ਤਰਨਤਾਰਨ : ਸ਼ਹੀਦ ਸੁਖਜਿੰਦਰ ਸਿੰਘ ਦਾ ਸਰਕਾਰੀ ਸਨਮਾਨ ਨਾਲ ਕੀਤਾ ਗਿਆ ਅੰਤਿਮ ਸਸਕਾਰ

By  Shanker Badra February 16th 2019 04:52 PM

ਤਰਨਤਾਰਨ : ਸ਼ਹੀਦ ਸੁਖਜਿੰਦਰ ਸਿੰਘ ਦਾ ਸਰਕਾਰੀ ਸਨਮਾਨ ਨਾਲ ਕੀਤਾ ਗਿਆ ਅੰਤਿਮ ਸਸਕਾਰ:ਤਰਨਤਾਰਨ : ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸੀਆਰਪੀਐਫ ਦੇ ਕਾਫਲੇ 'ਤੇ ਅੱਤਵਾਦੀ ਹਮਲਾ ਕੀਤਾ ਗਿਆ ਸੀ।ਇਸ ਹਮਲੇ ਵਿੱਚ ਸੀ.ਆਰ.ਪੀ.ਐੱਫ ਦੇ 40 ਜਵਾਨ ਸ਼ਹੀਦ ਹੋ ਗਏ ਹਨ।ਇਸ ਹਮਲੇ ਦੌਰਾਨ ਪੰਜਾਬ ਦੇ 4 ਫ਼ੌਜੀ ਜਵਾਨਾਂ ਨੇ ਸ਼ਹੀਦੀ ਪ੍ਰਾਪਤ ਕੀਤੀ ਹੈ।ਇਸ ਹਮਲੇ ਵਿੱਚ ਤਰਨਤਾਰਨ ਦੇ ਪਿੰਡ ਗੰਡੀ ਵਿੰਡ ਧੱਤਲ ਦਾ ਸੁਖਜਿੰਦਰ ਸਿੰਘ ਵੀ ਸ਼ਹੀਦ ਹੋ ਗਿਆ ਹੈ।

Tarn Taran: Shaheed Sukhjinder Singh cremated with full state honours ਤਰਨਤਾਰਨ : ਸ਼ਹੀਦ ਸੁਖਜਿੰਦਰ ਸਿੰਘ ਦਾ ਸਰਕਾਰੀ ਸਨਮਾਨ ਨਾਲ ਕੀਤਾ ਗਿਆ ਅੰਤਿਮ ਸਸਕਾਰ

ਜੰਮੂ-ਕਸ਼ਮੀਰ ਦੇ ਪੁਲਵਾਮਾ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਗੰਡੀ ਵਿੰਡ ਧੱਤਲ ਦੇ ਵਸਨੀਕ ਸ਼ਹੀਦ ਸੁਖਜਿੰਦਰ ਸਿੰਘ ਦੀ ਮ੍ਰਿਤਕ ਦੇਹ ਪਿੰਡ ਪਹੁੰਚੀ ,ਜਿਸ ਤੋਂ ਬਾਅਦ ਸ਼ਹੀਦ ਹੋਏ ਜਵਾਨ ਸੁਖਜਿੰਦਰ ਸਿੰਘ ਦਾ ਪਿੰਡ ਦੇ ਸਮਸ਼ਾਨ ਘਾਟ ਵਿਖੇ ਸਰਕਾਰੀ ਸਨਮਾਨ ਨਾਲ ਅੰਤਿਮ ਸਸਕਾਰ ਕੀਤਾ ਗਿਆ।ਇਸ ਮੌਕੇ ਸ਼ਹੀਦ ਸੁਖਜਿੰਦਰ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਇਕੱਠੇ ਹੋਏ ਲੋਕਾਂ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ ਹੈ।

Tarn Taran: Shaheed Sukhjinder Singh cremated with full state honours ਤਰਨਤਾਰਨ : ਸ਼ਹੀਦ ਸੁਖਜਿੰਦਰ ਸਿੰਘ ਦਾ ਸਰਕਾਰੀ ਸਨਮਾਨ ਨਾਲ ਕੀਤਾ ਗਿਆ ਅੰਤਿਮ ਸਸਕਾਰ

ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ 2500 ਜਵਾਨਾਂ ਦੇ ਕਾਫਲੇ ਇਹ ਹਮਲਾ ਕੀਤਾ ਗਿਆ ਹੈ।ਪਿਛਲੇ ਕਈ ਸਾਲਾਂ ਦੌਰਾਨ ਇਹ ਜੰਮੂ ਕਸ਼ਮੀਰ ਵਿਚ ਸਭ ਤੋਂ ਵੱਡਾ ਅਤਿਵਾਦੀ ਹਮਲਾ ਮੰਨਿਆ ਜਾ ਰਿਹਾ ਹੈ।ਇਸ ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਲਈ ਹੈ।ਅੱਤਵਾਦੀਆਂ ਨੇ ਇਸ ਇਲਾਕੇ 'ਚ ਪਹਿਲਾਂ ਹਾਈਵੇਅ 'ਤੇ ਲਗਾਈ ਆਈ.ਈ.ਡੀ. ਬਲਾਸਟ ਕੀਤਾ ਅਤੇ ਫਿਰ ਸੀ.ਆਰ.ਪੀ. ਐੱਫ. ਜਵਾਨਾਂ ਦੇ ਵਾਹਨਾਂ 'ਤੇ ਆਟੋਮੈਟਿਕ ਹਥਿਆਰਾਂ ਰਾਹੀਂ ਗੋਲੀਬਾਰੀ ਕੀਤੀ।

Tarn Taran: Shaheed Sukhjinder Singh cremated with full state honours ਤਰਨਤਾਰਨ : ਸ਼ਹੀਦ ਸੁਖਜਿੰਦਰ ਸਿੰਘ ਦਾ ਸਰਕਾਰੀ ਸਨਮਾਨ ਨਾਲ ਕੀਤਾ ਗਿਆ ਅੰਤਿਮ ਸਸਕਾਰ

ਦੱਸ ਦੇਈਏ ਕਿ ਜੈਸ਼ ਦੇ ਅੱਤਵਾਦੀ ਅਦਿਲ ਅਹਿਮਦ ਉਰਫ ਵਕਾਸ ਕਮਾਂਡੋ ਨੇ ਦੁਪਹਿਰ 3.15 ਵਜੇ ਇਹ ਦਹਿਸ਼ਤੀ ਹਮਲਾ ਕੀਤਾ ਹੈ।ਉਸਨੇ ਇੱਕ ਗੱਡੀ ਵਿੱਚ ਵਿਸਫੋਟਕ ਸਮੱਗਰੀ ਭਰ ਰੱਖੀ ਸੀ।ਜਿਵੇਂ ਹੀ ਸੀਆਰਪੀਐਫ ਦਾ ਕਾਫਲਾ ਲੇਥਪੋਰਾ ਕੋਲ ਦੀ ਗੁਜਰਿਆ ਤਾਂ ਅੱਤਵਾਦੀਆਂ ਨੇ ਆਪਣੀ ਗੱਡੀ ਫੌਜੀਆਂ ਨਾਲ ਭਰੀ ਬੱਸ ਨਾਲ ਟਕਰਾ ਦਿੱਤੀ।

-PTCNews

Related Post