬਾਜ਼ੀ ਦਾ ਵੀ ਸਖ਼ਤ ਨੋਟਿਸ ਲਿਆ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਦੁਆਰਾ ਸਾਹਿਬ ਦੀ ਮਰਯਾਦਾ ਭੰਗ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਪ੍ਰਸ਼ਾਸਨ ਪਾਸੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਗ੍ਰੰਥੀ ਸਿੰਘ ਦੀ ਕੁੱਟਮਾਰ ਕਰਨ ਵਾਲੇ ਲੋਕਾਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। -PTCNews

Related Post