ਤਰਨਤਾਰਨ : ਬੀਬੀ ਜਗੀਰ ਕੌਰ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ,ਕ੍ਰਾਂਤੀ ਸੈਨਾ ਨੇ ਸਮਰਥਨ ਦਾ ਕੀਤਾ ਐਲਾਨ

By  Shanker Badra May 15th 2019 12:07 PM -- Updated: May 19th 2019 07:48 AM

ਤਰਨਤਾਰਨ : ਬੀਬੀ ਜਗੀਰ ਕੌਰ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ,ਕ੍ਰਾਂਤੀ ਸੈਨਾ ਨੇ ਸਮਰਥਨ ਦਾ ਕੀਤਾ ਐਲਾਨ:ਤਰਨਤਾਰਨ : ਪੰਜਾਬ 'ਚ ਗਰਮੀ ਵੱਧਣ ਦੇ ਨਾਲ-ਨਾਲ ਸਿਆਸਤ ਵੀ ਗਰਮ ਹੁੰਦੀ ਨਜ਼ਰ ਆਉਣ ਲੱਗ ਪਈ ਹੈ।ਪੰਜਾਬ ਰਾਜ ਅੰਦਰ ਪੈਣ ਵਾਲ਼ੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।ਜਿਉਂ -ਜਿਉਂ ਵੋਟਾਂ ਦੇ ਦਿਨ ਨੇੜੇ ਆ ਰਹੇ ਹਨ ਉਮੀਦਵਾਰ ਲੋਕਾਂ ਦੇ ਦਰਵਾਜ਼ਿਆਂ ਅੱਗੇ ਜਾ ਕੇ ਉਨ੍ਹਾਂ ਨੂੰ ਆਪਣੇ ਹੱਕ ਵਿੱਚ ਭੁਗਤਣ ਲਈ ਅਪੀਲ ਕਰ ਰਹੇ ਹਨ।ਹੁਣ ਇਸ ਵੇਲੇ ਪੰਜਾਬ ‘ਚ ਵੱਖ -ਵੱਖ ਪਾਰਟੀਆਂ ਦੇ ਉਮੀਦਵਾਰ ਵੱਖ -ਵੱਖ ਢੰਗ ਤਰੀਕਿਆਂ ਨਾਲ ਚੋਣ ਪ੍ਰਚਾਰ ਵਿੱਚ ਲੱਗੇ ਹੋਏ ਹਨ।ਇਸ ਤਰ੍ਹਾਂ ਅਕਾਲੀ -ਭਾਜਪਾ ਨੇ ਵੀ ਪੰਜਾਬ ਅੰਦਰ ਆਪਣਾ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। [caption id="attachment_295410" align="aligncenter" width="300"]TarnTaran: Bibi Jagir Kaur Kranti Sena Punjab support Declaration ਤਰਨਤਾਰਨ : ਬੀਬੀ ਜਗੀਰ ਕੌਰ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ,ਕ੍ਰਾਂਤੀ ਸੈਨਾ ਨੇ ਸਮਰਥਨ ਦਾ ਕੀਤਾ ਐਲਾਨ[/caption] ਇਸ ਦੌਰਾਨ ਬੀਬੀ ਜਗੀਰ ਕੌਰ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਬਲ ਮਿਲਿਆ ,ਜਦੋਂ ਕ੍ਰਾਂਤੀ ਸੈਨਾ ਨੇ ਬੀਬੀ ਜਗੀਰ ਕੌਰ ਦੇ ਸਮਰਥਨ ਦਾ ਐਲਾਨ ਕਰ ਦਿੱਤਾ।ਇਸ ਸਬੰਧੀ ਤਰਨਤਾਰਨ 'ਚ ਕ੍ਰਾਂਤੀ ਸੈਨਾ ਨੇ ਪ੍ਰੈਸ ਕਾਨਫਰੰਸ ਕਰਕੇ ਇਹ ਐਲਾਨ ਕੀਤਾ ਹੈ।ਇਸ ਮੌਕੇ ਕ੍ਰਾਂਤੀ ਸੈਨਾ ਦੇ ਪੰਜਾਬ ਪ੍ਰਧਾਨ ਸਰਵਣ ਗਿੱਲ ਦੀ ਅਗਵਾਈ ਹੇਠ ਵਲੰਟੀਅਰਾਂ ਵਲੋਂ ਬੀਬੀ ਜਗੀਰ ਕੌਰ ਦੇ ਸਮਰਥਨ ਦਾ ਐਲਾਨ ਕੀਤਾ ਗਿਆ ਹੈ। [caption id="attachment_295409" align="aligncenter" width="300"]TarnTaran: Bibi Jagir Kaur Kranti Sena Punjab support Declaration ਤਰਨਤਾਰਨ : ਬੀਬੀ ਜਗੀਰ ਕੌਰ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ,ਕ੍ਰਾਂਤੀ ਸੈਨਾ ਨੇ ਸਮਰਥਨ ਦਾ ਕੀਤਾ ਐਲਾਨ[/caption] ਦੱਸ ਦੇਈਏ ਕਿ ਅਜਿਹੇ ਹਲਾਤਾਂ ਵਿੱਚ ਸਭ ਤੋਂ ਦਿਲਚਸਪ ਮੁਕਾਬਲਾ ਲੋਕ ਸਭਾ ਸੀਟ ਖਡੂਰ ਸਾਹਿਬ ਤੋਂ ਵੇਖਣ ਨੂੰ ਮਿਲੇਗਾ, ਜਿੱਥੇ ਕਾਂਗਰਸ ਨੇ ਜਸਬੀਰ ਸਿੰਘ ਡਿੰਪਾ,ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ,ਪੰਜਾਬ ਏਕਤਾ ਪਾਰਟੀ ਨੇ ਬੀਬੀ ਪਰਮਜੀਤ ਕੌਰ ਖਾਲੜਾ ਦੇ ਦਰਮਿਆਨ ਤਿਕੋਣਾ ਮੁਕਾਬਲਾ ਹੋਣ ਦੀ ਆਸ ਪ੍ਰਗਟਾਈ ਜਾ ਰਹੀ ਹੈ।ਹਲਾਂਕਿ ਆਮ ਆਦਮੀ ਪਾਰਟੀ ਵੱਲੋਂ ਮਨਜਿੰਦਰ ਸਿੰਘ ਸਿੱਧੂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। [caption id="attachment_295408" align="aligncenter" width="300"]TarnTaran: Bibi Jagir Kaur Kranti Sena Punjab support Declaration ਤਰਨਤਾਰਨ : ਬੀਬੀ ਜਗੀਰ ਕੌਰ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ,ਕ੍ਰਾਂਤੀ ਸੈਨਾ ਨੇ ਸਮਰਥਨ ਦਾ ਕੀਤਾ ਐਲਾਨ[/caption] ਹੋਰ ਖਬਰਾਂ :ਡੇਰਾਬੱਸੀ ‘ਚ ਕਾਂਗਰਸੀ ਆਗੂ ਨੂੰ ਕੁੱਝ ਨੌਜਵਾਨਾਂ ਨੇ ਮਾਰੀਆਂ ਗੋਲੀਆਂ,ਹਾਲਤ ਗੰਭੀਰ ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਆਉਂਦੀ 19 ਮਈ ਨੂੰ ਲੋਕ ਸਭਾ ਚੋਣਾਂ ਦੇ ਅੰਤਮ ਗੇੜ ਲਈ ਵੋਟਿੰਗ ਹੋਵੇਗੀ, ਜਿਸ ਲਈ ਚੋਣ ਪ੍ਰਚਾਰ 17 ਮਈ ਨੂੰ ਬੰਦ ਹੋ ਜਾਵੇਗਾ। 23 ਮਈ ਨੂੰ 17ਵੀਂ ਲੋਕ ਸਭਾ ਦੇ ਨਤੀਜੇ ਜਾਰੀ ਕੀਤੇ ਜਾਣਗੇ। -PTCNews ਹੋਰ Videos ਦੇਖਣ ਲਈ ਸਾਡਾ Youtube Channel Subscribe ਕਰੋ -

Related Post