ਵਿਦੇਸ਼ ਭੇਜਣ ਦੇ ਨਾਂ 'ਤੇ ਕਰੋੜਾਂ ਦੀ ਠੱਗੀ ਮਾਰਨ ਵਾਲੀ ਮਹਿਲਾ ਟਰੈਵਲ ਏਜੰਟ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

By  Shanker Badra June 8th 2018 07:19 PM

ਵਿਦੇਸ਼ ਭੇਜਣ ਦੇ ਨਾਂ 'ਤੇ ਕਰੋੜਾਂ ਦੀ ਠੱਗੀ ਮਾਰਨ ਵਾਲੀ ਮਹਿਲਾ ਟਰੈਵਲ ਏਜੰਟ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ:ਪੰਜਾਬ 'ਚ ਅਕਸਰ ਹੀ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ ਟਰੈਵਲ ਏਜੰਟਾਂ ਵੱਲੋਂ ਕਰੋੜਾਂ ਰੁਪਏ ਦੀ ਠੱਗੀ ਮਾਰੀ ਜਾਂਦੀ ਹੈ।ਅਜਿਹਾ ਹੀ ਇੱਕ ਮਾਮਲਾ ਤਰਨਤਾਰਨ ਦੇ ਵਿੱਚ ਸਾਹਮਣੇ ਆਇਆ ਹੈ ,ਜਿੱਥੇ ਇੱਕ ਮਹਿਲਾ ਏਜੰਟ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ ਆਪਣੇ ਜਾਲ 'ਚ ਫਸਾ ਕੇ ਕਰੋੜਾਂ ਦੀ ਠੱਗੀ ਮਾਰਦੀ ਸੀ।

ਜਿਸ ਨੂੰ ਅੱਜ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।ਪੁਲਿਸ ਨੇ ਮਹਿਲਾ ਏਜੰਟ ਨੂੰ ਪਿੰਡ ਕੰਗ 'ਚ ਨਾਕਾਬੰਦੀ ਦੌਰਾਨ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ ਗੁਰਨਾਮ ਸਿੰਘ ਨੇ ਦੱਸਿਆ ਕਿ ਮਹਿਲਾ ਏਜੰਟ ਖਿਲਾਫ 2 ਕਰੋੜ 10 ਲੱਖ ਰੁਪਏ ਤੇ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ ਦਾ ਦੋਸ਼ ਹੈ।

ਇਸ ਮਹਿਲਾ ਦੇ ਉੱਪਰ ਪਹਿਲਾਂ ਵੀ ਵੱਖ-ਵੱਖ ਥਾਣਿਆਂ 'ਚ ਕਈ ਮਾਮਲੇ ਦਰਜ ਹਨ।ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਜਾਂਚ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

-PTCNews

Related Post