ਤਰਨਤਾਰਨ :ਸ੍ਰੀ ਦਰਬਾਰ ਸਾਹਿਬ ਦੀ ਦਰਸ਼ਨੀ ਡਿਉੜੀ ਢਾਹੇ ਜਾਣ ਦਾ ਮਾਮਲਾ : ਜਾਂਚ ਕਮੇਟੀ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸੌਂਪੀ ਰਿਪੋਰਟ

By  Shanker Badra April 5th 2019 06:24 PM

ਤਰਨਤਾਰਨ :ਸ੍ਰੀ ਦਰਬਾਰ ਸਾਹਿਬ ਦੀ ਦਰਸ਼ਨੀ ਡਿਉੜੀ ਢਾਹੇ ਜਾਣ ਦਾ ਮਾਮਲਾ : ਜਾਂਚ ਕਮੇਟੀ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸੌਂਪੀ ਰਿਪੋਰਟ:ਅੰਮ੍ਰਿਤਸਰ : ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਸਾਹਿਬ ਦੀ ਦਰਸ਼ਨੀ ਡਿਉੜੀ ਦੇ ਮਾਮਲੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਈ ਗਈ ਜਾਂਚ ਕਮੇਟੀ ਨੇ ਆਪਣੀ ਮੁੱਢਲੀ ਰਿਪੋਰਟ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸੌਂਪ ਦਿੱਤੀ ਹੈ।ਦੱਸਣਯੋਗ ਹੈ ਕਿ ਕਾਰਸੇਵਾ ਵਾਲੇ ਬਾਬਾ ਜਗਤਾਰ ਸਿੰਘ ਵੱਲੋਂ ਬੀਤੇ ਦਿਨੀਂ ਰਾਤ ਦੇ ਹਨੇਰੇ ਵਿਚ ਦਰਸ਼ਨੀ ਡਿਉੜੀ ਢਾਹੀ ਗਈ ਸੀ, ਜਿਸ ਮਗਰੋਂ ਭਾਈ ਲੌਂਗੋਵਾਲ ਨੇ ਤੁਰੰਤ ਕਾਰਵਾਈ ਕਰਦਿਆਂ ਜਿਥੇ ਬਾਬਾ ਜਗਤਾਰ ਸਿੰਘ ਦੀਆਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਤੋਂ ਸਾਰੀਆਂ ਸੇਵਾਵਾਂ ਰੋਕ ਦਿੱਤੀਆਂ ਸਨ, ਉਥੇ ਹੀ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਗੁਰਮੀਤ ਸਿੰਘ ਬੂਹ ਅਤੇ ਮੀਤ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ (ਕੋਆਰਡੀਨੇਟਰ) ਦੇ ਅਧਾਰਿਤ ਇਕ ਜਾਂਚ ਕਮੇਟੀ ਗਠਿਤ ਕੀਤੀ ਸੀ।

TarnTaran Darshani Deori Issue : Investigating Committee Bhai Longowal Handed report
ਤਰਨਤਾਰਨ : ਸ੍ਰੀ ਦਰਬਾਰ ਸਾਹਿਬ ਦੀ ਦਰਸ਼ਨੀ ਡਿਉੜੀ ਢਾਹੇ ਜਾਣ ਦਾ ਮਾਮਲਾ : ਜਾਂਚ ਕਮੇਟੀ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸੌਂਪੀ ਰਿਪੋਰਟ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਜਾਂਚ ਕਮੇਟੀ ਨੇ ਆਪਣੀ ਮੁੱਢਲੀ ਰਿਪੋਰਟ ਤਿਆਰ ਕਰਕੇ ਉਨ੍ਹਾਂ ਨੂੰ ਸੌਂਪ ਦਿੱਤੀ ਹੈ, ਜਿਸ ਦੇ ਅਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਜਾਂਚ ਕਮੇਟੀ ਦੀ ਰਿਪੋਰਟ ਦੇ ਅਧਾਰ ’ਤੇ ਦੋਸ਼ੀਆਂ ਖਿਲਾਫ਼ ਪੁਲਿਸ ਕੇਸ ਦਰਜ਼ ਕੀਤਾ ਜਾਵੇਗਾ।ਉਨ੍ਹਾਂ ਆਖਿਆ ਕਿ ਦਰਸ਼ਨੀ ਡਿਉੜੀ ਢਾਹੇ ਜਾਣ ਨਾਲ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ।ਇਹ ਧਾਰਮਿਕ ਅਤੇ ਮਰਯਾਦਾ ਸਬੰਧੀ ਹੋਈ ਅਵੱਗਿਆ ਦਾ ਮਾਮਲਾ ਹੈ, ਜਿਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਕੀਤਾ ਜਾਵੇਗਾ।ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵੱਲੋਂ ਦਰਸ਼ਨੀ ਡਿਉੜੀ ਪਹਿਲਾਂ ਦੀ ਤਰ੍ਹਾਂ ਹੂਬਹੂ ਆਪ ਮੁਰੰਮਤ ਕਰਵਾਈ ਜਾਵੇਗੀ ਅਤੇ ਇਹ ਕਾਰਜ ਮਾਹਿਰਾਂ ਦੀ ਨਿਗਰਾਨੀ ਵਿਚ 6 ਮਹੀਨਿਆਂ ਦੇ ਅੰਦਰ-ਅੰਦਰ ਮੁਕੰਮਲ ਹੋਵੇਗਾ।

TarnTaran Darshani Deori Issue : Investigating Committee Bhai Longowal Handed report
ਤਰਨਤਾਰਨ : ਸ੍ਰੀ ਦਰਬਾਰ ਸਾਹਿਬ ਦੀ ਦਰਸ਼ਨੀ ਡਿਉੜੀ ਢਾਹੇ ਜਾਣ ਦਾ ਮਾਮਲਾ : ਜਾਂਚ ਕਮੇਟੀ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸੌਂਪੀ ਰਿਪੋਰਟ

ਭਾਈ ਲੌਂਗੋਵਾਲ ਅਨੁਸਾਰ ਜਾਂਚ ਕਮੇਟੀ ਨੇ ਬਾਬਾ ਜਗਤਾਰ ਸਿੰਘ ਨੂੰ ਅੱਗੇ ਤੋਂ ਕਿਸੇ ਵੀ ਹੋਰ ਗੁਰਦੁਆਰਾ ਸਾਹਿਬ ਦੀ ਕਾਰਸੇਵਾ ਨਾ ਦੇਣ ਦੀ ਵੀ ਸਿਫਾਰਸ਼ ਕੀਤੀ ਹੈ।ਉਨ੍ਹਾਂ ਕਿਹਾ ਕਿ ਜਾਂਚ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ ਲਈ ਸ਼੍ਰੋਮਣੀ ਕਮੇਟੀ ਵਚਨਬਧ ਹੈ।ਇਸ ਦੇ ਨਾਲ ਹੀ ਭਾਈ ਲੌਂਗੋਵਾਲ ਨੇ ਕਿਹਾ ਕਿ ਘਟਨਾ ਵਾਪਰਨ ਦੇ ਕਾਰਨਾਂ ਦੀ ਤਹਿ ਤੱਕ ਜਾਣ ਲਈ ਜਾਂਚ ਜਾਰੀ ਰੱਖੀ ਜਾਵੇਗੀ।ਜਾਂਚ ਕਮੇਟੀ ਵੱਲੋਂ ਆਪਣੀ ਰਿਪੋਰਟ ਭਾਈ ਲੌਂਗੋਵਾਲ ਨੂੰ ਸੌਂਪਣ ਸਮੇਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ ਵੀ ਮੌਜੂਦ ਸਨ।

-PTCNews

Related Post