ਤਰਨਤਾਰਨ ਪੁਲਿਸ ਨੇ ਇੱਕ ਵਿਅਕਤੀ ਨੂੰ 2 ਹੈਂਡ ਗ੍ਰਨੇਡ ਸਮੇਤ ਕੀਤਾ ਗ੍ਰਿਫ਼ਤਾਰ

By  Shanker Badra August 31st 2021 06:38 PM

ਤਰਨਤਾਰਨ : ਤਰਨਤਾਰਨ ਪੁਲਿਸ ਨੇ ਇੱਕ ਵਿਅਕਤੀ ਨੂੰ 2 ਹੈਂਡ ਗ੍ਰਨੇਡ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਮਗਰੋਂ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਨ ਕਰਕੇ ਅਗਲੇਰੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

ਤਰਨਤਾਰਨ ਪੁਲਿਸ ਨੇ ਇੱਕ ਵਿਅਕਤੀ ਨੂੰ 2 ਹੈਂਡ ਗ੍ਰਨੇਡ ਸਮੇਤ ਕੀਤਾ ਗ੍ਰਿਫ਼ਤਾਰ

'ਪੜ੍ਹੋ ਹੋਰ ਖ਼ਬਰਾਂ : ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ' , ਚੱਲਦੀ ਕਾਰ ਨੂੰ ਲੱਗੀ ਅੱਗ , ਡਰਾਈਵਰ ਨੂੰ ਝਰੀਟ ਤੱਕ ਨਹੀਂ ਲੱਗੀ

ਪੰਜਾਬ ਦੇ ਡੀ.ਜੀ.ਪੀ . ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਪੁਲਿਸ ਨੇ ਤਰਨ ਤਾਰਨ ਦੇ ਪਿੰਡ ਜੌਹਲ ਢਾਏ ਵਾਲਾ ਦੇ ਵਿਦੇਸ਼ੀ ਅੱਤਵਾਦੀ ਸੰਗਠਨਾਂ ਨਾਲ ਜੁੜੇ ਅੱਤਵਾਦੀ ਸਰੂਪ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ,ਜਿਸਦੇ ਕੋਲੋਂ ਚੀਨ ਦੇ ਬਣੇ ਪੀ-86 ਮਾਰਕੇ ਦੇ 2 ਹੈਂਡ ਗ੍ਰਨੇਡ ਬਰਾਮਦ ਹੋਏ ਹਨ।

ਤਰਨਤਾਰਨ ਪੁਲਿਸ ਨੇ ਇੱਕ ਵਿਅਕਤੀ ਨੂੰ 2 ਹੈਂਡ ਗ੍ਰਨੇਡ ਸਮੇਤ ਕੀਤਾ ਗ੍ਰਿਫ਼ਤਾਰ

ਜਾਣਕਾਰੀ ਅਨੁਸਾਰ ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਜਸਵੰਤ ਸਿੰਘ ਨੇ ਸਮੇਤ ਪੁਲਿਸ ਪਾਰਟੀ ਬੀਤੀ ਰਾਤ ਜਨਮ ਅਸ਼ਟਮੀ ਦੇ ਦਿਹਾੜੇ ਮੌਕੇ ਨਜਦੀਕੀ ਪਿੰਡ ਕੱਕਾ ਕੰਡਿਆਲਾ ਵਿਖੇ ਨਾਕਾਬੰਦੀ ਕਰਦੇ ਹੋਏ ਇਕ ਸ਼ੱਕੀ ਵਿਅਕਤੀ ਨੂੰ ਰੋਕ ਲਿਆ ਸੀ। ਰੋਕਣ ਤੋਂ ਬਾਅਦ ਉਨ੍ਹਾਂ ਨੇ ਉਸ ਦੀ ਤਲਾਸ਼ੀ ਲੈਣੀ ਸ਼ੁਰੂ ਕੀਤੀ।

ਤਰਨਤਾਰਨ ਪੁਲਿਸ ਨੇ ਇੱਕ ਵਿਅਕਤੀ ਨੂੰ 2 ਹੈਂਡ ਗ੍ਰਨੇਡ ਸਮੇਤ ਕੀਤਾ ਗ੍ਰਿਫ਼ਤਾਰ

ਇਸ ਦੌਰਾਨ ਮੋਟਰਸਾਈਕਲ ਚਾਲਕ ਸਰੂਪ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਜੌਹਲ ਢਾਏ ਵਾਲਾ ਜ਼ਿਲ੍ਹਾ ਤਰਨਤਾਰਨ ਨੂੰ 2 ਹੈਂਡ ਗ੍ਰਨੇਡ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਐੱਸ.ਐੱਸ.ਪੀ. ਉਪਿੰਦਰਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਇਸ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਪੁਲਸ ਟੀਮਾਂ ਜਾਂਚ ਕਰ ਰਹੀਆਂ ਹਨ।

-PTCNews

Related Post